ਕਰੋਨਾ ਦੇ ਵੱਧਦੇ ਪ੍ਰਭਾਵ ਨੂੰ ਦੇਖ ਰਾਜਸਥਾਨ ਦੇ ਵੱਲੋਂ ਸੂਬੇ ਦੀਆਂ ਸਾਰੀਆਂ ਹੱਦਾਂ ਸੀਲ
Published : Jun 10, 2020, 7:02 pm IST
Updated : Jun 10, 2020, 7:02 pm IST
SHARE ARTICLE
Photo
Photo

ਦੇਸ਼ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖ ਰਾਜਸਥਾਨ ਸਰਕਾਰ ਦੇ ਵੱਲੋਂ ਸੂਬੇ ਦੀਆਂ ਅੰਦਰ ਰਾਜਾਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ

ਜੈਪੁਰ : ਦੇਸ਼ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖ ਰਾਜਸਥਾਨ ਸਰਕਾਰ ਦੇ ਵੱਲੋਂ ਸੂਬੇ ਦੀਆਂ ਅੰਦਰ ਰਾਜਾਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਲਈ ਹੁਣ ਕਿਸੇ ਵੀ ਵਿਅਕਤੀ ਨੂੰ ਬਿਨਾ ਇਜ਼ਾਜ਼ਤ ਦੇ ਰਾਜ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਰਾਜਸਥਾਨ ਦੀ ਪੰਜ ਰਾਜਾਂ ਪੰਜਾਬ, ਗੁਜਰਾਤ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਹਰਿਆਣਾ ਦੇ ਨਾਲ ਸਰਹੱਦ ਲੱਗਦੀ ਹੈ।

LockdownLockdown

ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਅਨੁਸਾਰ, ਪਿਛਲੇ ਕੁੱਝ ਦਿਨਾਂ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਕੋਰੋਨਾ ਦੀ ਲਾਗ ਵਿੱਚ ਬੇਮਿਸਾਲ ਵਾਧਾ ਹੋਇਆ ਹੈ। ਪਿਛਲੇ ਦਿਨੀਂ ਦੇਸ਼ ਵਿੱਚ ਹਜ਼ਾਰਾਂ ਮਾਮਲੇ ਸਾਹਮਣੇ ਆਏ ਹਨ। ਬਿਨਾਂ ਕਿਸੇ ਇਜਾਜ਼ਤ ਦੇ ਵੱਡੀ ਗਿਣਤੀ ਵਿੱਚ ਦੇਸ਼ ਦੇ ਹੋਰ ਰਾਜਾਂ ਦੇ ਲੋਕਾਂ ਦੇ ਦਾਖਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਰਹੱਦੀ ਸੀਮਾਵਾਂ ਨੂੰ ਸੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

lockdownPhoto

ਜ਼ਿਕਰਯੋਗ ਹੈ ਕਿ ਰਾਜਸਥਾਨ ਵਿੱਚ ਕੋਰੋਨਾਵਾਇਰਸ ਦੀ ਲਾਗ ਦੀ ਕੁਲ ਗਿਣਤੀ 11368 ਹੋ ਗਈ ਹੈ। ਰਾਜਸਥਾਨ ਵਿਚ ਇਕ ਦੂਜੇ ਵਿਅਕਤੀ ਤੋਂ ਬਾਅਦ ਕਰੋਨਾ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਰਾਜ ਦੀਆਂ ਸਰਹੱਦਾਂ ਨੂੰ ਸੀਲ ਕਰਨ ਬਾਰੇ ਫੈਸਲਾ ਲਿਆ ਗਿਆ ਹੈ।

Lockdown Lockdown

ਰਾਜਸਥਾਨ ਪੁਲਿਸ ਦੇ ਵੱਲੋਂ ਸਾਰੇ ਜ਼ਿਲਿਆਂ ਨੂੰ ਅੰਤਰਾਜੀ ਟ੍ਰੈਫਿਕ ਨੂੰ ਕੰਟਰੋਲ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਸੁਨਿਸਚਿਤ ਕਰਨ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾ ਆਗਿਆ ਦੇ ਰਾਜ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ।

Lockdown Photo

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement