ਬਜਟ ਸੈਸ਼ਨ ਦਾ ਅੱਜ 10ਵਾਂ ਦਿਨ: ਵਿਰੋਧੀ ਧਿਰ ਲੋਕ ਸਭਾ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਲਈ ਪ੍ਰਸਤਾਵ ਕਰ ਰਿਹੈ ਤਿਆਰ
Published : Feb 10, 2026, 10:10 am IST
Updated : Feb 10, 2026, 10:10 am IST
SHARE ARTICLE
Today is the 10th day of the Budget Session: Opposition preparing to propose the removal Lok Sabha Speaker from office
Today is the 10th day of the Budget Session: Opposition preparing to propose the removal Lok Sabha Speaker from office

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਚੁੱਕੇ ਗਏ ਮੁੱਦਿਆਂ 'ਤੇ ਸਦਨ ਨੂੰ ਲਗਾਤਾਰ ਮੁਲਤਵੀ ਕੀਤਾ ਜਾਂਦਾ ਰਿਹਾ।

ਨਵੀਂ ਦਿੱਲੀ: ਅੱਜ ਬਜਟ ਸੈਸ਼ਨ ਦਾ 10ਵਾਂ ਦਿਨ ਹੈ। 2026 ਦਾ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਰਾਸ਼ਟਰਪਤੀ ਦੇ ਭਾਸ਼ਣ 'ਤੇ ਚਰਚਾ ਹੋਣੀ ਸੀ, ਪਰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਚੁੱਕੇ ਗਏ ਮੁੱਦਿਆਂ 'ਤੇ ਸਦਨ ਨੂੰ ਲਗਾਤਾਰ ਮੁਲਤਵੀ ਕੀਤਾ ਜਾਂਦਾ ਰਿਹਾ।

ਵਿਰੋਧੀ ਧਿਰ ਰਾਹੁਲ ਗਾਂਧੀ ਨੂੰ ਬੋਲਣ ਦੀ ਇਜਾਜ਼ਤ ਦੇਣ ਦੀ ਮੰਗ ਕਰਦੀ ਰਹੀ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਅਸੀਂ ਇਕ ਘੰਟਾ ਪਹਿਲਾਂ ਸਪੀਕਰ ਕੋਲ ਗਏ ਸੀ ਅਤੇ ਉਨ੍ਹਾਂ ਨੇ ਬਜਟ ਚਰਚਾ ਤੋਂ ਪਹਿਲਾਂ ਮੈਨੂੰ ਬੋਲਣ ਦੀ ਇਜਾਜ਼ਤ ਦੇਣ ਦਾ ਵਾਅਦਾ ਕੀਤਾ ਸੀ, ਪਰ ਤੁਸੀਂ ਮੈਨੂੰ ਬੋਲਣ ਦੀ ਇਜਾਜ਼ਤ ਨਹੀਂ ਦੇ ਰਹੇ ਹੋ। ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਤੁਸੀਂ ਮੈਨੂੰ ਬੋਲਣ ਦਿਓਗੇ ਜਾਂ ਨਹੀਂ।

ਇਸ ਦੌਰਾਨ ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਲਈ ਇਕ ਮਤਾ ਪੇਸ਼ ਕਰਨ ਦੀ ਤਿਆਰੀ ਕਰ ਰਹੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਮਤਾ ਸੰਵਿਧਾਨ ਦੀ ਧਾਰਾ 94-ਸੀ ਦੇ ਤਹਿਤ ਪੇਸ਼ ਕੀਤਾ ਜਾ ਸਕਦਾ ਹੈ। ਹੁਣ ਤੱਕ 103 ਸੰਸਦ ਮੈਂਬਰਾਂ ਨੇ ਇਸ 'ਤੇ ਦਸਤਖਤ ਕੀਤੇ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement