Rajnath Singh News: ਰਾਜਨਾਥ ਸਿੰਘ ਦਾ ਦਾਅਵਾ, ‘ਮੋਦੀ ਦੇ ਆਉਣ ਤੋਂ ਬਾਅਦ ਦੁਨੀਆਂ ਭਰ ਵਿਚ ਵਧਿਆ ਭਾਰਤ ਦਾ ਕੱਦ’
Published : Apr 10, 2024, 3:23 pm IST
Updated : Apr 10, 2024, 3:34 pm IST
SHARE ARTICLE
India's stature in world increased After Modi's arrival: Rajnath Singh
India's stature in world increased After Modi's arrival: Rajnath Singh

ਕਿਹਾ, “ਦੇਸ਼ ਦਾ ਰੱਖਿਆ ਮੰਤਰੀ ਹੋਣ ਦੇ ਨਾਤੇ ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਅਸੀਂ ਕਦੇ ਵੀ ਭਾਰਤ ਦਾ ਸਿਰ ਝੁਕਣ ਨਹੀਂ ਦੇਵਾਂਗੇ"

Rajnath Singh News: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੇਂਦਰ ਵਿਚ ਸਰਕਾਰ ਬਣਨ ਤੋਂ ਬਾਅਦ ਦੁਨੀਆਂ ਭਰ 'ਚ ਭਾਰਤ ਦਾ ਕੱਦ ਵਧਿਆ ਹੈ।

ਭਾਜਪਾ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਦੌਰਾਨ ਸਹਾਰਨਪੁਰ 'ਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਕੇਂਦਰ 'ਚ ਸਰਕਾਰ ਬਣਨ ਤੋਂ ਬਾਅਦ ਪੂਰੀ ਦੁਨੀਆਂ 'ਚ ਭਾਰਤ ਦਾ ਕੱਦ ਵਧਿਆ ਹੈ। ਇਸ ਤੋਂ ਪਹਿਲਾਂ ਜਦੋਂ ਭਾਰਤ ਅੰਤਰਰਾਸ਼ਟਰੀ ਮੰਚਾਂ 'ਤੇ ਬੋਲਦਾ ਸੀ ਤਾਂ ਉਸ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ ਸੀ ਪਰ ਅੱਜ ਦੁਨੀਆਂ ਅਪਣੇ ਕੰਨ ਖੋਲ੍ਹ ਕੇ ਸੁਣਦੀ ਹੈ ਕਿ ਭਾਰਤ ਕੀ ਕਹਿ ਰਿਹਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਦੁਨੀਆਂ 'ਚ ਭਾਰਤ ਦਾ ਕੱਦ ਵਧਿਆ ਹੈ, ਦੁਨੀਆਂ 'ਚ ਭਾਰਤ ਦਾ ਕੱਦ ਵਧਿਆ ਹੈ।''

ਉਨ੍ਹਾਂ ਕਿਹਾ, “ਦੇਸ਼ ਦਾ ਰੱਖਿਆ ਮੰਤਰੀ ਹੋਣ ਦੇ ਨਾਤੇ ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਅਸੀਂ ਕਦੇ ਵੀ ਭਾਰਤ ਦਾ ਸਿਰ ਝੁਕਣ ਨਹੀਂ ਦੇਵਾਂਗੇ। ਭਾਰਤ ਹੁਣ ਕਮਜ਼ੋਰ ਭਾਰਤ ਨਹੀਂ ਰਿਹਾ, ਬਲਕਿ ਮਜ਼ਬੂਤ ਹੋ ਗਿਆ ਹੈ। '' ਰਾਜਨਾਥ ਸਿੰਘ ਨੇ ਕਿਹਾ ਕਿ ਕੁੱਝ ਸਾਲ ਪਹਿਲਾਂ ਲੋਕਾਂ ਵਿਚ ਇਹ ਧਾਰਨਾ ਸੀ ਕਿ ਨੇਤਾ ਵੋਟਾਂ ਹਾਸਲ ਕਰਨ ਲਈ ਝੂਠ ਬੋਲਦੇ ਹਨ ਅਤੇ ਚਲੇ ਜਾਂਦੇ ਹਨ। ਉਨ੍ਹਾਂ ਨੂੰ ਲੋਕਾਂ ਦੀ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਿਆਸਤਦਾਨਾਂ ਅਤੇ ਰਾਜਨੀਤਿਕ ਪਾਰਟੀਆਂ ਪ੍ਰਤੀ ਇਹ ਆਮ ਧਾਰਨਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਧਾਰਨਾ ਨੂੰ ਬਦਲ ਦਿਤਾ ਹੈ ਅਤੇ ਦਿਖਾਇਆ ਹੈ ਕਿ ਰਾਜਨੀਤੀ ਕਿਵੇਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, "ਅਸੀਂ ਜੋ ਕਹਿੰਦੇ ਹਾਂ ਉਹ ਕਰਨਾ ਸਾਡਾ ਚਰਿੱਤਰ ਹੈ। ''ਰੱਖਿਆ ਮੰਤਰੀ ਨੇ ਕਿਹਾ ਕਿ ਸਿਆਸੀ ਪਾਰਟੀਆਂ ਅਕਸਰ ਅਪਣੇ ਮੈਨੀਫੈਸਟੋ ਵਿਚ ਵੱਡੇ-ਵੱਡੇ ਵਾਅਦੇ ਕਰਦੀਆਂ ਹਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਸਾਰਿਆਂ ਨੂੰ ਭੁੱਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਸਿਰਫ ਸਰਕਾਰ ਬਣਾਉਣ ਲਈ ਨਹੀਂ ਬਲਕਿ ਦੇਸ਼ ਬਣਾਉਣ ਲਈ ਕੀਤੀ ਜਾਣੀ ਚਾਹੀਦੀ ਹੈ ਅਤੇ ਭਾਰਤੀ ਜਨਤਾ ਪਾਰਟੀ ਵੀ ਉਹੀ ਕੰਮ ਕਰ ਰਹੀ ਹੈ।

 

ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ 'ਚ ਵਿਸ਼ਵਾਸ ਦੇ ਸੰਕਟ 'ਤੇ ਕਾਬੂ ਪਾ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਧਾਰਾ 370 ਹਟਾਉਣ ਦਾ ਵਾਅਦਾ ਕੀਤਾ ਸੀ ਅਤੇ ਸੱਤਾ 'ਚ ਆਉਣ ਤੋਂ ਬਾਅਦ ਅਸੀਂ ਅਜਿਹਾ ਕੀਤਾ। ਅਸੀਂ ਤਿੰਨ ਤਲਾਕ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ ਅਤੇ ਸੰਸਦ ਵਿਚ ਬਹੁਮਤ ਮਿਲਣ ਤੋਂ ਬਾਅਦ ਅਸੀਂ ਇਸ ਨੂੰ ਹਟਾ ਦਿਤਾ। ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।' ਜ਼ਿਕਰਯੋਗ ਹੈ ਕਿ ਸਹਾਰਨਪੁਰ ਵਿਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ।

(For more Punjabi news apart from India's stature in world increased After Modi's arrival: Rajnath Singh, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement