Uttar Pradesh News: ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, ਜ਼ਿੰਦਾ ਸੜੇ 8 ਬਰਾਤੀ

By : GAGANDEEP

Published : Dec 10, 2023, 10:04 am IST
Updated : Dec 10, 2023, 10:04 am IST
SHARE ARTICLE
A painful accident happened in the Uttar Pradesh News in punjabi
A painful accident happened in the Uttar Pradesh News in punjabi

Uttar Pradesh News: ਪੁਲਿਸ ਨੇ ਪੋਸਟਮਾਰਟਮ ਲਈ ਭੇਜੀਆਂ ਲਾਸ਼ਾਂ

A painful accident happened in the Uttar Pradesh News in punjabi: ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਬਰੇਲੀ-ਨੈਨੀਤਾਲ ਹਾਈਵੇਅ 'ਤੇ ਸ਼ਨੀਵਾਰ ਨੂੰ ਰਾਤ 11 ਵਜੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਟੱਕਰ 'ਚ ਕਾਰ ਡਿਵਾਈਡਰ ਦੇ ਦੂਜੇ ਪਾਸੇ ਜਾ ਡਿੱਗੀ, ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ ਅਤੇ 8 ਬਰਾਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ 'ਚ ਮੌਜੂਦ 8 ਲੋਕਾਂ 'ਚੋਂ ਇਕ ਲੜਕੀ ਸੀ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Household Tips: ਜੇਕਰ ਦੁੱਧ ਫਟ ਜਾਵੇ ਤਾਂ ਫਟੇ ਦੁੱਧ ਤੋਂ ਬਣਾਉ ਇਹ ਚੀਜ਼ਾਂ 

ਇਸ ਭਿਆਨਕ ਟੱਕਰ ਕਾਰਨ ਪੂਰੇ ਹਾਈਵੇਅ 'ਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਹਾਈਵੇਅ ਦੇ ਕਿਨਾਰੇ ਰਹਿੰਦੇ ਲੋਕ ਘਰਾਂ ਤੋਂ ਬਾਹਰ ਆ ਗਏ ਪਰ ਕਾਰ ਅੱਗ ਦੀਆਂ ਲਪਟਾਂ ਦੀ ਲਪੇਟ 'ਚ ਆ ਗਈ ਜਿਸ ਕਾਰਨ ਕੋਈ ਵੀ ਕਾਰ ਦੇ ਨੇੜੇ ਨਹੀਂ ਜਾ ਸਕਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ: Rose pudding: ਗੁਲਾਬ ਦੀ ਖੀਰ

ਸੜਕ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਬਰੇਲੀ ਦੇ ਐੱਸਐੱਸਪੀ ਸੁਸ਼ੀਲ ਚੰਦਰਭਾਨ ਨੇ ਦੱਸਿਆ, “ਭੋਜੀਪੁਰਾ ਨੇੜੇ ਹਾਈਵੇਅ ‘ਤੇ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨਾਲ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਕਾਰ 'ਚ ਸਵਾਰ ਅੱਠ ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਜਿਸ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹੁਣ ਅਗਲੇਰੀ ਕਾਰਵਾਈ ਜਾਰੀ ਹੈ।" ਜਾਣਕਾਰੀ ਮੁਤਾਬਕ ਕਾਰ ਵਿਆਹ ਸਮਾਗਮ ਤੋਂ ਵਾਪਸ ਆ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement