Basti Accident News: ਹੋਲੀ ਮਨਾਉਣ ਲਈ ਘਰ ਆ ਰਹੇ 5 ਦੋਸਤਾਂ ਦੀ ਹੋਈ ਮੌਤ, 3 ਦੀ ਹਾਲਤ ਗੰਭੀਰ
Published : Mar 10, 2025, 10:30 am IST
Updated : Mar 10, 2025, 10:30 am IST
SHARE ARTICLE
Basti Uttar Pradesh Accident News in punjabi
Basti Uttar Pradesh Accident News in punjabi

Basti Accident News: ਕਾਰ ਅਤੇ ਕੰਟੇਨਰ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

ਯੂਪੀ ਦੇ ਬਸਤੀ ਜ਼ਿਲ੍ਹੇ ਵਿੱਚ ਇੱਕ ਕਾਰ ਅਤੇ ਇੱਕ ਕੰਟੇਨਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਕਾਰੋਬਾਰੀ ਵੀ ਸ਼ਾਮਲ ਹਨ, ਜਦਕਿ 3 ਲੋਕ ਗੰਭੀਰ ਜ਼ਖ਼ਮੀ ਹਨ। ਕਾਰ ਸਵਾਰ ਹੋਲੀ ਮਨਾਉਣ ਲਈ ਗੁਜਰਾਤ ਤੋਂ ਗੋਰਖਪੁਰ ਸਥਿਤ ਆਪਣੇ ਘਰ ਆ ਰਹੇ ਸਨ। ਇਹ ਹਾਦਸਾ ਐਤਵਾਰ ਸਵੇਰੇ 7 ਵਜੇ ਨਗਰ ਥਾਣਾ ਖੇਤਰ 'ਚ ਵਾਪਰਿਆ।

ਕੰਟੇਨਰ ਨੇ ਹਾਈਵੇਅ 'ਤੇ ਅਚਾਨਕ ਲੇਨ ਬਦਲ ਦਿੱਤੀ। ਡਿਵਾਈਡਰ ਨਾ ਹੋਣ ਕਾਰਨ ਸਾਹਮਣੇ ਤੋਂ ਆ ਰਹੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ 'ਚ ਸਵਾਰ 8 'ਚੋਂ 5 ਦੀ ਮੌਕੇ 'ਤੇ ਹੀ ਮੌਤ ਹੋ ਗਈ। SUV ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਲਾਸ਼ਾਂ ਸੀਟਾਂ 'ਤੇ ਚਿਪਕ ਗਈਆਂ।

ਟੱਕਰ ਤੋਂ ਬਾਅਦ ਰੌਲਾ ਪੈ ਗਿਆ। ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਜ਼ਖ਼ਮੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਪਲਟ ਜਾਣ ਕਾਰਨ ਉਨ੍ਹਾਂ ਨੂੰ ਬਾਹਰ ਨਹੀਂ ਕੱਢ ਸਕਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਕਿਸੇ ਤਰ੍ਹਾਂ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।


 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement