Gogamedi Murder: ਗੋਗਾਮੇੜੀ ਕਤਲ ਕਾਂਡ ਵਿਚ 3 ਹੋਰ ਦੋਸ਼ੀ ਗ੍ਰਿਫ਼ਤਾਰ, ਕਤਲ ਤੋਂ ਬਾਅਦ ਚੰਡੀਗੜ੍ਹ 'ਚ ਲਈ ਸੀ ਪਨਾਹ 
Published : Dec 10, 2023, 9:10 am IST
Updated : Dec 10, 2023, 9:10 am IST
SHARE ARTICLE
File Photo
File Photo

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ 'ਚ ਇਹ ਸਫ਼ਲਤਾ ਹਾਸਲ ਕੀਤੀ ਹੈ।

Gogamedi Murder:  ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਕਤਲ ਕਾਂਡ ਦੇ ਤਿੰਨ ਹੋਰ ਦੋਸ਼ੀਆਂ ਨੂੰ ਪੁਲਿਸ ਨੇ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਚੰਡੀਗੜ੍ਹ ਤੋਂ ਹਿਰਾਸਤ ਵਿਚ ਲੈ ਲਿਆ ਹੈ। ਉਹ ਚੰਡੀਗੜ੍ਹ ਸੈਕਟਰ 22ਏ ਵਿਚ ਇੱਕ ਸ਼ਰਾਬ ਦੇ ਠੇਕੇ ਦੇ ਉੱਪਰ ਇੱਕ ਕਮਰੇ ਵਿਚ ਲੁਕੇ ਹੋਏ ਸਨ। ਇਹਨਾਂ ਦੀ ਪਛਾਣ ਮੁੱਖ ਦੋਸ਼ੀ ਰੋਹਿਤ ਰਾਠੌਰ, ਨਿਤਿਨ ਫੌਜੀ, ਤੇ ਊਧਮ ਵਜੋਂ ਹੋਈ ਹੈ। 

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ 'ਚ ਇਹ ਸਫ਼ਲਤਾ ਹਾਸਲ ਕੀਤੀ ਹੈ। ਤਿੰਨਾਂ ਦੋਸ਼ੀਆਂ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਜੈਪੁਰ ਲਿਆਉਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਜੈਪੁਰ ਪੁਲਿਸ ਨੇ ਸ਼ੂਟਰਾਂ ਦੀ ਮਦਦ ਕਰਨ ਵਾਲੇ ਰਾਮਵੀਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਸ਼ੂਟਰ ਨਿਤਿਨ ਫੌਜੀ ਦਾ ਦੋਸਤ ਹੈ।

ਇਸ ਮਾਮਲੇ ਵਿਚ ਇਕ ਦੋਸ਼ੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 5 ਦਸੰਬਰ ਨੂੰ ਦਿਨ-ਦਿਹਾੜੇ, ਦੋ ਬਦਮਾਸ਼ਾਂ ਨੇ ਗੋਗਾਮੇੜੀ 'ਤੇ ਗੋਲੀਆਂ ਚਲਾਈਆਂ, ਫਿਰ ਫ਼ਰਾਰ ਹੋ ਗਏ। ਗੋਗਾਮੇੜੀ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਲੀ ਲੱਗਣ ਨਾਲ ਗੋਗਾਮੇੜੀ ਨਾਲ ਘਟਨਾ ਸਮੇਂ ਮੌਜੂਦ ਗਾਰਡ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਬਦਮਾਸ਼ਾਂ ਦੀ ਗੋਲੀਬਾਰੀ 'ਚ ਨਵੀਨ ਸ਼ੇਖਾਵਤ ਦੀ ਵੀ ਮੌਤ ਹੋ ਗਈ ਸੀ। ਨਵੀਨ ਹੀ ਬਦਮਾਸ਼ਾਂ ਨੂੰ ਗੋਗਾਮੇੜੀ ਦੇ ਘਰ ਲੈ ਕੇ ਗਿਆ ਸੀ। 

(For more news apart from Gogamedi Murder, stay tuned to Rozana Spokesman)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement