IED blast in Chhattisgarh: ਛੱਤੀਸਗੜ੍ਹ ਵਿੱਚ IED ਧਮਾਕੇ ’ਚ CRPF ਜਵਾਨ ਜ਼ਖ਼ਮੀ
Published : Jan 11, 2025, 11:29 am IST
Updated : Jan 11, 2025, 11:29 am IST
SHARE ARTICLE
CRPF jawan injured in IED blast in Chhattisgarh
CRPF jawan injured in IED blast in Chhattisgarh

ਅਧਿਕਾਰੀ ਨੇ ਦਸਿਆ ਕਿ ਜ਼ਖ਼ਮੀ ਜਵਾਨ ਨੂੰ ਬੀਜਾਪੁਰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

 

 IED blast in Chhattisgarh: ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਨਕਸਲੀਆਂ ਦੁਆਰਾ ਲਗਾਏ ਗਏ ਆਈਈਡੀ ਧਮਾਕੇ ਵਿਚ ਇੱਕ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ਼) ਦਾ ਜਵਾਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਇੱਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਧਮਾਕਾ ਮਹਾਦੇਵ ਘਾਟ ਇਲਾਕੇ ਵਿਚ ਹੋਇਆ, ਜਿੱਥੇ ਸੀਆਰਪੀਐਫ਼ ਦੀ 196ਵੀਂ ਬਟਾਲੀਅਨ ਦੀ ਇੱਕ ਟੀਮ ਸਵੇਰੇ ਇੱਕ ਆਪ੍ਰੇਸ਼ਨ 'ਤੇ ਸੀ।

ਉਨ੍ਹਾਂ ਕਿਹਾ ਕਿ ਗਸ਼ਤ ਦੌਰਾਨ ਇੱਕ ਸੀਆਰਪੀਏ ਜਵਾਨ ਦਾ ਪੈਰ ਇੱਕ ਆਈਈਡੀ 'ਤੇ ਰੱਖ ਹੋ ਗਿਆ, ਜਿਸ ਕਾਰਨ ਧਮਾਕਾ ਹੋ ਗਿਆ।

ਅਧਿਕਾਰੀ ਨੇ ਦਸਿਆ ਕਿ ਜ਼ਖ਼ਮੀ ਜਵਾਨ ਨੂੰ ਬੀਜਾਪੁਰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਗੁਆਂਢੀ ਨਾਰਾਇਣਪੁਰ ਜ਼ਿਲ੍ਹੇ ਵਿਚ ਦੋ ਥਾਵਾਂ 'ਤੇ ਨਕਸਲੀਆਂ ਵਲੋਂ ਲਗਾਏ ਗਏ ਆਈਈਡੀ ਧਮਾਕਿਆਂ ਵਿਚ ਇੱਕ ਪਿੰਡ ਵਾਸੀ ਦੀ ਮੌਤ ਹੋ ਗਈ ਸੀ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਸਨ।

6 ਜਨਵਰੀ ਨੂੰ ਨਕਸਲੀਆਂ ਨੇ ਬੀਜਾਪੁਰ ਜ਼ਿਲ੍ਹੇ ਵਿਚ ਇੱਕ ਵਾਹਨ ਨੂੰ ਆਈਈਡੀ ਨਾਲ ਉਡਾ ਦਿਤਾ ਸੀ, ਜਿਸ ਵਿਚ ਅੱਠ ਪੁਲਿਸ ਕਰਮਚਾਰੀ ਅਤੇ ਇੱਕ ਆਮ ਵਾਹਨ ਚਾਲਕ ਦੀ ਮੌਤ ਹੋ ਗਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement