ਚੰਡੀਗੜ੍ਹ 'ਚ ਲਗਾਤਾਰ ਮੀਂਹ ਕਾਰਨ ਵਿਗੜੀ ਸਥਿਤੀ,ਪ੍ਰਸ਼ਾਸਨ ਵਲੋਂ ਸ਼ਹਿਰ ਨੂੰ 18 ਜ਼ੋਨਾਂ 'ਚ ਗਿਆ ਵੰਡਿਆ

By : GAGANDEEP

Published : Jul 10, 2023, 10:02 am IST
Updated : Jul 10, 2023, 10:03 am IST
SHARE ARTICLE
photo
photo

ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

 

ਚੰਡੀਗੜ੍ਹ: ਚੰਡੀਗੜ੍ਹ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਸ਼ਹਿਰ ਦੀਆਂ ਕਈ ਸੜਕਾਂ ਬੰਦ ਕਰ ਦਿਤੀਆਂ ਗਈਆਂ ਹਨ। ਚੰਡੀਗੜ੍ਹ ਟਰੈਫਿਕ ਪੁਲਿਸ ਵਲੋਂ ਲਗਾਤਾਰ ਐਡਵਾਈਜ਼ਰੀ ਜਾਰੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੀ ਜ਼ਿਲ੍ਹਾ ਐਮਰਜੈਂਸੀ ਮੈਨੇਜਮੈਂਟ ਅਥਾਰਟੀ ਨੇ ਵੀ ਹੁਕਮ ਜਾਰੀ ਕਰ ਦਿਤੇ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਵੀ ਭਾਰੀ ਮੀਂਹ ਪੈਣ ਦੀ ਚੇਤਾਵਨੀ, ਖ਼ਤਰੇ ਦੇ ਨਿਸ਼ਾਨ ਤੋਂ ਉਪਰ ਨਦੀਆਂ ਅਤੇ ਨਹਿਰਾਂ

ਇਨ੍ਹਾਂ ਵਿਚ ਆਮ ਲੋਕਾਂ ਨੂੰ ਝੀਲ, ਛੱਪੜ ਆਦਿ ਦੇ ਨੇੜੇ ਜਾਣ ਦੀ ਮਨਾਹੀ ਕੀਤੀ ਗਈ ਹੈ। ਸਿਵਲ ਅਥਾਰਟੀ ਅਤੇ ਮਿਊਂਸੀਪਲ ਇੰਜੀਨੀਅਰਿੰਗ ਵਿਭਾਗ ਆਦਿ ਨੂੰ ਬਰਸਾਤ ਦੇ ਮੌਸਮ ਦੌਰਾਨ ਡਿੱਗੇ ਦਰੱਖਤਾਂ ਅਤੇ ਪੌਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਨਿਰਦੇਸ਼ ਦਿਤੇ ਗਏ ਹਨ।

ਇਹ ਵੀ ਪੜ੍ਹੋ: ਪਾਕਿਸਤਾਨ 'ਚ ਤੇਜ਼ ਮੀਂਹ ਨਾਲ ਤਬਾਹੀ, 76 ਲੋਕਾਂ ਦੀ ਮੌਤ ਤੇ 113 ਜ਼ਖ਼ਮੀ

ਮੌਸਮ ਵਿਭਾਗ ਦੇ ਅਲਰਟ ਦੇ ਮੱਦੇਨਜ਼ਰ ਨਗਰ ਨਿਗਮ ਨੇ ਪੂਰੇ ਸ਼ਹਿਰ ਨੂੰ 18 ਜ਼ੋਨਾਂ ਵਿਚ ਵੰਡ ਕੇ ਹਰ ਜ਼ੋਨ ਲਈ ਇਕ ਟੀਮ ਦਾ ਗਠਨ ਕੀਤਾ ਹੈ। ਇਹ ਟੀਮ 24 ਘੰਟੇ ਆਪਣੇ ਖੇਤਰ ਵਿਚ ਤਾਇਨਾਤ ਰਹੇਗੀ। ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿਤੀਆਂ ਗਈਆਂ ਹਨ। ਸਾਰੇ ਐਮਰਜੈਂਸੀ ਕੰਟਰੋਲ ਰੂਮਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਹੁਕਮ ਦਿਤੇ ਗਏ ਹਨ।

ਮੁਹਾਲੀ ਤੋਂ ਬਾਅਦ ਐਤਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ NDRF ਟੀਮ ਨੂੰ ਬੁਲਾਉਣ ਦੀ ਮੰਗ ਕੀਤੀ ਸੀ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਵਧਣ ਦਾ ਹਵਾਲਾ ਦਿੰਦਿਆਂ ਐਨਡੀਆਰਐਫ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement