HARYANA NEWS : ਭਰਾ ਨੇ ਮੱਥੇ 'ਚ ਗੋਲੀ ਮਾਰ ਕੀਤਾ ਭੈਣ ਦਾ ਕਤਲ

By : GAGANDEEP

Published : Nov 10, 2023, 2:03 pm IST
Updated : Nov 10, 2023, 3:28 pm IST
SHARE ARTICLE
The Brother killed the sister in Haryana
The Brother killed the sister in Haryana

ਇਕ ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਆਈ ਸੀ ਘਰ

The Brother killed the sister in Haryana: ਹਰਿਆਣਾ ਦੇ ਸੋਨੀਪਤ 'ਚ ਸ਼ੁੱਕਰਵਾਰ ਸਵੇਰੇ ਭਰਾ ਨੇ ਆਪਣੀ ਭੈਣ ਦੇ ਮੱਥੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਮ੍ਰਿਤਕਾ ਦੀ ਪਛਾਣ ਰਾਖੀ (27) ਵਾਸੀ ਪਿੰਡ ਬਰੋਲੀ ਵਜੋਂ ਹੋਈ ਹੈ। ਉਹ ਇਸ ਸਮੇਂ ਚੰਡੀਗੜ੍ਹ ਵਿੱਚ ਐਮਬੀਏ ਕਰ ਰਹੀ ਸੀ ਅਤੇ ਹਾਲ ਹੀ ਵਿੱਚ ਉਸ ਦਾ ਨਾਮ ਚੰਡੀਗੜ੍ਹ ਵਿੱਚ 50 ਲੱਖ ਰੁਪਏ ਦੀ ਫਿਰੌਤੀ ਦੀ ਅਗਵਾ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਆਇਆ ਸੀ। ਥਾਣਾ ਬਹਿਲਗੜ੍ਹ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ।

ਇਹ ਵੀ ਪੜ੍ਹੋ:Gangster Daler Kotia arrested: ਸੁੱਖਾ ਕਾਹਲਵਾਂ ਦਾ ਕਾਤਲ ਗੈਂਗਸਟਰ ਦਲੇਰ ਕੋਟੀਆ ਗ੍ਰਿਫ਼ਤਾਰ

ਪ੍ਰਾਪਤ ਜਾਣਕਾਰੀ ਅਨੁਸਾਰ ਰਾਏ ਖੇਤਰ ਦੇ ਪਿੰਡ ਬਡੌਲੀ ਦੀ ਰਹਿਣ ਵਾਲੀ ਰਾਖੀ ਚੰਡੀਗੜ੍ਹ ਵਿਚ ਐਮਬੀਏ ਕਰ ਰਹੀ ਹੈ। ਉਹ ਦੀਵਾਲੀ 'ਤੇ ਪਿੰਡ ਆਈ ਹੈ। ਰਾਖੀ ਸ਼ੁੱਕਰਵਾਰ ਸਵੇਰੇ ਆਪਣੇ ਘਰ ਕੰਮ ਕਰ ਰਹੀ ਸੀ। ਇਸ ਦੌਰਾਨ ਉਸ ਦਾ ਭਰਾ ਵਿਜੇ ਘਰ ਪਹੁੰਚ ਗਿਆ। ਉਸ ਦਾ ਆਪਣੀ ਭੈਣ ਰਾਖੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਉਸ ਨੇ ਪਿਸਤੌਲ ਕੱਢ ਕੇ ਕਮਰੇ 'ਚ ਮੌਜੂਦ ਭੈਣ ਦੇ ਮੱਥੇ 'ਤੇ ਗੋਲੀ ਮਾਰ ਦਿਤੀ।

ਇਹ ਵੀ ਪੜ੍ਹੋ: Canada News : ਏਅਰ ਇੰਡੀਆ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹਰਕਤ ਵਿਚ ਆਇਆ ਕੈਨੇਡਾ, ਕਿਹਾ...

ਗੋਲੀ ਲੱਗਦੇ ਹੀ ਰਾਖੀ ਬੈੱਡ 'ਤੇ ਡਿੱਗ ਗਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਮੌਕੇ 'ਤੇ ਆ ਗਏ ਅਤੇ ਭਰਾ ਵਿਜੇ ਉਥੋਂ ਭੱਜ ਗਿਆ। ਰਾਖੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਬਹਿਲਗੜ੍ਹ ਦੀ ਟੀਮ ਮੌਕੇ ’ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ।ਏਸੀਪੀ ਸੰਦੀਪ ਧਨਖੜ, ਬਹਿਲਗੜ੍ਹ ਥਾਣਾ ਇੰਚਾਰਜ ਦੇਵੇਂਦਰ ਕੁਮਾਰ, ਸਪੈਸ਼ਲ ਐਂਟੀ ਗੈਂਗਸਟਰ ਯੂਨਿਟ ਦੇ ਇੰਚਾਰਜ ਅਜੇ ਧਨਖੜ ਮੌਕੇ ’ਤੇ ਪਹੁੰਚ ਗਏ ਹਨ।

ਦੱਸਿਆ ਗਿਆ ਹੈ ਕਿ ਰਾਖੀ ਦਾ ਨਾਂ ਹਾਲ ਹੀ ਵਿੱਚ ਚੰਡੀਗੜ੍ਹ ਵਿੱਚ ਇੱਕ ਵਿਦਿਆਰਥੀ ਨੂੰ ਅਗਵਾ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਆਇਆ ਸੀ। ਪੁਲਿਸ ਨੇ ਇਸ ਮਾਮਲੇ 'ਚ ਲੜਕੀ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ। ਰਾਖੀ ਨੂੰ ਕਰੀਬ ਇੱਕ ਮਹੀਨਾ ਪਹਿਲਾਂ ਹੀ ਜ਼ਮਾਨਤ ਮਿਲੀ ਸੀ। ਇਸ ਸਮੇਂ ਉਹ ਪਿੰਡ ਵਿੱਚ ਸੀ ਅਤੇ ਪਰਿਵਾਰ ਦੀਵਾਲੀ ਮਨਾਉਣ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement