ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿਚ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ 
Published : Sep 10, 2023, 12:21 pm IST
Updated : Sep 10, 2023, 12:21 pm IST
SHARE ARTICLE
Sandeep Nangal Ambian'
Sandeep Nangal Ambian'

ਦਿੱਲੀ ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ

ਚੰਡੀਗੜ੍ਹ - ਦਿੱਲੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿਚ ਲੋੜੀਂਦੇ ਮੁਲਜ਼ਮ ਗੈਂਗਸਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਬੇਹੱਦ ਕਰੀਬੀ ਮੁਲਜ਼ਮ ਹੈਰੀ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।   

ਪੰਜਾਬ ਦੀ ਜਲੰਧਰ ਪੁਲਿਸ ਸੰਦੀਪ ਦੇ ਕਤਲ ਤੋਂ ਬਾਅਦ ਸ਼ੂਟਰ ਹੈਰੀ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ। ਸੰਦੀਪ ਕਤਲ ਕਾਂਡ ਦੇ ਫ਼ਰਾਰ ਮੁਲਜ਼ਮ ਪੁਨੀਤ ਅਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਸਿਰਫ ਜਲੰਧਰ ਪੁਲਿਸ ਹੀ ਨਹੀਂ ਸਗੋਂ ਹੋਰ ਵੀ ਕਈ ਜ਼ਿਲ੍ਹਾ ਪੁਲਿਸ ਦੋਸ਼ੀਆਂ ਦੀ ਭਾਲ 'ਚ ਸੀ।   

ਇਸ ਦੇ ਨਾਲ ਹੀ ਦੱਸ ਦਈਏ ਕਿ ਸੰਦੀਪ ਕਤਲ ਕੇਸ 'ਚ ਇਸ ਸਮੇਂ ਕੈਨੇਡਾ 'ਚ ਬੈਠੇ ਅੰਮ੍ਰਿਤਸਰ ਦੇ ਸਨੋਵਰ ਢਿੱਲੋਂ, ਮਲੇਸ਼ੀਆ 'ਚ ਰਹਿ ਰਹੇ ਸੁਖਵਿੰਦਰ ਸਿੰਘ ਦੁਨੋਕੇ ਉਰਫ ਸੁੱਖਾ ਸਿੰਘ, ਜਲੰਧਰ ਹਾਈਟਸ ਤੋਂ ਗ੍ਰਿਫਤਾਰ ਕੀਤੇ ਗਏ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਅਤੇ ਅਮਰੀਕਾ ਨਿਵਾਸੀ ਸੱਬਾ ਖਿਆੜਾ ਦੇ ਨਾਂ ਸ਼ਾਮਲ ਹਨ। 

Tags: chandigarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement