ਭਾਜਪਾ ਦੇਸ਼ ਨੂੰ 'ਅਨਪੜ੍ਹ' ਰੱਖਣਾ ਚਾਹੁੰਦੀ ਹੈ - ਮਨੀਸ਼ ਸਿਸੋਦੀਆ
Published : Apr 10, 2022, 8:27 pm IST
Updated : Apr 10, 2022, 8:27 pm IST
SHARE ARTICLE
Manish Sisodia
Manish Sisodia

ਭਾਜਪਾ ਵੱਲੋਂ ਨਿੱਜੀ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਇਜਾਜ਼ਤ ਦੇਣ 'ਤੇ ਭੜਕੇ ਮਨੀਸ਼ ਸਿਸੋਦੀਆ

 

ਨਵੀਂ ਦਿੱਲੀ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਦੀ ਨਿੱਜੀ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਇਜਾਜ਼ਤ ਦੇਣ ਤੋਂ ਬਾਅਦ ਕਾਫ਼ੀ ਆਲੋਚਨਾ ਕੀਤੀ ਅਤੇ ਦੋਸ਼ ਲਗਾਇਆ ਕਿ ਭਾਜਪਾ ਦੇਸ਼ ਨੂੰ 'ਅਨਪੜ੍ਹ' ਰੱਖਣਾ ਚਾਹੁੰਦੀ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਨੂੰ ਮਾਪਿਆਂ ਦੀ ਹਾਲਤ ਨੂੰ ਸਮਝਣਾ ਚਾਹੀਦਾ ਹੈ। ਉਹਨਾਂ ਕਿਹਾ ਕਿ "16 ਮਾਰਚ ਨੂੰ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦਾ ਆਦੇਸ਼ ਜਾਰੀ ਕੀਤਾ ਸੀ।"

Manish SisodiaManish Sisodia

ਸਿਸੋਦੀਆ ਨੇ ਕਿਹਾ,''ਇਕ ਪਾਸੇ ਤਾਂ 25 ਮਾਰਚ ਨੂੰ ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਬਣੀ ਅਤੇ ਉਸ ਨੇ ਇਹ ਹੁਕਮ ਦਿੱਤਾ ਕਿ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਅਤੇ ਮਾਪਿਆਂ ਨੂੰ ਲੁੱਟਣ ਦੀ ਪੂਰੀ ਆਜ਼ਾਦੀ ਹੈ।'' ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਕਈ ਲੋਕਾਂ ਦੀ ਆਪਣੀ ਰੋਜ਼ੀ-ਰੋਟੀ ਖ਼ਤਮ ਹੋ ਗਈ ਅਤੇ ਅਜਿਹੇ ਵਿਚ ਫੀਸ ਵਧਾਉਣ ਨਾਲ ਉਨ੍ਹਾਂ ਨੂੰ ਪਰੇਸ਼ਾਨੀ ਹੋਵੇਗੀ।

ਸਿਸੋਦੀਆ ਨੇ ਕਿਹਾ,''ਉਹ ਸਰਕਾਰੀ ਸਕੂਲ 'ਚ ਸੁਧਾਰ ਲਈ ਕੰਮ ਨਹੀਂ ਕਰ ਸਕਦੇ। ਆਮ ਆਦਮੀ ਕਿੱਥੇ ਜਾਵੇਗਾ? ਕੋਵਿਡ ਦੌਰਾਨ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ। ਤੁਸੀਂ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਲਈ ਕੰਮ ਨਹੀਂ ਕਰੋਗੇ ਅਤੇ ਤੁਸੀਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦਿਓਗੇ। ਤੁਸੀਂ ਦੇਸ਼ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹੋ। ਇਹ ਭਾਜਪਾ ਦੇ ਸ਼ਾਸਨ ਦਾ ਮਾਡਲ ਹੈ। ਕਿਰਪਾ ਕਰਕੇ ਮਾਤਾ-ਪਿਤਾ ਬਾਰੇ ਵੀ ਸੋਚੋ।'' ਉਨ੍ਹਾਂ ਦਿੱਲੀ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਤੋਂ ਰੋਕਣ ਲਈ ਕੀਤੇ ਗਏ ਕੰਮਾਂ ਬਾਰੇ ਵੀ ਗੱਲ ਕੀਤੀ।

Manish Sisodia Manish Sisodia

ਸਿਸੋਦੀਆ ਨੇ ਕਿਹਾ,''ਪਹਿਲਾਂ ਦਿੱਲੀ ਦੇ ਪ੍ਰਾਈਵੇਟ ਸਕੂਲ ਮਨਮਾਨੇ ਢੰਗ ਨਾਲ ਫੀਸਾਂ ਵਧਾ ਸਕਦੇ ਸਨ ਪਰ ਅਸੀਂ 2015 'ਚ ਇਸ ਨੂੰ ਰੋਕ ਦਿੱਤਾ। ਪਿਛਲੇ 7 ਸਾਲਾਂ 'ਚ ਅਸੀਂ ਪ੍ਰਾਈਵੇਟ ਸਕੂਲਾਂ ਨੂੰ ਫੀਸ ਵਧਾਉਣ ਤੋਂ ਰੋਕਿਆ ਹੈ ਅਤੇ ਉਸ ਤੋਂ ਬਾਅਦ ਅਸੀਂ ਇਕ ਸਿਸਟਮ ਲਾਗੂ ਕੀਤਾ ਹੈ ਕਿ ਜੇਕਰ ਉਹ ਫੀਸ ਵਧਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਦਿੱਲੀ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ। ਸਰਕਾਰ ਨੇ ਇਹ ਪਤਾ ਲਗਾਉਣ ਲਈ ਉਨ੍ਹਾਂ ਦੇ ਖਾਤਿਆਂ ਦਾ ਵਿਸ਼ਲੇਸ਼ਣ ਕੀਤਾ ਕਿ ਕੀ ਉਨ੍ਹਾਂ ਨੂੰ ਅਸਲ ਵਿਚ ਫੀਸ ਵਧਾਉਣ ਦੀ ਲੋੜ ਸੀ ਜਾਂ ਨਹੀਂ।  

file photo

ਮਨੀਸ਼ ਸਿਸੋਦੀਆਂ ਨੇ ਇਸ ਬਾਬਤ ਟਵੀਟ ਵੀ ਕੀਤਾ ਹੈ ਤੇ ਲਿਖਿਆ ਹੈ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਾਨੀਆਂ ਫੀਸਾਂ ਵਧਾ ਕੇ ਮਾਪਿਆਂ ਨੂੰ ਲੁੱਟਣ ਦੀ ਖੁੱਲ੍ਹ ਦੇ ਦਿੱਤੀ ਹੈ। ਯੂਪੀ ਵਿਚ ਚੋਣਾਂ ਤੋਂ ਬਾਅਦ ਨਵੀਂ ਭਾਜਪਾ ਸਰਕਾਰ ਨੇ 10 ਦਿਨ ਪਹਿਲਾਂ ਸਹੁੰ ਚੁੱਕੀ ਹੈ। ਇਹ ਹੈ ਭਾਜਪਾ ਦਾ ਸਿੱਖਿਆ ਮਾਡਲ- ਸਰਕਾਰੀ ਸਕੂਲਾਂ ਨੂੰ ਬਰਬਾਦ ਕਰੋ, ਬੰਦ ਕਰੋ.. ਪ੍ਰਾਈਵੇਟ ਸਕੂਲ ਲੁੱਟਣ ਲਈ ਆਜ਼ਾਦ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement