ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਨੂੰ ਹੁਣ Black Fungus ਦਾ ਖ਼ਤਰਾ, ਜਾ ਰਹੀ ਅੱਖਾਂ ਦੀ ਰੌਸ਼ਨੀ

By : GAGANDEEP

Published : May 10, 2021, 12:00 pm IST
Updated : May 10, 2021, 12:01 pm IST
SHARE ARTICLE
Black Fungus Infection
Black Fungus Infection

ਮਹਾਰਾਸ਼ਟਰ ਤੇ ਗੁਜਰਾਤ ਪਾਏ ਗਏ ਫੰਗਸ ਦ ਮਾਮਲੇ

ਚੰਡੀਗੜ੍ਹ : ਦੁਨੀਆਂ ਵਿਚ ਕੋਰੋਨਾ ਵਾਇਰਸ ਦਾ ਕਹਿਰ ਅਜੇ ਜਾਰੀ ਹੀ ਹੈ ਨਵੇਂ ਮਾਮਲਿਆਂ ਦੀ ਗਿਣਤੀ ਦਿਨੋ ਦਿਨ ਵਧ ਰਹੀ ਹੈ।  ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਵਿਚ ਹੁਣ ਫੰਗਲ ਇਨਫੈਕਸ਼ਨ (ਮਿਊਕੋਰਮਾਇਕੋਸਿਸ) ਦਾ ਖਤਰਾ ਵੱਧਦਾ ਜਾ ਰਿਹਾ ਹੈ। ਜਿਸ ਨੂੰ 'ਬਲੈਕ ਫੰਗਸ' ਦਾ ਨਾਂ ਦਿੱਤਾ ਗਿਆ ਹੈ। ਇਸ ਫੰਗਸ ਦੇ ਮਾਮਲੇ ਮਹਾਰਾਸ਼ਟਰ ਅਤੇ ਗੁਜਰਾਤ ਵਿਚ ਪਾਏ ਗਏ  ਹਨ।

black fungus infectionBlack Fungus Infection

ਮਹਾਰਾਸ਼ਟਰ ਵਿਚ ਇਸ ਦੇ ਕਰੀਬ 200 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਉਥੇ ਹੀ ਗੁਜਰਾਤ ਵਿਚ ਹੁਣ ਤੱਕ ਇਸ ਇਨਫੈਕਸ਼ਨ ਦੇ 40 ਮਾਮਲੇ ਸਾਹਮਣੇ ਆ ਚੁੱਕੇ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਇਨਫੈਕਸ਼ਨ ਨਾਲ 8 ਲੋਕਾਂ ਦੀ ਅੱਖਾਂ ਦੀ ਰੌਸ਼ਨੀ ਜਾ ਚੁੱਕੀ ਹੈ।

black fungus infectionBlack Fungus Infection

ਆਖਿਰ ਕੀ ਹੈ ਇਹ 'ਬਲੈਕ ਫੰਗਸ'
ਮੈਡੀਕਲ ਭਾਸ਼ਾ ਵਿਚ ਇਹ ਮਿਊਕੋਰਮਾਇਕੋਸਿਸ ਇਕ ਤਰ੍ਹਾਂ ਦੀ ਫੰਗਲ ਇਨਫੈਕਸ਼ਨ ਹੈ। ਜਿਸ ਨੂੰ 'ਬਲੈਕ ਫੰਗਲ' ਦਾ ਨਾਂ ਦਿੱਤਾ ਗਿਆ ਹੈ। ਇਹ ਇਨਫੈਕਸ਼ਨ ਸਿੱਧਾ ਫੇਫੜਿਆਂ, ਦਿਮਾਗ ਅਤੇ ਚਮੜ੍ਹੀ 'ਤੇ ਅਸਰ ਕਰਦੀ ਹੈ। ਡਰਾਉਣ ਵਾਲੀ ਗੱਲ ਇਹ ਵੀ ਹੈ ਕਿ ਇਸ ਇਨਫੈਕਸ਼ਨ ਨਾਲ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਤੱਕ ਜਾ ਰਹੀ ਹੈ।  ਇਨਫੈਕਸ਼ਨ ਜ਼ਿਆਦਾ ਵਧਣ ਨਾਲ ਮਰੀਜ਼ਾਂ ਦੇ ਜਬਾੜੇ ਅਤੇ ਨੱਕ ਦੀ ਹੱਡੀ ਗਲ ਜਾਣ ਦਾ ਖਤਰਾ ਵਧ ਜਾਂਦਾ  ਹੈ।

black fungus infectionBlack Fungus Infection

ਉਥੇ ਹੀ ਨੀਤੀ ਆਯੋਗ ਦੇ ਮੈਂਬਰ ਵੀ. ਕੇ. ਪਾਲ ਨੇ ਦੱਸਿਆ ਕਿ ਮਿਊਕੋਰਮਾਇਕੋਸਿਸ 'ਮਿਊਕਾਰ' ਨਾਂ ਦਾ ਫੰਗਲ ਹੁੰਦਾ ਹੈ ਜਿਹੜਾ ਕਿ ਸਰੀਰ ਦੀਆਂ ਗੀਲੀਆਂ ਪਰਤਾਂ 'ਤੇ ਪਾਇਆ ਜਾਂਦਾ ਹੈ ਜਦ ਇਕ ਕੋਰੋਨਾ ਮਰੀਜ਼ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਜਾਂਦਾ ਹੈ। ਜਿਸ ਵਿਚ ਪਾਣੀ ਦੇ ਨਾਲ ਹਿਊਮੀਡਿਫਾਇਰ ਹੁੰਦਾ ਹੈ ਤਾਂ ਇਸ ਨਾਲ ਉਸ ਮਰੀਜ਼ ਵਿਚ ਫੰਗਲ ਇਨਫਕੈਸ਼ਨ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

black fungus infectionBlack Fungus Infection

ਕਿਹੜੇ-ਕਿਹੜੇ ਮਰੀਜ਼ਾਂ ਨੂੰ ਇਸ ਦਾ ਖਤਰਾ
 ਇਹ ਇਨਫੈਕਸ਼ਨ ਆਮ ਤੌਰ 'ਤੇ ਉਨ੍ਹਾਂ ਲੋਕਾਂ ਨੂੰ ਜ਼ਿਆਦਾ ਹੁੰਦੀ ਹੈ ਜਿਨ੍ਹਾਂ ਦੀ ਇਮਿਊਨਿਟੀ ਬਹੁਤ ਕਮਜ਼ੋਰ ਹੈ ਜਾਂ ਘੱਟ ਹੁੰਦੀ ਹੈ ਜਿਹੜੀ ਕਿ ਸ਼ੂਗਰ ਦੇ ਮਰੀਜ਼ਾਂ ਘੱਟ ਹੀ ਪਾਈ ਜਾਂਦੀ ਹੈ ਦੂਜੇ ਪਾਸੇ ਕੋਰੋਨਾ ਤੋਂ ਠੀਕ ਹੋਏ ਮਰੀਜ਼ਾਂ ਦਾ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦੇ ਹੈ ਇਸ ਲਈ ਕੋਰੋਨਾ ਤੋਂ ਰੀਕਵਰ ਹੋਏ ਮਰੀਜ਼ ਮਿਊਕੋਰਮਾਇਕੋਸਿਸ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਕੋਰੋਨਾ ਦੇ ਜਿਨ੍ਹਾਂ ਮਰੀਜ਼ਾਂ ਨੂੰ ਸ਼ੂਗਰ ਹੈ ਅਤੇ ਜੇਕਰ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਜਾਂਦਾ ਹੈ ਤਾਂ ਉਸ ਸਥਿਤੀ ਵਿਚ ਇਹ ਇਨਫੈਕਸ਼ਨ ਹੋਰ ਵੀ ਜਾਨਲੇਵਾ ਰੂਪ ਲੈ ਸਕਦੀ ਹੈ।

Coronavirus Coronavirus

ਇਕ ਪਾਸੇ ਜਿਥੇ ਕੋਰੋਨਾ ਦੀ ਨਵੀਂ ਲਹਿਰ ਨੇ ਪੂਰੇ ਭਾਰਤ ਵਿਚ ਆਪਣਾ ਕਹਿਰ ਮਚਾ ਰਖਿਆ ਹੈ ਤਾਂ ਦੂਜੇ ਪਾਸੇ ਇਸ ਬਲੈਕ ਫੰਗਲ ਦੇ ਨਾਲ ਆਉਣ ਨਾਲ ਮੁਲਕ ਵਿਚ ਹਾਲਾਤ ਹੋਰ ਖਰਾਬ ਹੋ ਸਕਦੇ ਹਨ ਜੇਕਰ ਕੇਂਦਰ ਸਰਕਾਰ ਜਾਂ ਸੂਬਾਈ ਸਰਕਾਰ ਵੱਲੋਂ ਇਸ 'ਤੇ ਕਾਬੂ ਪਾਉਣ ਲਈ ਕੋਈ ਕਦਮ ਨਾ ਚੁੱਕਿਆ ਗਿਆ ਤਾਂ ਇਹ ਬਲੈਕ ਇਨਫੈਕਸ਼ਨ ਵੀ ਕੋਰੋਨਾ ਵਰਗਾ ਰੂਪ ਨਾਲ ਧਾਰ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement