ਕੋਰੋਨਾ ਵੈਕਸੀਨ ਸਰਟੀਫਿਕੇਟ 'ਤੇ ਕਿਉਂ ਹੈ PM ਮੋਦੀ ਦੀ ਫੋਟੋ, ਸਰਕਾਰ ਨੇ ਸੰਸਦ ਵਿਚ ਦਿੱਤੀ ਜਾਣਕਾਰੀ
Published : Aug 10, 2021, 9:32 pm IST
Updated : Aug 10, 2021, 9:32 pm IST
SHARE ARTICLE
Govt explains why PM Modi’s picture is there on COVID vaccination certificates
Govt explains why PM Modi’s picture is there on COVID vaccination certificates

ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪਵਾਰ ਨੇ ਰਾਜ ਸਭਾ ਵਿਚ ਇਕ ਲਿਖਤੀ ਜਵਾਬ ਵਿਚ ਇਹ ਗੱਲ ਕਹੀ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੰਸਦ ਵਿਚ ਦੱਸਿਆ ਕਿ ਕੋਵਿਡ-19 ਟੀਕਾ ਲਗਵਾਉਣ ਤੋਂ ਬਾਅਦ ਜਾਰੀ ਕੀਤੇ ਗਏ ਸਰਟੀਫਿਕੇਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਦੇਸ਼ ਦੇ ਨਾਲ ਤਸਵੀਰ 'ਵਿਆਪਕ ਜਨਤਕ ਹਿੱਤ' ਵਿਚ ਹੈ ਅਤੇ ਇਹ (ਸਰਟੀਫਿਕੇਟ) ਟੀਕਾਕਰਨ ਤੋਂ ਬਾਅਦ ਵੀ ਮਹਾਂਮਾਰੀ ਤੋਂ ਬਚਾਅ ਦੇ ਸਾਰੇ ਨਿਯਮਾਂ ਦਾ ਪਾਲਣ ਕਰਨ ਬਾਰੇ ਜਾਗਰੂਕਤਾ ਫੈਲਾਉਂਦਾ ਹੈ। ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪਵਾਰ ਨੇ ਰਾਜ ਸਭਾ ਵਿਚ ਇਕ ਲਿਖਤੀ ਜਵਾਬ ਵਿਚ ਇਹ ਗੱਲ ਕਹੀ।

Covid VaccinationCovid Vaccination

ਹੋਰ ਪੜ੍ਹੋ: ਲੋਕ ਸਭਾ ਵਿਚ OBC ਸੋਧ ਬਿੱਲ ਪਾਸ, 385 ਮੈਂਬਰਾਂ ਨੇ ਕੀਤੀ ਹਮਾਇਤ

ਉਹਨਾਂ ਨੇ ਕਿਹਾ ਕਿ ਕੋਵਿਡ-19 ਟੀਕਾਕਰਨ ਸਰਟੀਫਿਕੇਟ ਦੇ ਫਾਰਮੈਟ ਮਾਨਕੀਕ੍ਰਿਤ ਹਨ ਅਤੇ ਸਰਟੀਫਿਕੇਟ ਵਿਸ਼ਵ ਸਿਹਤ ਸੰਗਠਨ (WHO) ਦੇ ਵਿਕਸਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਨ।ਦਰਅਸਲ ਕਾਂਗਰਸ ਦੇ ਕੁਮਾਰ ਕੇਤਕਰ ਨੇ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਕੀ ਕੋਵਿਡ-19 ਟੀਕਾਕਰਨ ਸਰਟੀਫਿਕੇਟ ਉੱਤੇ ਪ੍ਰਧਾਨ ਮੰਤਰੀ ਦੀ ਤਸਵੀਰ ਛਾਪਣੀ ਜ਼ਰੂਰੀ ਅਤੇ ਲਾਜ਼ਮੀ ਹੈ?

Covid Vaccination CertificateCovid Vaccination Certificate

ਹੋਰ ਪੜ੍ਹੋ: ਮੁੱਖ ਮੰਤਰੀ ਨੇ ਅਮਿਤ ਸ਼ਾਹ ਕੋਲੋਂ BSF ਲਈ CAPF ਦੀਆਂ 25 ਕੰਪਨੀਆਂ ਤੇ ਐਂਟੀ ਡਰੋਨ ਉਪਕਰਨ ਮੰਗੇ

ਇਸ ਦੇ ਜਵਾਬ ਵਿਚ ਪਵਾਰ ਨੇ ਕਿਹਾ ਕਿ ਮਹਾਂਮਾਰੀ ਦੇ ਬਦਲਦੇ ਰੂਪ ਦੇ ਮੱਦੇਨਜ਼ਰ ਸੰਬੰਧਤ ਉਚਿਤ ਵਿਵਹਾਰ ਦੀ ਪਾਲਣਾ ਕਰਨਾ, ਇਸ ਰੋਗ ਦੇ ਪ੍ਰਸਾਰ ਨੂੰ ਰੋਕਣ ਲਈ ਸਭ ਤੋਂ ਮਹੱਤਵਪੂਰਨ ਉਪਾਅ ਦੇ ਰੂਪ ਵਿਚ ਉਭਰਿਆ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਇਸ ਤਰ੍ਹਾਂ ਦੇ ਮਹੱਤਵਪੂਰਨ ਸੰਦੇਸ਼ ਲੋਕਾਂ ਤੱਕ ਸਭ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਾਰਿਤ ਕੀਤੇ ਜਾਣ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement