ਪੈਟਰੋਲ ਦੀਆਂ ਕੀਮਤਾਂ ਘਟਾਉਣ ’ਤੇ ਬੋਲੇ ਹਰਦੀਪ ਪੁਰੀ, ‘ਆਉਣ ਵਾਲੇ ਸਮੇਂ ’ਚ ਦੇਖਾਂਗੇ, ਕੀ ਹੋ ਸਕਦਾ ਹੈ’
Published : Jun 10, 2023, 3:34 pm IST
Updated : Jun 10, 2023, 3:34 pm IST
SHARE ARTICLE
Hardeep Singh Puri
Hardeep Singh Puri

ਕੇਂਦਰੀ ਮੰਤਰੀ ਨੇ ਕਿਹਾ ਕਿ ਤੇਲ ਕੰਪਨੀਆਂ ਦੇ ਆਉਣ ਵਾਲੇ ਤਿਮਾਹੀ ਨਤੀਜੇ ਚੰਗੇ ਹੋਣਗੇ।

 

ਨਵੀਂ ਦਿੱਲੀ: ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਜੇਕਰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ ਤਾਂ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਬਾਰੇ ਵਿਚਾਰ ਕਰਨ ਦੀ ਸਥਿਤੀ ਵਿਚ ਹੋਣਗੀਆਂ। ਕੇਂਦਰੀ ਮੰਤਰੀ ਨੇ ਕਿਹਾ ਕਿ ਤੇਲ ਕੰਪਨੀਆਂ ਦੇ ਆਉਣ ਵਾਲੇ ਤਿਮਾਹੀ ਨਤੀਜੇ ਚੰਗੇ ਹੋਣਗੇ।

ਇਹ ਵੀ ਪੜ੍ਹੋ: ਲੁਧਿਆਣਾ 'ਚ ਵਾਪਰੀ ਲੁੱਟ ਦੀ ਵੱਡੀ ਵਾਰਦਾਤ, ਲੁਟੇਰੇ ਕਰੀਬ 7 ਕਰੋੜ ਰੁਪਏ ਲੈ ਕੇ ਹੋਏ ਫ਼ਰਾਰ

ਇਥੇ ਭਾਜਪਾ ਹੈਡਕੁਆਰਟਰ ਵਿਖੇ ਪੈਟਰੋਲ ਦੀਆਂ ਕੀਮਤਾਂ 'ਤੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਪੁਰੀ ਨੇ ਹਾਲਾਂਕਿ ਕਿਹਾ ਕਿ ਉਹ ਇਸ ਮੁੱਦੇ 'ਤੇ ਕੋਈ ਐਲਾਨ ਕਰਨ ਦੀ ਸਥਿਤੀ 'ਚ ਨਹੀਂ ਹਨ। ਉਨ੍ਹਾਂ ਕਿਹਾ, “ਅੱਗੇ ਜਾ ਕੇ, ਅਸੀਂ ਦੇਖਾਂਗੇ ਕਿ ਕੀ ਕੀਤਾ ਜਾ ਸਕਦਾ ਹੈ” । ਉਨ੍ਹਾਂ ਕਿਹਾ ਕਿ ਸਰਕਾਰੀ ਮਾਲਕੀਅਤ ਵਾਲੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪਿਛਲੀ ਤਿਮਾਹੀ ਵਿਚ "ਠੀਕ" ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ: ਕੈਨੇਡਾ ਪੁਲਿਸ ਵਿਚ ਭਰਤੀ ਹੋਈ ਪੰਜਾਬ ਦੀ ਧੀ ਹਰਪ੍ਰੀਤ ਕੌਰ

ਪੁਰੀ ਨੇ ਕਿਹਾ, “ਉਨ੍ਹਾਂ ਨੇ ਕੁਝ ਨੁਕਸਾਨ ਦੀ ਭਰਪਾਈ ਕੀਤੀ ਹੈ। ਅਪਣੀ ਕਾਰਪੋਰੇਟ ਜ਼ਿੰਮੇਵਾਰੀ ਨੂੰ ਬਹੁਤ ਵਧੀਆ ਢੰਗ ਨਾਲ ਨਿਭਾਇਆ ਹੈ। ਅਸੀਂ ਦੇਖਾਂਗੇ ਕਿ ਅੱਗੇ ਵਧਣ 'ਤੇ ਕੀ ਕੀਤਾ ਜਾ ਸਕਦਾ ਹੈ।'' ਭਾਜਪਾ ਨੇਤਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ 22 ਅਪ੍ਰੈਲ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਾ ਹੋਵੇ।

ਇਹ ਵੀ ਪੜ੍ਹੋ: ਮਾਨਸਾ: ਪੰਜਾਬ ਕੈਬਨਿਟ ਵਾਲੀ ਥਾਂ ਪੁੱਜੇ ਬਲਕੌਰ ਸਿੱਧੂ, ਪੁਲਿਸ ਨੇ ਵਾਪਸ ਮੋੜਿਆ

ਉਨ੍ਹਾਂ ਕਿਹਾ ਕਿ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਏਗੀ ਕਿ ਗਾਹਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਰੋਧੀ ਧਿਰ 'ਤੇ ‘ਰਿਓੜੀ ਰਾਜਨੀਤੀ' ਕਰਨ ਦਾ ਦੋਸ਼ ਲਗਾਉਂਦੇ ਹੋਏ ਪੁਰੀ ਨੇ ਕਿਹਾ ਕਿ ਕੋਈ ਵੀ 'ਮੁਫ਼ਤ' ਲਈ ਸਭ ਕੁਝ ਦੇ ਸਕਦਾ ਹੈ, ਪਰ ਮੁਫ਼ਤ ਦੀ ਰਾਜਨੀਤੀ ਖ਼ਤਰਨਾਕ ਖੇਤਰ ਵਿਚ ਦਾਖਲ ਹੋ ਜਾਂਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement