ਰਵਨੀਤ ਬਿੱਟੂ ਤੇ ਅਨੁਰਾਗ ਠਾਕੁਰ ਦੀ ਤਿੱਖੀ ਬਹਿਸ ਤੋਂ ਬਾਅਦ ਹੁਣ ਟਵਿੱਟਰ ਵਾਰ ਸ਼ੁਰੂ
Published : Feb 10, 2021, 10:25 pm IST
Updated : Feb 10, 2021, 10:26 pm IST
SHARE ARTICLE
Ravneet bittu and Narindra tohmar
Ravneet bittu and Narindra tohmar

After a heated debate between Ravneet Bittu and Anurag Thakur, now the Twitter time has started.

  ਨਵੀਂ ਦਿੱਲੀ : ਰਾਜ ਸਭਾ ਵਿਚ ਰਵਨੀਤ ਬਿੱਟੂ ਅਤੇ ਅਨੁਰਾਗ ਠਾਕਰ ਦੀ ਤਿੱਖੀ ਬਹਿਸ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਲਿਆਂਦੇ ਗਏ ਕਾਨੂੰਨਾਂ ਨਾਲ ਕਿਸਾਨ ਕੋਈ ਨੁਕਸਾਨ ਨਹੀਂ ਹੋ ਰਿਹਾ ਪਰ ਇਸ ਦੇ ਬਾਵਜੂਦ ਕਾਂਗਰਸ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਮੋਢੇ ‘ਤੇ ਧਰ ਕੇ ਆਪਣੀ ਰਾਜਨੀਤੀ ਕਰ ਰਹੀ  ਹੈ ।

photophoto

ਖੇਤੀਬਾੜੀ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਸਰਕਾਰ ‘ਤੇ ਦੋਸ ਲਾਉਂਦਿਆਂ ਕਿਹਾ ਕਿ ਕਾਂਗਰਸ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲੱਗੀ ਹੀ ਹੈ । ਕੇਂਦਰ ਸਰਕਾਰ ਕਿਸਾਨਾਂ ਦੇ ਫ਼ਾਇਦੇ ਲਈ ਕਾਨੂੰਨ ਲੈ ਕੇ ਆਈ ਹੈ  ਪਰ ਵਿਰੋਧੀ ਧਿਰ ਆਪਣੀ ਰਾਜਨੀਤੀ ਚਮਕਾਉਣ ਲੱਗੀ ਹੋਈ ਹੈ ਜਿਸ ਵਿੱਚ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨਾਂ ਨੂੰ ਕਾਂਗਰਸ ਅਤੇ ਵਿਰੋਧੀ ਧਿਰ ਕਮਜ਼ੋਰ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਬਿਲ ਕਿਸਾਨਾਂ ਲਈ ਹਨ ਅਤੇ ਕਿਸਾਨਾਂ ਦੀ ਬਿਹਤਰ ਜ਼ਿੰਦਗੀ ਬਣਾਉਣ ਲਈ ਸਰਕਾਰ ਲੈ ਕੇ ਆਈ ਹੈ।

photophotoਜ਼ਿਕਰਯੋਗ ਹੈ ਕਿ ਕੱਲ੍ਹ ਰਾਜ ਸਭਾ ਵਿੱਚ ਜਦੋਂ ਰਵਨੀਤ ਬਿੱਟੂ ਕਿਸਾਨੀ ਬਿੱਲਾਂ ਉੱਤੇ ਆਪਣੀ ਗੱਲਬਾਤ ਕਰ ਰਿਹਾ ਸੀ ਤਾਂ ਉਸੇ ਵਕਤ ਵਿੱਚੋਂ ਟੋਕਦਿਆਂ ਅਨੁਰਾਗ ਠਾਕਰ ਕਿਸਾਨੀ ਬਿੱਲਾਂ ਦੇ ਹੱਕ ਵਿੱਚ ਬਹਿਸ ਕਰਨ ਲੱਗ ਪਿਆ , ਬਹਿਸ ਹੌਲੀ ਹੌਲੀ ਤਣਾਅ ਦਾ ਰੂਪ ਧਾਰ ਗਈ । ਰਵਨੀਤ ਬਿੱਟੂ ਅਤੇ ਅਨੁਰਾਗ ਠਾਕਰ ਇੱਕ ਦੂਜੇ ਨਾਲ ਮਿਹਣੋ ਮਿਹਣੀ ਹੋ ਗਏ , ਹੁਣ ਦੇਖਣਾ ਇਹ ਹੋਵੇਗਾ ਕਿ ਖੇਤੀਬਾੜੀ ਮੰਤਰੀ ਦੇ ਟਵੀਟ ਤੋਂ ਬਾਅਦ ਰਵਨੀਤ ਬਿੱਟੂ ਜਾਂ ਹੋਰ ਕਾਂਗਰਸੀ ਆਗ ਕੀ ਰਵੱਈਆ ਅਪਣਾਉਂਦੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement