ਥਾਰ ਐਕਸਪ੍ਰੈਸ ਨੂੰ ਪਾਕਿਸਤਾਨ ਤੋਂ ਮਿਲੀ ਮਨਜੂਰੀ
Published : Aug 10, 2019, 6:39 pm IST
Updated : Aug 11, 2019, 11:55 am IST
SHARE ARTICLE
Thar Link Express
Thar Link Express

ਕਰਾਚੀ ਜਾਣ ਵਾਲੀ ਥਾਰ ਐਕਸਪ੍ਰੈਸ ਨੂੰ ਗੁਆਂਢੀ ਦੇਸ਼ ਵਿਚ ਅੱਗੇ ਦੀ ਯਾਤਰਾ ਲਈ ਸ਼ਨੀਵਾਰ ਨੂੰ ਪਾਕਿਸਤਾਨ ਤੋਂ ਮਨਜੂਰੀ ਮਿਲ ਗਈ ਹੈ।

ਨਵੀਂ ਦਿੱਲੀ: ਕਰਾਚੀ ਜਾਣ ਵਾਲੀ ਥਾਰ ਐਕਸਪ੍ਰੈਸ ਨੂੰ ਗੁਆਂਢੀ ਦੇਸ਼ ਵਿਚ ਅੱਗੇ ਦੀ ਯਾਤਰਾ ਲਈ ਸ਼ਨੀਵਾਰ ਨੂੰ ਪਾਕਿਸਤਾਨ ਤੋਂ ਮਨਜੂਰੀ ਮਿਲ ਗਈ ਹੈ। ਇਸ ਟ੍ਰੇਨ ਵਿਚ 165 ਯਾਤਰੀ ਸਵਾਰ ਹਨ। ਇਸ ਬਾਰੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ। ਉਹਨਾਂ ਦੱਸਿਆ ਕਿ ਟਰੇਨ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸੀਮਾ ‘ਤੇ ਸਥਿਤ ਜ਼ੀਰੋ ਪੁਆਇੰਟ ‘ਤੇ ਪਹੁੰਚੇਗੀ, ਜਿਸ ਤੋਂ ਬਾਅਦ ਯਾਤਰੀਆਂ ਨੂੰ ਟ੍ਰਾਂਸਫਰ ਕੀਤਾ ਜਾਵੇਗਾ।

Thar Express Thar Express

ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਸ ਨੇ ਭਾਰਤ ਲਈ ਸਾਰੀਆਂ ਟਰੇਨਾਂ ਰੋਕ ਦਿੱਤੀਆਂ ਹਨ। ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਇਸਲਾਮਾਬਾਦ ਵਿਚ ਐਲਾਨ ਕੀਤਾ ਸੀ ਕਿ ਇਹ ਆਖ਼ਰੀ ਜੋਧਪੁਰ ਕਰਾਚੀ ਟਰੇਨ ਹੋਵੇਗੀ। ਜ਼ਿਕਰਯੋਗ ਹੈ ਕਿ ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੰਦੀ ਧਾਰਾ 370 ਹਟਾਉਣ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਸਮਝੌਤਾ ਐਕਸਪ੍ਰੈਸ ਤੋਂ ਬਾਅਦ ਹੁਣ ਭਾਰਤ-ਪਾਕਿਸਤਾਨ ਵਿਚਾਲੇ ਚੱਲਣ ਵਾਲੀ ਦੂਜੀ ਟ੍ਰੇਨ ਸੇਵਾ ਥਾਰ ਐਕਸਪ੍ਰੈਸ ਵੀ ਰੋਕ ਦਿੱਤੀ ਸੀ।

Samjhauta ExpressSamjhauta Express

ਇਸ ਤੋਂ ਪਹਿਲਾਂ ਵੀਰਵਾਰ ਨੂੰ ਹੀ ਪਾਕਿਸਤਾਨ ਨੇ ਸਮਝੌਤਾ ਟ੍ਰੇਨ ਸੇਵਾ ਨੂੰ ਹਮੇਸ਼ਾ ਲਈ ਬੰਦ ਕਰਨ ਦਾ ਫੈਸਲਾ ਲਿਆ ਸੀ। ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਇਹ ਐਲਾਨ ਕੀਤਾ। ਥਾਰ ਐਕਸਪ੍ਰੈਸ ਹਫਤੇ ਵਿਚ ਇਕ ਵਾਰ ਚੱਲਣ ਵਾਲੀ ਟ੍ਰੇਨ ਹੈ। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣ ਅਤੇ ਉਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਕਾਰਨ ਭਾਰਤ ਦੇ ਫ਼ੈਸਲੇ ਨੂੰ ਲੈ ਕੇ ਸਰਹੱਦ ਤੋਂ ਪਾਰ ਦੀਆਂ ਦੋ ਟਰੇਨਾਂ ਨੂੰ ਬੰਦ ਕਰਨ ਤੋਂ ਬਾਅਦ ਲਾਹੌਰ-ਦਿੱਲੀ ਬੱਸ ਸੇਵਾ ਵੀ ਬੰਦ ਕਰ ਦਿੱਤੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement