ਬਾਬਾ ਸਿੱਦੀਕੀ ਕਤਲ ਕੇਸ : ਲਾਰੈਂਸ ਬਿਸ਼ਨੋਈ ਦੀ ਭੂਮਿਕਾ ਦਾ ਅਜੇ ਪ੍ਰਗਟਾਵਾ ਨਹੀਂ ਹੋਇਆ
Published : Dec 10, 2024, 2:52 pm IST
Updated : Dec 10, 2024, 2:54 pm IST
SHARE ARTICLE
Representative Image.
Representative Image.

ਅਨਮੋਲ ਬਿਸ਼ਨੋਈ ਚਲਾ ਰਿਹੈ ਵੱਖਰਾ ਗੈਂਗ, ਪੁਲਿਸ ਨੇ ਹੁਣ ਤਕ ਕਥਿਤ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ

ਮੁੰਬਈ : ਮੁੰਬਈ ਪੁਲਿਸ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦੀ ਹੱਤਿਆ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ 13 ਮੁਲਜ਼ਮਾਂ ਦੀ ਹਿਰਾਸਤ ਦੀ ਮੰਗ ਕਰਦਿਆਂ ਸੋਮਵਾਰ ਨੂੰ ਮਕੋਕਾ ਅਦਾਲਤ ਨੂੰ ਦਸਿਆ ਕਿ ਜੇਲ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਸ ਕਤਲ ’ਚ ਭੂਮਿਕਾ ਅਜੇ ਤਕ ਸਾਹਮਣੇ ਨਹੀਂ ਆਈ ਹੈ, ਜਦਕਿ ਉਸ ਦਾ ਭਰਾ ਅਨਮੋਲ ਬਿਸ਼ਨੋਈ ਇਕ ਵੱਖਰਾ ਗੈਂਗ ਚਲਾ ਰਿਹਾ ਹੈ। 

ਸਿੱਦੀਕੀ ਦੀ 12 ਅਕਤੂਬਰ ਨੂੰ ਬਾਂਦਰਾ ਦੇ ਨਿਰਮਲ ਨਗਰ ਇਲਾਕੇ ’ਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਪੁਲਿਸ ਨੇ ਹੁਣ ਤਕ ਕਥਿਤ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਨਮੋਲ ਬਿਸ਼ਨੋਈ ਇਸ ਮਾਮਲੇ ’ਚ ਲੋੜੀਂਦਾ ਹੈ। 

ਪੁਲਿਸ ਨੇ 30 ਨਵੰਬਰ ਨੂੰ ਗ੍ਰਿਫਤਾਰ ਕੀਤੇ ਗਏ 26 ਮੁਲਜ਼ਮਾਂ ਵਿਰੁਧ ਮਹਾਰਾਸ਼ਟਰ ਸੰਗਠਤ ਅਪਰਾਧ ਕੰਟਰੋਲ ਐਕਟ (ਮਕੋਕਾ) ਦੀਆਂ ਸਖਤ ਧਾਰਾਵਾਂ ਲਗਾਈਆਂ ਹਨ। ਇਸ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ 26 ਮੁਲਜ਼ਮਾਂ ’ਚੋਂ 13 ਨੂੰ ਸੋਮਵਾਰ ਨੂੰ ਮਹਾਰਾਸ਼ਟਰ ਸੰਗਠਤ ਅਪਰਾਧ ਕੰਟਰੋਲ ਐਕਟ (ਮਕੋਕਾ) ਦੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ਨੇ ਉਨ੍ਹਾਂ ਨੂੰ 16 ਦਸੰਬਰ ਤਕ ਪੁਲਿਸ ਹਿਰਾਸਤ ’ਚ ਭੇਜ ਦਿਤਾ। ਬਾਕੀ ਮੁਲਜ਼ਮ ਨਿਆਂਇਕ ਹਿਰਾਸਤ ’ਚ ਹਨ। 

ਮੁੰਬਈ ਪੁਲਿਸ ਨੇ ਵਿਸ਼ੇਸ਼ ਸਰਕਾਰੀ ਵਕੀਲ ਰਾਹੀਂ ਅਦਾਲਤ ਨੂੰ ਮੁਲਜ਼ਮਾਂ ਦੀ ਹਿਰਾਸਤ ਦੇਣ ਦੀ ਬੇਨਤੀ ਕਰਦਿਆਂ ਕਿਹਾ ਕਿ ਇਸ ਮਾਮਲੇ ’ਚ ਕਈ ਛੋਟੀਆਂ ਕੜੀਆਂ ਹਨ ਅਤੇ ਜਾਂਚ ਪੂਰੀ ਕਰਨ ਲਈ ਉਨ੍ਹਾਂ ਸਾਰਿਆਂ ਨੂੰ ਜੋੜਿਆ ਜਾਣਾ ਚਾਹੀਦਾ ਹੈ, ਜਿਸ ਲਈ ਮੁਲਜ਼ਮਾਂ ਦੀ ਹਿਰਾਸਤ ਦੀ ਲੋੜ ਹੈ। 

ਪੁਲਿਸ ਨੇ ਅਦਾਲਤ ਨੂੰ ਦਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਅਨਮੋਲ ਬਿਸ਼ਨੋਈ ਨੇ ਮੁਲਜ਼ਮ ਨਿਤਿਨ ਸਪਰੇ ਨੂੰ 40,000 ਰੁਪਏ ਭੇਜੇ ਸਨ ਅਤੇ ਮਾਮਲੇ ਦੇ ਵਿੱਤੀ ਪਹਿਲੂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। 

ਸਰਕਾਰੀ ਵਕੀਲ ਨੇ ਵਿਸ਼ੇਸ਼ ਅਦਾਲਤ ਨੂੰ ਦਸਿਆ ਕਿ ਅਨਮੋਲ ਬਿਸ਼ਨੋਈ ਦਾ ਗਿਰੋਹ ਉੱਤਰ ਪ੍ਰਦੇਸ਼, ਹਰਿਆਣਾ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ’ਚ ਸਰਗਰਮ ਹੈ ਅਤੇ ਉਹ ਗਿਰੋਹ ਦੇ ਨੇਤਾ ਵਜੋਂ ਅਪਣੀ ਸਰਵਉੱਚਤਾ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 

ਪੁਲਿਸ ਨੇ ਅਦਾਲਤ ਨੂੰ ਇਹ ਵੀ ਦਸਿਆ ਕਿ ਬਿਸ਼ਨੋਈ ਅਤੇ ਉਸ ਦਾ ਭਰਾ ਹੁਣ ਵੱਖ-ਵੱਖ ਗੈਂਗ ਚਲਾ ਰਹੇ ਸਨ। ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 13 ਮੁਲਜ਼ਮਾਂ ਨੂੰ 16 ਦਸੰਬਰ ਤਕ ਪੁਲਿਸ ਹਿਰਾਸਤ ’ਚ ਭੇਜ ਦਿਤਾ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement