ਭ੍ਰਿਸ਼ਟਾਚਾਰ ਵਿਚ ਭਾਜਪਾ ਦਾ ਕੋਈ ਮੁਕਾਬਲਾ  ਨਹੀਂ : ਰਾਹੁਲ
Published : May 10, 2018, 6:48 am IST
Updated : May 10, 2018, 6:48 am IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਭਾਜਪਾ 'ਤੇ ਹਮਲਾ ਤੇਜ਼ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਇਸ ਪਾਰਟੀ ਦਾ ਮੁਕਾਬਲਾ ਹੀ ਕੋਈ ਨਹੀਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਰਨਾਟਕ ਵਿਚ ....

ਨਵੀਂ ਦਿੱਲੀ, ਰਾਹੁਲ ਗਾਂਧੀ ਨੇ ਭਾਜਪਾ 'ਤੇ ਹਮਲਾ ਤੇਜ਼ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਇਸ ਪਾਰਟੀ ਦਾ ਮੁਕਾਬਲਾ ਹੀ ਕੋਈ ਨਹੀਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਕਰਨਾਟਕ ਵਿਚ ਭਾਜਪਾ ਉਨ੍ਹਾਂ ਦੀ ਪਾਰਟੀ ਵਿਰੁਧ ਮੁਕਾਬਲੇ ਵਿਚ ਕਿਤੇ ਨਹੀਂ ਹੈ। ਰਾਹੁਲ ਨੇ ਰਾਜ ਸਿਧਾਰਮਈਆ ਸਰਕਾਰ ਅਤੇ ਇਸ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਸਰਕਾਰ ਦੇ ਕੰਮਕਾਜ ਦੇ ਤੁਲਨਾਤਮਕ ਵੇਰਵੇ ਦਾ ਗ੍ਰਾਫ਼ਿਕ ਵੀ ਟਵਿਟਰ 'ਤੇ ਪਾਇਆ। ਉਨ੍ਹਾਂ ਕਿਹਾ, 'ਭਾਰਤੀ ਅਰਥਵਿਵਸਥਾ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿਚ ਨਾਕਾਮ ਰਹੀ ਹੈ ਕਿਉਂਕਿ ਸਰਕਾਰ ਕੋਲ ਕੋਈ ਪੱਕੀ ਨੀਤੀ ਨਹੀਂ ਹੈ।

Narendra ModiNarendra Modi

ਉਨ੍ਹਾਂ ਕਿਹਾ, 'ਜਦ ਤਕ ਭਾਰਤ ਰੁਜ਼ਗਾਰ ਦੀ ਸਮੱਸਿਆ ਦਾ ਹੱਲ ਨਹੀਂ ਕਰਦਾ ਅਤੇ ਚੀਨ ਨਾਲ ਅਸਰਦਾਰ ਢੰਗ ਨਾਲ ਗੱਲਬਾਤ ਨਹੀਂ ਕਰਦਾ ਤਦ ਤਕ ਸਮਾਜ ਵਿਚ ਇਹ ਗੁੱਸਾ ਰਹੇਗਾ। ਉਨ੍ਹਾਂ ਕਿਹਾ ਕਿ ਫਸੇ ਹੋਏ ਕਰਜ਼ੇ ਵਸੂਲੇ ਨਹੀਂ ਜਾ ਰਹੇ। ਨੀਰਵ ਮੋਦੀ ਵਰਗੇ ਕਰਜ਼ੇ ਮੋੜੇ ਬਿਨਾਂ ਹੀ ਦੇਸ਼ ਛੱਡ ਕੇ ਦੌੜ ਗਏ। ਰਾਹੁਲ ਨੇ ਕਿਹਾ ਕਿ ਭਾਜਪਾ ਪ੍ਰਧਾਨ ਦੇ ਮੁੰਡੇ ਦੀ ਕੰਪਨੀਆਂ ਥੋੜੇ ਜਿਹੇ ਦਿਨਾਂ ਵਿਚ ਹੀ ਲੱਖਾਂ ਕਰੋੜਾਂ ਦੀ ਬਣ ਗਈ ਪਰ ਪ੍ਰਧਾਨ ਮੰਤਰੀ ਸਾਰਾ ਕੁੱਝ ਵੇਖ ਕੇ ਵੀ ਚੁੱਪ ਹਨ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement