ਅੱਜ PM ਮੋਦੀ ਰੱਖਣਗੇ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਤੇ ਮਰਗੋਂ ਹੋਵੇਗੀ ਭੂਮੀ ਪੂਜਾ
Published : Dec 10, 2020, 9:31 am IST
Updated : Dec 10, 2020, 9:31 am IST
SHARE ARTICLE
new Parliament building
new Parliament building

ਭੂਮੀ ਪੂਜਨ ਅਤੇ ਨੀਂਹ ਪੱਥਰ ਤੋਂ ਬਾਅਦ ਵੀ ਇਮਾਰਤ ਦਾ ਨਿਰਮਾਣ ਅਜੇ ਸ਼ੁਰੂ ਨਹੀਂ ਹੋਵੇਗਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਵੇਂ ਸੰਸਦ ਭਵਨ ਦਾ ਨੀਂਹ ਪੱਥਰ ਰੱਖਣਗੇ। ਨਵੇਂ ਸੰਸਦ ਭਵਨ ਦੀ ਉਸਾਰੀ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਦੁਪਹਿਰ ਇਕ ਵਜੇ ਰੱਖਣਗੇ ਤੇ ਮਗਰੋਂ ਦੁਪਹਿਰ 1.30 ਵਜੇ ਸਰਬ ਧਰਮ ਪ੍ਰਾਰਥਨਾ ਹੋਵੇਗੀ ਅਤੇ ਦੁਪਹਿਰ 2.15 ਵਜੇ ਪ੍ਰਧਾਨ ਮੰਤਰੀ ਮੋਦੀ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਰਹਿਣਗੇ।

vidhan sabha
 

ਕੇਂਦਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ, ਸੰਸਦੀ ਮੰਤਰੀ ਪ੍ਰਹਿਲਾਦ ਵੈਂਕਟੇਸ਼ ਜੋਸ਼ੀ, ਮਕਾਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਰਾਜ ਮੰਤਰੀ (ਸੁਤੰਤਰ ਚਾਰਜ) ਹਰਦੀਪ ਐਸ ਪੁਰੀ, ਰਾਜ ਸਭਾ ਦੇ ਉਪ ਚੇਅਰਮੈਨ ਹਰਿਵੰਸ਼ ਨਾਰਾਇਣ ਸਿੰਘ ਵੀ ਭਾਗ ਲੈਣਗੇ। ਇਸ ਤੋਂ ਇਲਾਵਾ ਕੇਂਦਰੀ ਮੰਤਰੀ, ਸੰਸਦ ਮੈਂਬਰ, ਸੈਕਟਰੀ, ਰਾਜਦੂਤ, ਹਾਈ ਕਮਿਸ਼ਨਰ ਵੀ ਇਸ ਮੌਕੇ ਮੌਜੂਦ ਰਹਿਣਗੇ।

pm modi

ਜਿਕਰਯੋਗ ਹੈ ਕਿ  ਭੂਮੀ ਪੂਜਨ ਅਤੇ ਨੀਂਹ ਪੱਥਰ ਤੋਂ ਬਾਅਦ ਵੀ ਇਮਾਰਤ ਦਾ ਨਿਰਮਾਣ ਅਜੇ ਸ਼ੁਰੂ ਨਹੀਂ ਹੋਵੇਗਾ ਕਿਉਂਕਿ ਸੁਪਰੀਮ ਕੋਰਟ ਦੀ ਪਾਬੰਦੀ ਹੈ। ਸੁਪਰੀਮ ਕੋਰਟ ਨੇ ਇਸ ਸਮੇਂ ਨਵੀਂ ਸੰਸਦ ਸਮੇਤ ਕਈ ਮਹੱਤਵਪੂਰਨ ਸਰਕਾਰੀ ਇਮਾਰਤਾਂ ਨੂੰ ਸ਼ਾਮਲ ਕਰਨ ਵਾਲੇ ਕੇਂਦਰੀ ਵਿਸਟਾ ਪ੍ਰਾਜੈਕਟ ਵਿਚ ਕਿਸੇ ਵੀ ਨਿਰਮਾਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਸੁਪਰੀਮ ਕੋਰਟ ਦੇ ਸਟੇਅ ਦਾ ਅਧਾਰ ਕੇਂਦਰੀ ਵਿਸਟਾ ਪ੍ਰਾਜੈਕਟ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਲੰਬਿਤ ਹੈ। ਅਦਾਲਤ ਨੇ ਇਨ੍ਹਾਂ ਪਟੀਸ਼ਨਾਂ 'ਤੇ 5 ਨਵੰਬਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਤਦ ਅਦਾਲਤ ਨੇ ਕਿਹਾ ਕਿ ਉਹ ਇਸ ਪੱਖ ਨੂੰ ਪੂਰਾ ਕਰੇਗੀ ਕਿ ਕੀ ਪ੍ਰਾਜੈਕਟ ਲਈ ਸਾਰੀਆਂ ਕਾਨੂੰਨੀ ਜ਼ਰੂਰਤਾਂ ਦਾ ਪਾਲਣ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement