Punjab Newe: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਅਤੇ ਸੰਦੇਸ਼ ਨੂੰ ਵਿਸ਼ਵ ਭਰ 'ਚ ਫੈਲਾਉਣ ਲਈ ਮੋਦੀ ਸਰਕਾਰ ਲਗਾਤਾਰ ਯਤਨਸ਼ੀਲ: ਚੁੱਘ
Published : Mar 10, 2024, 7:27 pm IST
Updated : Mar 10, 2024, 7:33 pm IST
SHARE ARTICLE
Chugh submitted a demand letter to Education Minister Dharmendra Pradhan news in punjabi
Chugh submitted a demand letter to Education Minister Dharmendra Pradhan news in punjabi

Punjab Newe: ਚੁੱਘ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅੰਤਰ-ਧਰਮ ਕੇਂਦਰ ਸਥਾਪਤ ਕਰਨ ਲਈ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਮੰਗ ਪੱਤਰ ਸੌਂਪਿਆ

Tarun Chugh Submitted a demand letter to Education Minister Dharmendra Pradhan news in punjabi : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਹਿੱਸੇ ਵਜੋਂ "ਇੰਟਰ-ਫੇਥ ਸੈਂਟਰ" ਦੀ ਸਥਾਪਨਾ ਲਈ ਪਹਿਲਾਂ ਮਨਜ਼ੂਰ ਕੀਤੀ 175 ਕਰੋੜ ਰੁਪਏ ਦੀ ਰਾਸ਼ੀ ਲਈ ਦੇਸ਼ ਦੇ ਪ੍ਰਸਿੱਧ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: Abohar News : ਅਬੋਹਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਚੁੱਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਪੁਰਾਣੀ ਅਤੇ ਪ੍ਰਸਿੱਧ ਯੂਨੀਵਰਸਿਟੀ ਹੈ। ਮੋਦੀ ਸਰਕਾਰ ਨੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਇਸ ਯੂਨੀਵਰਸਿਟੀ ਵਿੱਚ ਅੰਤਰ-ਧਰਮ ਕੇਂਦਰ ਸਥਾਪਤ ਕਰਨ ਲਈ 175 ਕਰੋੜ ਰੁਪਏ ਦਾ ਪ੍ਰਾਜੈਕਟ ਦਿੱਤਾ ਸੀ, ਜਿਸ ਵਿੱਚ 33.56 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਚੁੱਘ ਨੇ ਮਾਨਯੋਗ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ 141.44 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਮੰਗ ਪੱਤਰ ਸੌਂਪਿਆ। ਮਾਨਯੋਗ ਸਿੱਖਿਆ ਮੰਤਰੀ ਪ੍ਰਧਾਨ ਨੇ ਵੀ ਇਸ ਦਾ ਨੋਟਿਸ ਲੈਂਦਿਆਂ ਮੰਤਰਾਲੇ ਨੂੰ ਜਲਦ ਤੋਂ ਜਲਦ ਰਾਸ਼ੀ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

 

ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਸਿੱਖ ਧਾਰਮਿਕ ਗੁਰੂਆਂ ਦੇ ਗਿਆਨ ਅਤੇ ਸਿੱਖਿਆਵਾਂ ਨੂੰ ਦੇਸ਼ ਅਤੇ ਦੁਨੀਆ ਵਿਚ ਫੈਲਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਨਰਿੰਦਰ ਮੋਦੀ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਹਿੱਸੇ ਵਜੋਂ ਅੰਤਰ-ਧਰਮ ਕੇਂਦਰ ਸਥਾਪਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ।

(For more news apart from Tarun Chugh Submitted a demand letter to Education Minister Dharmendra Pradhan news in punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement