2 ਮੰਜ਼ਿਲਾ ਮਕਾਨ ਦੀ ਛੱਤ ਡਿੱਗਣ ਕਾਰਨ 4 ਸਾਲਾ ਬੱਚੀ ਸਮੇਤ 3 ਦੀ ਮੌਤ, 9 ਜ਼ਖ਼ਮੀ
Published : Oct 10, 2022, 10:42 am IST
Updated : Oct 10, 2022, 10:42 am IST
SHARE ARTICLE
4-year-old girl due to the collapse of the roof of a 2-storey house
4-year-old girl due to the collapse of the roof of a 2-storey house

ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ

 

ਨਵੀਂ ਦਿੱਲੀ: ਲਾਹੌਰੀ ਗੇਟ ਇਲਾਕੇ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਐਤਵਾਰ ਸ਼ਾਮ ਨੂੰ 2 ਮੰਜ਼ਿਲਾ ਇਮਾਰਤ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ 4 ਸਾਲਾ ਬੱਚੀ ਦੀ ਮੌਤ ਹੋ ਗਈ ਤੇ 9 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਮੱਧ ਦਿੱਲੀ ਦੇ ਲਾਹੌਰੀ ਗੇਟ ਇਲਾਕੇ ਦੇ ਫਰਾਸ ਖਾਨਾ ਵਿਖੇ ਵਾਪਰੀ। ਅਧਿਕਾਰੀਆਂ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਲੋਕਾਂ ਨੂੰ ਲੱਭਣ ਅਤੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਲਗਾਤਾਰ ਮੀਂਹ ਕਾਰਨ ਬਚਾਅ ਕਾਰਜ 'ਚ ਰੁਕਾਵਟ ਆ ਰਹੀ ਹੈ। ਮ੍ਰਿਤਕ ਲੜਕੀ ਦੀ ਪਛਾਣ ਖੁਸ਼ੀ ਵਜੋਂ ਹੋਈ ਹੈ।

ਪੁਲਿਸ ਅਨੁਸਾਰ ਜ਼ਖ਼ਮੀਆਂ ਦੀ ਪਛਾਣ ਅਮਾਰਾ (45), ਨੀਲੋਫਰ (50), ਮੁਹੰਮਦ ਇਮਰਾਨ (40), ਐੱਸ ਬੇਗਮ (60), ਸੁਖਬੀਰ (34), ਅੰਕਿਤ (28), ਅਸ਼ੋਕ (40), ਸਈਅਦ ਜੀਸ਼ਾਨ (30) ਅਤੇ ਵਿਪਨ (30) ਵਜੋਂ ਹੋਈ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਲੋਕ ਨਾਇਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ 4 ਸਾਲ ਦੀ ਬੱਚੀ ਦੀ ਜਾਨ ਚਲੀ ਗਈ ਹੈ। 

ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲਿਸ ਅਤੇ ਅੱਗ ਬੁਝਾਊ ਵਿਭਾਗ ਦੇ ਨਾਲ-ਨਾਲ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਤੇ ਹੋਰ ਸਰਕਾਰੀ ਏਜੰਸੀਆਂ ਦੇ ਕਰਮਚਾਰੀ ਵੀ ਮੌਕੇ 'ਤੇ ਮੌਜੂਦ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement