ਪੰਜਾਬ ਸਮੇਤ ਉੱਤਰ ਭਾਰਤ ਵਿਚ ਭੂਚਾਲ ਦੇ ਝਟਕੇ
Published : May 10, 2018, 10:46 am IST
Updated : May 10, 2018, 10:46 am IST
SHARE ARTICLE
Earthquake
Earthquake

6.2 ਤੀਬਰਤਾ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ

ਨਵੀਂ ਦਿੱਲੀ, 9 ਮਈ : ਕੌਮੀ ਭੂਚਾਲ ਵਿਗਿਆਨ ਕੇਂਦਰ ਦੇ ਮੁਖੀ ਜੇ ਐਲ ਗੌਤਮ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਅਫ਼ਗ਼ਾਨਿਸਤਾਨ-ਤਜ਼ਾਕਿਸਤਾਨ ਸਰਹੱਦ 'ਤੇ ਸੀ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ ਹੈ। ਇਹ ਸ਼ਾਮ 4.1 ਵਜੇ ਆਇਆ। ਅਧਿਕਾਰੀਆਂ ਨੇ ਦਸਿਆ ਕਿ ਫ਼ਿਲਹਾਲ ਜਾਨੀ ਮਾਲੀ ਨੁਕਸਾਨ ਦੀ ਕੋਈ ਰੀਪੋਰਟ ਨਹੀਂ ਹੈ। ਸ੍ਰੀਨਗਰ ਅਤੇ ਕਸ਼ਮੀਰ ਘਾਟੀ ਦੇ ਹੋਰ ਹਿੱਸਿਆਂ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੁੱਝ ਇਲਾਕਿਆਂ ਵਿਚ ਲੋਕ ਅਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ ਮੌਸਮ ਵਿਭਾਗ ਨੇ ਦਸਿਆ ਕਿ ਇਸ ਤਰ੍ਹਾਂ ਦੇ ਦ੍ਰਿਸ਼ ਰਾਜਸਥਾਨ ਦੇ ਵੀ ਕੁੱਝ ਇਲਾਕਿਆਂ ਵਿਚ ਵੇਖਣ ਨੂੰ ਮਿਲੇ।

EarthquakeEarthquake

ਉਥੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਕੇਂਦਰ ਅਫ਼ਗ਼ਾਨਿਸਤਾਨ ਦੇ ਸਰਹੱਦੀ ਖੇਤਰ ਵਿਚ ਹੈ। ਸਰਕਾਰੀ ਅਧਿਕਾਰੀਆਂ ਨੇ ਦਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ। ਅਧਿਕਾਰੀਆਂ ਮੁਤਾਬਕ ਕਿਸੇ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਕੋਈ ਰੀਪੋਰਟ ਨਹੀਂ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement