ਔਰਤਾਂ ਮਾਈ ਭਾਗੋ ਦੀਆਂ ਬੱਚੀਆਂ ਹਨ, ਸਾਨੂੰ ਕਾਲੇ ਕਾਨੂੰਨਾਂ ਖਿਲਾਫ਼ ਡਟਕੇ ਲੜਨਾ ਚਾਹੀਦੈ: ਅਮ੍ਰਿਤ ਕੌਰ
Published : Mar 10, 2021, 7:41 pm IST
Updated : Mar 10, 2021, 7:41 pm IST
SHARE ARTICLE
Delhi Women
Delhi Women

ਸਾਨੂੰ ਸਾਰੀਆਂ ਮਹਿਲਾਵਾਂ ਨੂੰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜਕੇ ਲੜਨਾ ਚਾਹੀਦੈ...

ਨਵੀਂ ਦਿੱਲੀ (ਸੈਸ਼ਵ ਨਾਗਰਾ): ਦਿੱਲੀ ਦੀਆਂ ਸਰਹੱਦਾਂ ਉਤੇ ਕਿਸਾਨਾਂ ਵੱਲੋਂ ਦਿਨ-ਰਾਤ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਧਰਨਾ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਬਿਲਾਂ ਦੇ ਖਿਲਾਫ਼ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਤੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਜਿੱਥੇ ਦਿੱਲੀ ਦੇ ਸ਼ਹਿਰੀ ਲੋਕ ਵੀ ਖੇਤੀ ਦੇ ਕਾਲਾ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਜਾ ਕੇ ਆਪਣਾ ਫਰਜ ਨਿਭਾ ਰਹੇ ਹਨ।

ਉਥੇ ਹੀ ਅੱਜ ਦਿੱਲੀ ਸ਼ਹਿਰ ਦੀਆਂ ਔਰਤਾਂ ਨੇ ਕਿਸਾਨੀ ਸੰਘਰਸ਼ ਵਿਚ ਪਹੁੰਚ ਕੇ ਕਿਹਾ ਕਿ ਅਸੀਂ 24 ਦਸੰਬਰ 2020 ਤੋਂ ਲਗਾਤਾਰ ਇੱਥੇ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਹਿਲਾਵਾਂ ਇਸ ਸੰਘਰਸ਼ ਵਿਚ ਪਹੁੰਚ ਕੇ ਆਪਣਾ ਅਹਿਮ ਰੋਲ ਨਿਭਾ ਰਹੀਆਂ ਹਨ, ਇਸ ਦੇ ਨਾਲ ਹੀ ਮੈਂ ਉਨ੍ਹਾਂ ਮਹਿਲਾਵਾਂ ਨੂੰ ਵੀ ਅਪੀਲ ਕਰਾਂਗੀ ਜਿਹੜੀਆਂ ਆਪੋ-ਆਪਣੇ ਘਰਾਂ ਵਿਚ ਬੈਠੀਆਂ ਹਨ, ਉਹ ਇਸ ਸੰਘਰਸ਼ ਵਿਚ ਪਹੁੰਚ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਇਸ ਕਿਸਾਨੀ ਘੋਲ ਨੂੰ ਹੋਰ ਸਫ਼ਲ ਬਣਾਇਆ ਜਾ ਸਕੇ।

KissanKissan

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਇਸ ਸੰਘਰਸ਼ ਵਿਚ ਪਹੁੰਚ ਕੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਚਾਹੀਦਾ ਹੈ ਤਾਂ ਜੋ ਜਲਦ ਤੋਂ ਜਲਦ ਇਨ੍ਹਾਂ ਕਾਲੇ ਕਾਨੂੰਨਾਂ ਰੱਦ ਕਰਵਾ ਕੇ ਆਪਣੀ ਜਿੱਤ ਹਾਸਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਜਦੋਂ ਅਸੀਂ ਇਸ ਸੰਘਰਸ਼ ਵਿਚ ਆ ਜਾਂਦੇ ਤਾਂ ਸਾਡਾ ਇੱਥੋ ਜਾਣ ਨੂੰ ਦੁਬਾਰਾ ਦਿਲ ਨਹੀਂ ਕਰਦਾ ਤੇ ਇਸ ਧਰਨੇ ਵਿਚ ਬੈਠੀ ਸੰਗਤ ਨੂੰ ਦੇਖਕੇ ਇੰਜ ਲਗਦੈ ਜਿਵੇਂ ਆਪਣਾ ਹੀ ਇੱਕ ਪਰਿਵਾਰ ਹੋਵੇ।

KissanKissan

ਸੰਘਰਸ਼ ਵਿਚ ਪਹੁੰਚੀਆਂ ਮਹਿਲਾਵਾਂ ਨੇ ਕਿਹਾ ਕਿ ਅਸੀਂ ਘਰਾਂ ਵਿਚ ਬੈਠੀਆਂ ਬੀਬੀਆਂ ਨੂੰ ਅਪੀਲ ਕਰਦੇ ਹਾਂ ਕਿ ਸਾਰੀਆਂ ਬੀਬੀਆਂ ਮਾਈ ਭਾਗੋ ਦੀਆਂ ਬੱਚੀਆਂ ਹਨ ਤੇ ਸਾਨੂੰ ਬਹਾਦਰ ਬਣਕੇ ਇਸ ਜਾਲਮ ਸਰਕਾਰ ਵਿਰੁੱਧ ਡਟਕੇ ਲੜਨਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਮਾਰੂ ਕਾਲੇ ਕਾਨੂੰਨ ਜਦੋਂ ਤੱਕ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸਾਡੀ ਘਰ ਵਾਪਸੀ ਨਹੀਂ ਹੋਵੇਗੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement