‘ਇਕ ਦੇਸ਼, ਇਕ ਚੋਣ’ ਲਈ ਅਸੀਂ ਤਿਆਰ, ਆਖ਼ਰੀ ਫ਼ੈਸਲਾ ਸਰਕਾਰ ਦੇ ਹੱਥ- CEC ਰਾਜੀਵ ਕੁਮਾਰ
Published : Nov 10, 2022, 11:50 am IST
Updated : Nov 10, 2022, 11:51 am IST
SHARE ARTICLE
‘One Nation, One Election’ is for legislature to decide: CEC
‘One Nation, One Election’ is for legislature to decide: CEC

ਚੋਣ ਕਮਿਸ਼ਨਰ ਨੇ ਇਹ ਬਿਆਨ ਇਕ ਅੰਗਰੇਜ਼ੀ ਅਖਬਾਰ ਵੱਲੋਂ ਕੀਤੇ ਸਵਾਲ ਦੇ ਜਵਾਬ ਵਿਚ ਦਿੱਤਾ।

 

ਨਵੀਂ ਦਿੱਲੀ: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੇਸ਼ ਭਰ ਵਿਚ ਇਕੋ ਸਮੇਂ ਚੋਣਾਂ ਕਰਵਾਉਣ ਲਈ ਤਿਆਰ ਹੈ ਪਰ ਇਸ ਮਾਮਲੇ 'ਤੇ ਅੰਤਿਮ ਫੈਸਲਾ ਸੰਸਦ ਦੇ ਹੱਥ ਵਿਚ ਹੈ। ਚੋਣ ਕਮਿਸ਼ਨਰ ਨੇ ਇਹ ਬਿਆਨ ਇਕ ਅੰਗਰੇਜ਼ੀ ਅਖਬਾਰ ਵੱਲੋਂ ਕੀਤੇ ਸਵਾਲ ਦੇ ਜਵਾਬ ਵਿਚ ਦਿੱਤਾ।

ਮੁੱਖ ਚੋਣ ਕਮਿਸ਼ਨਰ ਨੇ ਕਿਹਾ, ''ਇਕ ਰਾਸ਼ਟਰ ਇਕ ਚੋਣ ਪ੍ਰਣਾਲੀ ਲਈ ਨਿਸ਼ਚਿਤ ਤੌਰ 'ਤੇ ਬਹੁਤ ਵੱਡੇ ਤੰਤਰ ਦੀ ਲੋੜ ਹੁੰਦੀ ਹੈ ਪਰ ਇਹ ਇਕ ਅਜਿਹਾ ਮੁੱਦਾ ਹੈ ਜਿਸ 'ਤੇ ਸੰਸਦ ਨੂੰ ਫੈਸਲਾ ਕਰਨਾ ਹੋਵੇਗਾ। ਸੰਸਦੀ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਵਾਉਣਾ ਚੋਣ ਕਮਿਸ਼ਨ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ। ਹਾਲਾਂਕਿ ਅਸੀਂ ਸਰਕਾਰ ਨੂੰ ਦੱਸ ਦਿੱਤਾ ਹੈ ਕਿ ਚੋਣ ਕਮਿਸ਼ਨ ਇਕੋ ਸਮੇਂ ਚੋਣਾਂ ਦਾ ਪ੍ਰਬੰਧ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ”।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਚੋਣ ਕਮਿਸ਼ਨ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਬੁੱਧਵਾਰ ਨੂੰ ਪੁਣੇ ਪਹੁੰਚੇ। ਇਸ ਦੌਰਾਨ ਉਹਨਾਂ ਕਿਹਾ, "ਮੈਟਰੋ ਸ਼ਹਿਰਾਂ ਵਿਚ ਚੋਣਾਂ ਪ੍ਰਤੀ ਲੋਕਾਂ ਦੀ ਬੇਰੁਖ਼ੀ ਸਭ ਤੋਂ ਵੱਡੀ ਚੁਣੌਤੀ ਹੈ ਅਤੇ ਇਸ ਨੂੰ ਲੋਕਾਂ ਦੀ ਹਿੱਸੇਦਾਰੀ ਵਧਾ ਕੇ ਹੀ ਨਜਿੱਠਿਆ ਜਾ ਸਕਦਾ ਹੈ।"

ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਇਕੋ ਸਮੇਂ ਚੋਣਾਂ ਕਰਵਾਉਣ ਦੀ ਪ੍ਰਣਾਲੀ ਨੂੰ ਲਾਗੂ ਕਰਨਾ ਆਸਾਨ ਨਹੀਂ ਹੋਵੇਗਾ। ਇਸ ਦੇ ਲਈ ਸੰਵਿਧਾਨ 'ਚ ਸੋਧ ਕਰਨੀ ਪਵੇਗੀ, ਦਲ-ਬਦਲੀ ਵਿਰੋਧੀ ਕਾਨੂੰਨ 'ਚ ਸੋਧ ਕਰਨੀ ਪਵੇਗੀ। ਇਸ ਤੋਂ ਇਲਾਵਾ ਲੋਕ ਪ੍ਰਤੀਨਿਧਤਾ ਐਕਟ ਅਤੇ ਸੰਸਦੀ ਪ੍ਰਕਿਰਿਆ ਨਾਲ ਸਬੰਧਤ ਹੋਰ ਕਾਨੂੰਨਾਂ ਵਿਚ ਵੀ ਬਦਲਾਅ ਕਰਨੇ ਪੈਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement