ਦੇਸ਼ ਭਰ 'ਚ ਮਨਾਈ ਜਾ ਰਹੀ ਹੈ ਹੋਲੀ, ਰਾਸ਼ਟਰਪਤੀ ਤੇ PM ਮੋਦੀ ਨੇ ਦਿੱਤੀ ਸਭ ਨੂੰ ਹੋਲੀ ਦੀ ਵਧਾਈ
Published : Mar 10, 2020, 9:08 am IST
Updated : Mar 10, 2020, 9:08 am IST
SHARE ARTICLE
File Photo
File Photo

ਦੇਸ਼ ਭਰ ‘ਚ ਅੱਜ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੀ ਨੂੰ ਲੈ ਕੇ ਜਿਥੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਦੇਸ਼ ..

ਨਵੀਂ ਦਿੱਲੀ: ਦੇਸ਼ ਭਰ ‘ਚ ਅੱਜ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੀ ਨੂੰ ਲੈ ਕੇ ਜਿਥੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਦੇਸ਼ ਦੇ ਦਿੱਗਜ ਆਗੂ ਇਸ ਤਿਉਹਾਰ ‘ਤੇ ਲੋਕਾਂ ਨੂੰ ਵਧਾਈਆਂ ਦੇ ਰਹੇ ਹਨ ਅਤੇ ਰਲ-ਮਿਲ ਕੇ ਤਿਉਹਾਰ ਮਨਾਉਣ ਲਈ ਕਹਿ ਰਹੇ ਹਨ। 

PhotoPhoto

ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਦੇਸ਼ ਵਾਸੀਆਂ ਨੂੰ ਰੰਗਾਂ ਦੇ ਤਿਉਹਾਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰ ਕੇ ਲਿਖਿਆ ਹੈ ਕਿ “ਸਾਰੇ ਦੇਸ਼ ਵਾਸੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਬਹੁਤ ਬਹੁਤ ਮੁਬਾਰਕਾਂ।

PhotoPhoto

ਹੋਲੀ ਰੰਗਾਂ ਦਾ ਜਸ਼ਨ ਮਨਾਉਂਦੀ ਹੈ, ਸਰਦ ਰੁੱਤ ਦੇ ਅੰਤ ਅਤੇ ਬਸੰਤ ਦੀ ਆਮਦ ਦਾ ਪ੍ਰਤੀਕ ਹੈ। ਮੈਂ ਚਾਹੁੰਦਾ ਹਾਂ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਖੁਸ਼ਹਾਲੀ ਲਿਆਵੇ।” ਉਥੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰ ਲਿਖਿਆ ਕਿ “ਰੰਗ, ਅਨੰਦ ਅਤੇ ਖੁਸ਼ੀ ਦਾ ਤਿਉਹਾਰ,

HoliHoli

ਤੁਹਾਨੂੰ ਸਭ ਨੂੰ ਹੋਲੀ ਦੀਆਂ ਮੁਬਾਰਕਾਂ, ਇਹ ਤਿਉਹਾਰ ਸਾਰੇ ਨਾਗਰਿਕਾਂ ਦੇ ਜੀਵਨ ‘ਚ ਖੁਸ਼ਹਾਲੀ ਲਿਆਵੇ।” ਹਾਲਾਂਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਤੋਂ ਰਾਸ਼ਟਰਪਤੀ ਹੋਲੀ ਦੇ ਜਸ਼ਨਾਂ ਤੋਂ ਦੂਰ ਰਹਿਣਗੇ. ਦੂਜੇ ਪਾਸੇ ਮਥੁਰਾ ਵਿੱਚ ਫੁੱਲਾਂ ਨਾਲ ਹੋਲੀ ਖੇਡੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement