ਸਪੈਸ਼ਲ ਸੈੱਲ ਦਾ ਦਾਅਵਾ- ਦੀਪ ਸਿੱਧੂ ਨਾਲ ਨਹੀਂ ਹੋਈ ਇਕਬਾਲ ਸਿੰਘ ਦੀ ਕੋਈ ਗੱਲਬਾਤ
Published : Feb 10, 2021, 2:08 pm IST
Updated : Feb 10, 2021, 2:08 pm IST
SHARE ARTICLE
Iqbal singh had not interacted with Deep Sindhu says DCP Sanjeev Yadav
Iqbal singh had not interacted with Deep Sindhu says DCP Sanjeev Yadav

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕਬਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ 

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੀਤੀ ਰਾਤ 26 ਜਨਵਰੀ ਨੂੰ ਹੋਈ ਹਿੰਸਾ ਦੇ ਦੋਸ਼ੀ ਇਕਬਾਲ ਸਿੰਘ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਦੱਸਿਆ ਕਿ ਇਕਬਾਲ ਸਿੰਘ ਲੁਧਿਆਣਾ ਦਾ ਵਸਨੀਕ ਹੈ ਅਤੇ ਉਹ 26 ਜਨਵਰੀ ਮੌਕੇ ਦਿੱਲੀ ਵਿਚ ਲੋਕਾਂ ਨੂੰ ਉਕਸਾਉਣ ਵਿਚ ਸ਼ਾਮਲ ਸੀ।

Delhi police arrest Iqbal SinghIqbal Singh

ਉਹਨਾਂ ਦੱਸਿਆ ਕਿ ਇਕਬਾਲ ਸਿੰਘ ਨਵੰਬਰ 2020 ਤੋਂ ਸਿੰਘੂ ਬਾਰਡਰ ‘ਤੇ ਜਾ ਰਿਹਾ ਸੀ ਅਤੇ ਉਹ 26 ਜਨਵਰੀ ਨੂੰ ਭੀੜ ਨਾਲ ਲਾਲ ਕਿਲ੍ਹੇ ‘ਤੇ ਪਹੁੰਚਿਆ। ਡੀਸੀਪੀ ਨੇ ਦੱਸਿਆ ਕਿ ਇਕਬਾਲ ਸਿੰਘ ਦੀ ਦੀਪ ਸਿੱਧੂ ਨਾਲ ਕੋਈ ਗੱਲਬਾਤ ਨਹੀਂ ਹੋਈ। ਇਕਬਾਲ ਸਿੰਘ ਦੀ ਗ੍ਰਿਫ਼ਤਾਰੀ ਲਈ 50,000 ਰੁਪਏ ਦਾ ਇਨਾਮ ਰੱਖਿਆ ਗਿਆ ਸੀ।

DCP Sanjeev YadavDCP Sanjeev Yadav

ਦੱਸ ਦਈਏ ਕਿ ਇਕਬਾਲ ਸਿੰਘ 'ਤੇ 26 ਜਨਵਰੀ ਨੂੰ ਨੌਜਵਾਨਾਂ ਨੂੰ ਉਕਸਾਉਣ ਦੇ ਇਲਜ਼ਾਮ ਲੱਗੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ  ਹਰਿਆਣਾ ਦੇ ਕਰਨਾਲ ਤੋਂ ਗਿ੍ਫ਼ਤਾਰ ਕੀਤਾ ਗਿਆ|

Deep SidhuDeep Sidhu

 ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਦੀਪ ਸਿੱਧੂ ਨੂੰ  ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ ਗਿਆ| ਦਿੱਲੀ ਪੁਲਿਸ ਵਲੋਂ ਕੋਰਟ 'ਚ ਸਿੱਧੂ ਦੀ 10 ਦਿਨ ਦੀ ਰਿਮਾਂਡ ਮੰਗੀ ਗਈ, ਜਿਸ ਤੋਂ ਬਾਅਦ ਕੋਰਟ ਨੇ ਉਸ ਨੂੰ  7 ਦਿਨ ਦੀ ਰਿਮਾਂਡ 'ਤੇ ਪੁਲਿਸ ਹਿਰਾਸਤ 'ਚ ਭੇਜ ਦਿਤਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement