ਈ.ਡੀ. ਨੇ ਅਨਿਲ ਅੰਬਾਨੀ ਤੇ ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਨੂੰ ਮੁੜ ਸੰਮਨ ਜਾਰੀ ਕੀਤਾ
Published : Feb 10, 2026, 10:52 pm IST
Updated : Feb 10, 2026, 10:52 pm IST
SHARE ARTICLE
ED issues fresh summons to Anil Ambani and his wife Tina Ambani
ED issues fresh summons to Anil Ambani and his wife Tina Ambani

ਕਾਲੇ ਧਨ ਨੂੰ ਚਿੱਟਾ ਕਰਨ ਦਾ ਮਾਮਲਾ

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਨੂੰ ਨਵੇਂ ਸਿਰੇ ਤੋਂ ਸੰਮਨ ਜਾਰੀ ਕਰਦਿਆਂ ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਅਗਲੇ ਹਫਤੇ ਪੇਸ਼ ਹੋਣ ਲਈ ਕਿਹਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਮੁਤਾਬਕ ਸਾਬਕਾ ਅਦਾਕਾਰਾ ਟੀਨਾ ਅੰਬਾਨੀ ਨੂੰ ਸੋਮਵਾਰ ਨੂੰ ਸੰਘੀ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।

ਅਧਿਕਾਰੀਆਂ ਨੇ ਦਸਿਆ ਕਿ ਟੀਨਾ ਨੂੰ 17 ਫ਼ਰਵਰੀ ਨੂੰ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਹੈ, ਜਦਕਿ ਅਨਿਲ ਅੰਬਾਨੀ (66) ਨੂੰ 18 ਫ਼ਰਵਰੀ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਦੋਹਾਂ ਦੇ ਬਿਆਨ ਮਨੀ ਲਾਂਡਰਿੰਗ ਰੋਕੂ ਐਕਟ (ਪੀ.ਐੱਮ.ਐੱਲ.ਏ.) ਦੇ ਤਹਿਤ ਦਰਜ ਕੀਤੇ ਜਾਣਗੇ। ਸੰਮਨ ਉਤੇ ਰਿਲਾਇੰਸ ਗਰੁੱਪ ਵਲੋਂ ਤੁਰਤ ਕੋਈ ਪ੍ਰਤੀਕ੍ਰਿਆ ਨਹੀਂ ਆਈ। ਪਿਛਲੇ ਸਾਲ ਈ.ਡੀ. ਨੇ ਰਿਲਾਇੰਸ ਸਮੂਹ ਦੀਆਂ ਕਈ ਕੰਪਨੀਆਂ ਅਤੇ ਉਨ੍ਹਾਂ ਨਾਲ ਜੁੜੇ ਬੈਂਕ ਕਰਜ਼ਿਆਂ ਦੀ ਜਾਂਚ ਦੇ ਸਬੰਧ ਵਿਚ ਅਨਿਲ ਅੰਬਾਨੀ ਤੋਂ ਪੁੱਛ-ਪੜਤਾਲ ਕੀਤੀ ਸੀ।

ਇਹ ਸਮਝਿਆ ਜਾ ਰਿਹਾ ਹੈ ਕਿ ਟੀਨਾ ਅੰਬਾਨੀ ਨੂੰ ਨਿਊਯਾਰਕ ਦੇ ਮੈਨਹੱਟਨ ਵਿਚ ਇਕ ਲਗਜ਼ਰੀ ਜਾਇਦਾਦ ਦੀ ਖਰੀਦ ਨਾਲ ਜੁੜੇ ਪੈਸੇ ਦੇ ਲੈਣ-ਦੇਣ ਦੇ ਸਬੰਧ ਵਿਚ ਪੁੱਛ-ਪੜਤਾਲ ਲਈ ਤਲਬ ਕੀਤਾ ਗਿਆ ਹੈ

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement