GMCH-32 ਵਿਖੇ ਆਯੁਸ਼ਮਾਨ ਯੋਜਨਾ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ
Published : Nov 10, 2022, 12:03 pm IST
Updated : Nov 10, 2022, 12:03 pm IST
SHARE ARTICLE
GMCH-32
GMCH-32

ਪ੍ਰਸ਼ਾਸਨ ਦਾ ਦਾਅਵਾ- 4 ਕਰੋੜ ਤੋਂ ਵੱਧ ਰਾਸ਼ੀ ਬਕਾਇਆ

 

ਚੰਡੀਗੜ੍ਹ: ਪੀਜੀਆਈ ਚੰਡੀਗੜ੍ਹ ਤੋਂ ਬਾਅਦ ਹੁਣ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ-32) ਨੇ ਵੀ ਪੰਜਾਬ ਦੇ ਆਯੁਸ਼ਮਾਨ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। GMCH-32 ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹਨਾਂ 'ਤੇ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਦੇ 4 ਕਰੋੜ ਰੁਪਏ ਬਕਾਇਆ ਹਨ। ਹਾਲਾਂਕਿ ਐਮਰਜੈਂਸੀ ਲਈ ਪੰਜਾਬ ਤੋਂ ਆਉਣ ਵਾਲੇ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ।  

ਇਸ ਸਬੰਧੀ ਜੀਐਮਸੀਐਚ-32 ਦੇ ਐਮਐਸ ਸੁਧੀਰ ਗਰਗ ਨੇ ਦੱਸਿਆ ਕਿ ਅਜੇ ਤੱਕ ਹਸਪਤਾਲ ਪ੍ਰਸ਼ਾਸਨ ਦੇ ਖਾਤੇ ਵਿਚ ਪੈਸੇ ਨਹੀਂ ਆਏ। ਇਹ ਸੰਭਵ ਹੈ ਕਿ ਵੀਰਵਾਰ ਸਵੇਰ ਤੱਕ ਅਪਡੇਟ ਸਟੇਟਮੈਂਟ ਆਉਣ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋ ​​ਜਾਵੇਗੀ ਕਿ ਪੰਜਾਬ ਨੇ ਬਕਾਇਆ ਰਾਸ਼ੀ ਜਮ੍ਹਾ ਕਰਵਾਈ ਹੈ ਜਾਂ ਨਹੀਂ।
ਉਧਰ ਪੰਜਾਬ ਸਰਕਾਰ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਮੈਡੀਕਲ ਕਾਲਜਾਂ ਨੂੰ ਸਾਰਾ ਭੁਗਤਾਰ ਕਰ ਦਿੱਤਾ ਹੈ। ਆਯੁਸ਼ਮਾਨ ਭਾਰਤ ਸਕੀਮ ਤਹਿਤ ਹਸਪਤਾਲ ਵਿਚ ਮਰੀਜ਼ਾਂ ਦਾ ਇਲਾਜ ਰੋਕੇ ਜਾਣ ਦੀ ਖ਼ਬਰ ਨਿਰਾਧਾਰ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ 2022 ਵਿਚ ਪੰਜਾਬ ਸਰਕਾਰ ਦਾ ਜੀਐਮਸੀਐਚ-32 ਲਈ ਇਸ ਸਕੀਮ ਤਹਿਤ 2.3 ਕਰੋੜ ਰੁਪਏ ਦਾ ਬਕਾਇਆ ਸੀ। ਹਾਲਾਂਕਿ ਪੰਜਾਬ ਸਰਕਾਰ ਦੇ ਭਰੋਸੇ 'ਤੇ GMCH-32 ਨੇ 5 ਅਗਸਤ ਤੋਂ ਦੁਬਾਰਾ ਇਲਾਜ ਸ਼ੁਰੂ ਕਰ ਦਿੱਤਾ ਸੀ।

ਮੈਡੀਕਲ ਸੁਪਰਡੈਂਟ ਸੁਧੀਰ ਗਰਗ ਨੇ ਦੱਸਿਆ ਕਿ ਅਗਸਤ ਤੱਕ ਪੰਜਾਬ ਸਰਕਾਰ ਵੱਲ 2.3 ਕਰੋੜ ਰੁਪਏ ਬਕਾਇਆ ਪਏ ਸਨ, ਉਸ ਸਮੇਂ ਪੰਜਾਬ ਸਰਕਾਰ ਵੱਲੋਂ ਸਿਰਫ਼ 86 ਲੱਖ ਰੁਪਏ ਹੀ ਜਮ੍ਹਾਂ ਕਰਵਾਏ ਗਏ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਕੋਈ ਵੀ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਗਈ ਹੈ। ਉਦੋਂ ਤੋਂ ਲੈ ਕੇ ਹੁਣ ਤੱਕ ਜੀਐਮਸੀਐਚ-32 ਸਕੀਮ ਤਹਿਤ ਪੰਜਾਬ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦਾ ਕੁੱਲ ਬਕਾਇਆ 4 ਕਰੋੜ ਰੁਪਏ ਤੋਂ ਵੱਧ ਗਿਆ ਹੈ। ਦੱਸ ਦੇਈਏ ਕਿ ਪੀਜੀਆਈ ਚੰਡੀਗੜ੍ਹ ਨੇ ਵੀ ਪੰਜਾਬ ਸਰਕਾਰ ਦੇ 16 ਕਰੋੜ ਰੁਪਏ ਦੇ ਬਕਾਏ ਕਾਰਨ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement