ਟ੍ਰੇਡਮਾਰਕ ਦੀ ਉਲੰਘਣਾ: ਪਤੰਜਲੀ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼
Published : Jul 10, 2024, 2:51 pm IST
Updated : Jul 10, 2024, 2:51 pm IST
SHARE ARTICLE
Trademark Violation: Patanjali directed to deposit Rs 50 lakh for violating court orders
Trademark Violation: Patanjali directed to deposit Rs 50 lakh for violating court orders

ਹਾਈ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਕਰੇਗੀ।

 

 Trademark Violation: ਬੰਬੇ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਨੂੰ ਅਦਾਲਤ ਦੇ ਅੰਤਰਿਮ ਹੁਕਮ ਦੀ ਕਥਿਤ ਉਲੰਘਣਾ ਦੇ ਦੋਸ਼ ਵਿਚ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਹੈ।

ਹਾਈ ਕੋਰਟ ਨੇ ਅਗਸਤ 2023 ਵਿੱਚ ਮੰਗਲਮ ਔਰਗੈਨਿਕਸ ਲਿਮਟਿਡ ਦੁਆਰਾ ਦਾਇਰ ਇੱਕ ਟ੍ਰੇਡਮਾਰਕ ਉਲੰਘਣਾ ਮਾਮਲੇ ਵਿੱਚ ਇੱਕ ਅੰਤਰਿਮ ਆਦੇਸ਼ ਵਿੱਚ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਆਪਣੇ ਕਪੂਰ ਉਤਪਾਦ ਵੇਚਣ ਤੋਂ ਰੋਕ ਦਿੱਤਾ ਸੀ।

ਜਸਟਿਸ ਆਰ.ਆਈ. ਛਾਗਲਾ ਦੇ ਸਿੰਗਲ ਬੈਂਚ ਨੇ 8 ਜੁਲਾਈ ਨੂੰ ਕਿਹਾ ਕਿ ਪਤੰਜਲੀ ਨੇ ਜੂਨ 'ਚ ਦਾਇਰ ਹਲਫਨਾਮੇ 'ਚ ਕਬੂਲ ਕੀਤਾ ਕਿ ਕਪੂਰ ਉਤਪਾਦਾਂ ਦੀ ਵਿਕਰੀ 'ਤੇ ਰੋਕ ਦੇ ਪਹਿਲੇ ਹੁਕਮ ਦੀ ਉਲੰਘਣਾ ਕੀਤੀ ਹੈ।

ਜਸਟਿਸ ਚਾਗਲਾ ਨੇ ਹੁਕਮਾਂ ਵਿੱਚ ਕਿਹਾ, “ਪ੍ਰਤੀਵਾਦੀ ਨੰਬਰ ਇੱਕ (ਪਤੰਜਲੀ) ਦੁਆਰਾ 30 ਅਗਸਤ, 2023 ਦੇ ਹੁਕਮ ਦੀ ਅਜਿਹੀ ਉਲੰਘਣਾ ਅਦਾਲਤ ਦੁਆਰਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਆਦੇਸ਼ ਦੀ ਇੱਕ ਕਾਪੀ ਬੁੱਧਵਾਰ ਨੂੰ ਉਪਲਬਧ ਕਰਵਾਈ ਗਈ ਸੀ।

ਬੈਂਚ ਨੇ ਕਿਹਾ ਕਿ ਪਤੰਜਲੀ ਨੂੰ ਹੁਕਮ ਦੀ ਉਲੰਘਣਾ/ਅਵਮਾਨ ਦਾ ਹੁਕਮ ਪਾਸ ਕਰਨ ਤੋਂ ਪਹਿਲਾਂ 50 ਲੱਖ ਰੁਪਏ ਜਮ੍ਹਾ ਕਰਨ ਦਾ ਨਿਰਦੇਸ਼ ਦੇਣਾ ਉਚਿਤ ਹੋਵੇਗਾ।

ਹਾਈ ਕੋਰਟ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਕਰੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement