ਵਿਰੋਧੀ ਧਿਰ ਨੇ ਵੋਟਰ ਸੂਚੀਆਂ ’ਚ ਕਥਿਤ ਗੜਬੜੀਆਂ ’ਤੇ ਸੰਸਦ ’ਚ ਚਰਚਾ ਦੀ ਮੰਗ ਕੀਤੀ
Published : Mar 10, 2025, 10:26 pm IST
Updated : Mar 10, 2025, 10:26 pm IST
SHARE ARTICLE
Rahul Gandhi
Rahul Gandhi

ਰਾਜ ਸਭਾ ’ਚ ਵੀ ਇਸ ਮੁੱਦੇ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿਤੀ ਗਈ, ਜਿਸ ਕਾਰਨ ਵਿਰੋਧੀ ਸੰਸਦ ਮੈਂਬਰਾਂ ਨੇ ਵਾਕਆਊਟ ਕੀਤਾ

ਨਵੀਂ ਦਿੱਲੀ : ਕਾਂਗਰਸ ਦੀ ਅਗਵਾਈ ’ਚ ਅੱਜ ਵਿਰੋਧੀ ਪਾਰਟੀਆਂ ਨੇ ਵੋਟਰ ਸੂਚੀਆਂ ’ਚ ਕਥਿਤ ਗੜਬੜੀਆਂ ਕਾਰਨ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਲੈ ਕੇ ਸ਼ੰਕਿਆਂ ’ਤੇ ਸੰਸਦ ’ਚ ਵਿਸਥਾਰ ਪੂਰਵਕ ਚਰਚਾ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਲੋਕ ਸਭਾ ’ਚ ਇਹ ਮੁੱਦਾ ਉਠਾਉਂਦਿਆਂ ਕਿਹਾ ਕਿ ਦੇਸ਼ ਭਰ ’ਚ ਵੋਟਰ ਸੂਚੀਆਂ ’ਤੇ ਸਵਾਲ ਚੁਕੇ ਜਾ ਰਹੇ ਹਨ ਅਤੇ ਪੂਰਾ ਵਿਰੋਧੀ ਧਿਰ ਇਸ ਮਾਮਲੇ ’ਤੇ ਚਰਚਾ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ, ‘‘ਮਹਾਰਾਸ਼ਟਰ ਸਮੇਤ ਹਰ ਸੂਬੇ ’ਚ ਵਿਰੋਧੀ ਧਿਰ ਨੇ ਇਕ ਸੁਰ ’ਚ ਸਵਾਲ ਉਠਾਏ ਹਨ।’’

ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਵੀ ਇਸ ਮੁੱਦੇ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿਤੀ ਗਈ, ਜਿਸ ਕਾਰਨ ਵਿਰੋਧੀ ਸੰਸਦ ਮੈਂਬਰਾਂ ਨੇ ਵਾਕਆਊਟ ਕੀਤਾ। ਖੜਗੇ ਨੇ ਜ਼ੋਰ ਦੇ ਕੇ ਕਿਹਾ ਕਿ ਵੋਟਰ ਸੂਚੀਆਂ ’ਚ ਫ਼ਰਕ ਨੂੰ ਤੁਰਤ ਧਿਆਨ ਦੇਣ ਅਤੇ ਸੰਸਦ ’ਚ ਵਿਚਾਰ ਵਟਾਂਦਰੇ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਵੋਟਰਾਂ ਨੂੰ ਅਚਾਨਕ ਅਤੇ ਬੇਲੋੜੇ ਤੌਰ ’ਤੇ ਹਟਾਉਣ, ਦੋਹਰੇ ਈ.ਪੀ.ਆਈ.ਸੀ. ਨੰਬਰਾਂ ਦੀ ਮੌਜੂਦਗੀ ਅਤੇ ਸਾਡੀ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਪ੍ਰਭਾਵਤ ਕਰਨ ਵਾਲੇ ਅਜਿਹੇ ਹੋਰ ਮਹੱਤਵਪੂਰਨ ਮੁੱਦਿਆਂ ’ਤੇ ਸੰਸਦ ਵਿਚ ਤੁਰਤ ਧਿਆਨ ਦੇਣ ਅਤੇ ਵਿਚਾਰ-ਵਟਾਂਦਰੇ ਦੀ ਲੋੜ ਹੈ।’’

ਤ੍ਰਿਣਮੂਲ ਕਾਂਗਰਸ ਦੇ ਮੈਂਬਰ ਕਲਿਆਣ ਬੈਨਰਜੀ ਅਤੇ ਸੌਗਤ ਰਾਏ ਨੇ ਵੀ ਇਸ ਮੁੱਦੇ ’ਤੇ ਚਿੰਤਾ ਜ਼ਾਹਰ ਕੀਤੀ ਅਤੇ ਬੈਨਰਜੀ ਨੇ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ’ਚ ਕਥਿਤ ਤੌਰ ’ਤੇ ਅਸਫਲ ਰਹਿਣ ਲਈ ਚੋਣ ਕਮਿਸ਼ਨ ਵਿਰੁਧ ਕਾਰਵਾਈ ਦੀ ਮੰਗ ਕੀਤੀ। ਰਾਏ ਨੇ ਵੋਟਰ ਸੂਚੀਆਂ ਦੀ ਪੂਰੀ ਤਰ੍ਹਾਂ ਸੋਧ ਦੀ ਮੰਗ ਕੀਤੀ, ਖ਼ਾਸਕਰ ਪਛਮੀ ਬੰਗਾਲ ਅਤੇ ਅਸਾਮ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ। ਉਨ੍ਹਾਂ ਕਿਹਾ ਕਿ ਕੁਲ ਵੋਟਰ ਸੂਚੀਆਂ ਨੂੰ ਚੰਗੀ ਤਰ੍ਹਾਂ ਸੋਧਿਆ ਜਾਵੇ। ਚੋਣ ਕਮਿਸ਼ਨ ਨੂੰ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਸੂਚੀਆਂ ਵਿਚ ਕੁੱਝ ਗਲਤੀਆਂ ਕਿਉਂ ਹੋਈਆਂ?

Tags: parliament

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement