ਰਾਜਸਥਾਨ 'ਚ ਵਿਆਹੁਤਾ ਔਰਤ ਨਾਲ ਦਿਓਰ ਤੇ ਸਹੁਰੇ ਨੇ ਕੀਤਾ ਗੈਂਗਰੇਪ, ਬਣਾਈ ਵੀਡੀਓ
Published : Apr 10, 2021, 2:21 pm IST
Updated : Apr 10, 2021, 2:26 pm IST
SHARE ARTICLE
gangrape
gangrape

ਉਹ ਮਦਦ ਲਈ ਆਪਣੇ ਪਤੀ ਅਤੇ ਸੱਸ ਕੋਲ ਗਈ, ਪਰ ਉਥੇ ਉਸ ਨੂੰ ਕੁੱਟਿਆ ਗਿਆ।

ਜੈਪੁਰ: ਰਾਜਸਥਾਨ ਦੇ ਭਿਵਾੜੀ 'ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋ ਦੀ ਇਕ 22 ਸਾਲਾਂ ਦੀ ਵਿਆਹੁਤਾ ਔਰਤ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ। ਦੱਸ ਦੇਈਏ ਕਿ ਰਿਸ਼ਤੇਦਾਰ ਕਈ ਦਿਨਾਂ ਤੋਂ ਔਰਤ ਦੇ ਨਾਲ ਬਲਾਤਕਾਰ ਕਰਦੇ ਰਹੇ ਹਨ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਪੀੜਤਾ  ਦਾ ਵਿਆਹ ਨਾਬਾਲਿਗ ਉਮਰ ਵਿੱਚ ਹੋਇਆ ਸੀ। ਉਦੋਂ ਤੋਂ ਹੀ ਉਸ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ। 

Wedding married girl rape

17 ਸਾਲ ਦੀ ਉਮਰ 'ਚ ਉਸ ਦੇ ਸਹੁਰੇ ਨੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ। ਇਨ੍ਹਾਂ ਸਾਲਾਂ ਦੌਰਾਨ, ਉਹ ਦੋ ਵਾਰ ਗਰਭਵਤੀ ਵੀ ਹੋਈ, ਪਰ ਉਸ ਦਾ ਸ਼ੋਸ਼ਣ ਜਾਰੀ ਰਿਹਾ। ਉਹ ਮਦਦ ਲਈ ਆਪਣੇ ਪਤੀ ਅਤੇ ਸੱਸ ਕੋਲ ਗਈ, ਪਰ ਉਥੇ ਉਸ ਨੂੰ ਕੁੱਟਿਆ ਗਿਆ। ਇਸ ਦੇ ਨਾਲ, ਦਿਓਰ ਆਦਿ ਨੇ ਵੀ ਇਹ ਹੀ ਕੰਮ ਕੀਤਾ। ਉਸ ਦੀ ਵੀਡੀਓ ਵੀ ਬਣਾਈ ਗਈ ਸੀ ਅਤੇ ਉਸ ਨੂੰ ਬਲੈਕਮੇਲ ਕੀਤਾ ਜਾਂਦਾ ਰਿਹਾ ਹੈ। ਸ਼ਿਕਾਇਤ 'ਚ ਕਿਹਾ ਗਿਆ ਸੀ ਕਿ ਕਈ ਵਾਰ ਉਸ ਦੀ ਸੱਸ ਦੇ ਦੋਵੇਂ ਭਰਾ ਵੀ ਆਉਂਦੇ ਸਨ। ਉਹ ਵੀ ਉਸ ਨੂੰ ਬੇਹੋਸ਼ ਕਰਨ ਲਈ ਕੋਲਡ ਡਰਿੰਕ 'ਚ ਨਸ਼ੇ ਦਾ ਸਮਾਨ ਮਿਲਾਉਂਦੇ ਸੀ ਅਤੇ ਫਿਰ ਗੰਦਾ ਕੰਮ ਕੀਤਾ। 

RAPERAPE

ਗੌਰਤਲਬ ਹੈ ਕਿ ਮਾਰਚ 2021 'ਚ, ਪੀੜਤਾ ਦੇ ਪਤੀ ਨੇ ਦੁਬਾਰਾ ਵਿਆਹ ਕਰਵਾ ਲਿਆ। ਫਿਰ ਔਰਤ ਨੇ ਆਪਣੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਹ ਉਸ ਨੂੰ ਲੈ ਕੇ ਥਾਣੇ ਪਹੁੰਚ ਗਏ ਤੇ ਫਿਰ ਮਾਮਲਾ ਦਰਜ ਕੀਤਾ ਗਿਆ।  ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਰਹੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement