ਤਾਮਿਲਨਾਡੂ 'ਚ ਪਟਾਕਾ ਫੈਕਟਰੀ 'ਚ ਧਮਾਕਾ, 5 ਲੋਕਾਂ ਦੀ ਮੌਤ

By : GAGANDEEP

Published : Nov 10, 2022, 6:57 pm IST
Updated : Nov 10, 2022, 8:06 pm IST
SHARE ARTICLE
photo
photo

10 ਲੋਕ ਝੁਲਸੇ

 

ਮਦੁਰੈ : ਵੀਰਵਾਰ ਨੂੰ ਤਾਮਿਲਨਾਡੂ ਦੇ ਮਦੁਰੈ ਜ਼ਿਲੇ 'ਚ ਉਸਲਮਬੱਟੀ ਨੇੜੇ ਇਕ ਪਟਾਕਾ ਫੈਕਟਰੀ 'ਚ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਫੈਕਟਰੀ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਫੈਕਟਰੀ 'ਚ ਕੰਮ ਕਰਦੇ 5 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 10 ਦੇ ਕਰੀਬ ਮਜ਼ਦੂਰ ਜ਼ਖਮੀ ਹੋ ਗਏ। ਸਿੰਧੂਪੱਟੀ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਫੈਕਟਰੀ ਵਿੱਚ ਕੰਮ ਕਰ ਰਹੇ 5 ਮਜ਼ਦੂਰਾਂ ਦੀਆਂ ਲਾਸ਼ਾਂ ਦੇ ਟੁਕੜੇ-ਟੁਕੜੇ ਹੋ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ। ਐਸਪੀ ਮਦੁਰੈ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਜਾਰੀ ਹੈ, ਕਾਰਨ ਜਲਦੀ ਹੀ ਪਤਾ ਲੱਗ ਜਾਵੇਗਾ। ਮ੍ਰਿਤਕਾਂ ਦੀ ਪਛਾਣ ਅੰਮਾਵਾਸੀ, ਵਲਾਰਸੂ, ਗੋਪੀ, ਵਿੱਕੀ ਅਤੇ ਪ੍ਰੇਮਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਹਾਦਸੇ 'ਚ ਜ਼ਖਮੀਆਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।

Location: India, Tamil Nadu, Madurai

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement