ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਕੰਟਰੋਲ ਰੇਖਾ ’ਤੇ ਗੋਲੀਬਾਰੀ ’ਚ ਜਵਾਨ ਜ਼ਖਮੀ 
Published : Feb 10, 2025, 10:54 pm IST
Updated : Feb 10, 2025, 10:54 pm IST
SHARE ARTICLE
File Photo.
File Photo.

ਗੋਲੀ ਦੁਪਹਿਰ 2:40 ਵਜੇ ਦੇ ਕਰੀਬ ਕੰਟਰੋਲ ਰੇਖਾ ਦੇ ਪਾਰ ਤੋਂ ਆਈ

ਰਾਜੌਰੀ/ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਕੰਟਰੋਲ ਰੇਖਾ ’ਤੇ ਸੋਮਵਾਰ ਨੂੰ ਹੋਈ ਗੋਲੀਬਾਰੀ ’ਚ ਫ਼ੌਜ ਦਾ ਇਕ ਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦਸਿਆ ਕਿ ਜਵਾਨ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ ’ਚ ਇਕ ਫਾਰਵਰਡ ਪੋਸਟ ’ਤੇ ਤਾਇਨਾਤ ਸੀ, ਜਦੋਂ ਉਸ ਨੂੰ ਗੋਲੀ ਲੱਗੀ ਅਤੇ ਉਸ ਨੂੰ ਤੁਰਤ ਮਿਲਟਰੀ ਹਸਪਤਾਲ ਲਿਜਾਇਆ ਗਿਆ। 

ਉਨ੍ਹਾਂ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਗੋਲੀ ਦੁਪਹਿਰ 2:40 ਵਜੇ ਦੇ ਕਰੀਬ ਕੰਟਰੋਲ ਰੇਖਾ ਦੇ ਪਾਰ ਤੋਂ ਆਈ ਸੀ। ਇਸ ਤੋਂ ਪਹਿਲਾਂ 8 ਫ਼ਰਵਰੀ ਨੂੰ ਅਤਿਵਾਦੀਆਂ ਨੇ ਕੇਰੀ ਸੈਕਟਰ ’ਚ ਕੰਟਰੋਲ ਰੇਖਾ ਦੇ ਪਾਰ ਜੰਗਲ ’ਚੋਂ ਫੌਜ ਦੇ ਇਕ ਗਸ਼ਤੀ ਦਲ ’ਤੇ ਗੋਲੀਬਾਰੀ ਕੀਤੀ ਸੀ। 

ਭਾਰਤੀ ਫ਼ੌਜੀਆਂ ਨੇ ਵੀ ਜਵਾਬੀ ਕਾਰਵਾਈ ’ਚ ਕੁੱਝ ਗੋਲੀਆਂ ਚਲਾਈਆਂ ਸਨ ਅਤੇ ਬਾਅਦ ’ਚ ਖੇਤਰ ’ਚ ਸਖਤ ਨਿਗਰਾਨੀ ਰੱਖਣ ਲਈ ਘੁਸਪੈਠ ਵਿਰੋਧੀ ਗਰਿੱਡ ਨੂੰ ਮਜ਼ਬੂਤ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement