ਦੇਸ਼ ਵਿਚ 70 ਲੱਖ ਦੇ ਕਰੀਬ ਪਹੁੰਚੇ ਕੋਰੋਨਾ ਦੇ ਮਾਮਲੇ, 24 ਘੰਟਿਆਂ 'ਚ ਆਏ 73272 ਨਵੇਂ ਮਾਮਲੇ
Published : Oct 10, 2020, 10:44 am IST
Updated : Oct 10, 2020, 10:46 am IST
SHARE ARTICLE
Corona virus cases in India
Corona virus cases in India

ਦੁਨੀਆਂ ਭਰ ਵਿਚ ਕੋਵਿਡ ਮਾਮਲਿਆਂ ਦੀ ਗਿਣਤੀ 3.68 ਕਰੋੜ ਤੋਂ ਪਾਰ ਪਹੁੰਚੇ

ਨਵੀਂ ਦਿੱਲੀ: ਭਾਰਤ ਸਮੇਤ ਦੁਨੀਆਂ ਭਰ ਦੇ 180 ਦੇਸ਼ਾਂ ਵਿਚ ਕੋਰੋਨਾ ਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਦੁਨੀਆਂ ਭਰ ਦੇ 3.68 ਕਰੋੜ ਤੋਂ ਜ਼ਿਆਦਾ ਲੋਕ ਇਸ ਮਹਾਂਮਾਰੀ ਦੇ ਚਪੇਟ ਵਿਚ ਆ ਚੁੱਕੇ ਹਨ। ਇਸ ਵਾਇਰਸ ਕਾਰਨ ਦੁਨੀਆਂ ਭਰ ਵਿਚ 10.68 ਲੱਖ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।

Corona virus cases in india Corona virus cases in india

ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 70 ਲੱਖ ਦੇ ਕਰੀਬ ਪਹੁੰਚ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਵਾਇਰਸ ਮਾਮਲਿਆਂ ਦੀ ਗਿਣਤੀ 69,79,423 ਹੋ ਗਈ ਹੈ।

Corona VirusCorona Virus

ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 73272 ਨਵੇਂ ਮਾਮਲੇ ਦਰਜ ਕੀਤੇ ਗਏ। ਬੀਤੇ 24 ਘੰਟਿਆਂ ਵਿਚ 82,753 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ ਦੇਸ਼ ਵਿਚ 926 ਕੋਰੋਨਾ ਪੀੜਤਾਂ ਦੀ ਮੌਤ ਹੋਈ। ਹੁਣ ਤੱਕ ਕੁੱਲ 59,88,822 ਮਰੀਜ਼ ਠੀਕ ਹੋ ਚੁੱਕੇ ਹਨ। 1,07,416 ਲੋਕਾਂ ਦੀ ਜਾਨ ਗਈ ਹੈ। ਦੇਸ਼ ਵਿਚ ਐਕਟਿਵ ਮਾਮਲਿਆਂ ਦੀ ਗਿਣਤੀ 8,83,185 ਹੈ। 

Corona VirusCorona Virus

ਉੱਥੇ ਹੀ ਜੇਕਰ ਰਿਕਵਰੀ ਰੇਟ ਦੀ ਗੱਲ ਕੀਤੀ ਜਾਵੇ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 85.8 ਫੀਸਦੀ 'ਤੇ ਪਹੁੰਚ ਗਈ ਹੈ। ਦੇਸ਼ ਵਿਚ ਬੀਤੇ ਦਿਨ 11,64,018 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 8,57,98,698 ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

Corona virusCorona virus

ਦੱਸ ਦਈਏ ਕਿ ਦੁਨੀਆਂ ਵਿਚ ਅਮਰੀਕਾ ਤੋਂ ਬਾਅਦ ਭਾਰਤ ਸਭ ਤੋਂ ਜ਼ਿਆਦਾ ਟੈਸਟ ਕਰਨ ਵਾਲਾ ਦੇਸ਼ ਹੈ, ਹਾਲਾਂਕਿ ਭਾਰਤ ਦੀ ਅਬਾਦੀ ਨੂੰ ਦੇਖਦੇ ਹੋਏ ਪ੍ਰਤੀ 10 ਲੱਖ ਟੈਸਟ ਦੇ ਹਿਸਾਬ ਨਾਲ ਟੈਸਟ ਦੀ ਗਿਣਤੀ ਹਾਲੇ ਵੀ ਬਹੁਤ ਘੱਟ ਹੈ। ਦੇਸ਼ ਵਿਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਇੱਥੇ ਕੋਰੋਨਾ ਵਾਇਰਸ ਮਾਮਲੇ 15 ਲੱਖ ਤੋਂ ਪਾਰ ਹੋ ਗਏ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement