ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Published : Mar 10, 2021, 10:09 am IST
Updated : Mar 10, 2021, 11:23 am IST
SHARE ARTICLE
delhi protest
delhi protest

ਮਨਿੰਦਰਜੀਤ ਸਿੰਘ ਨੂੰ ਆਈਜੀਆਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਮਨਿੰਦਰ ਜੀਤ ਸਿੰਘ ਅਤੇ ਖੇਮ ਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇਕ ਮਨਿੰਦਰਜੀਤ ਸਿੰਘ ਜੋ ਕਿ ਡੱਚ ਦਾ ਨਾਗਰਿਕ ਹੈ,  ਜੋ ਫ਼ਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਹੁਣ ਦੇਸ਼ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਉਸ ਨੂੰ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ।

delhidelhi

ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮਨਿੰਦਰਜੀਤ ਸਿੰਘ ਨੂੰ ਜਾਅਲੀ ਦਸਤਾਵੇਜ਼ਾਂ 'ਤੇ ਭਾਰਤ ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਆਈਜੀਆਈ ਏਅਰਪੋਰਟ' ਤੇ ਗ੍ਰਿਫਤਾਰ ਕੀਤਾ ਗਿਆ ਸੀ। ਮਨਿੰਦਰਜੀਤ ਸਿੰਘ ਖ਼ਿਲਾਫ਼ ਲੁੱਕ ਆਂਫ ਸਰਕੂਲਰ ਜਾਰੀ ਕੀਤਾ ਗਿਆ ਸੀ ਅਤੇ ਉਸ ਪਹਿਲਾਂ ਵੀ ਉਹ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਖੇਮ ਪ੍ਰੀਤ ਸਿੰਘ ਨੂੰ ਪੁਲਿਸ ਨੇ CCTV ਫੁਟੇਜ ਦੇ ਅਧਾਰ ' ਤੇ ਕਾਬੂ ਕੀਤਾ ਹੈ। ਖੇਮ ਪ੍ਰੀਤ ਸਿੰਘ ' ਤੇ ਦਿੱਲੀ ਪੁਲਿਸ 'ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। ਪੁਲਿਸ ਇਸ ਮਾਮਲੇ ਵਿਚ ਹੁਣ ਤਕ ਲਗਪਗ 150 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ 44 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement