ਹਰਿਆਣਾ ਦੇ 55 ਵਿਧਾਇਕਾਂ ਖਿਲਾਫ ਕਿਸਾਨਾਂ 'ਚ ਰੋਸ, ਪਿੰਡਾਂ ਵਿਚ 'ਡਾਂਗਾਂ' ਨਾਲ ਸਵਾਗਤ ਦੀ ਤਿਆਰੀ
Published : Mar 11, 2021, 3:50 pm IST
Updated : Mar 11, 2021, 4:53 pm IST
SHARE ARTICLE
Farmers protest
Farmers protest

ਬੀਤੇ ਕੱਲ੍ਹ ਸਰਕਾਰ ਦੇ ਹੱਕ ਵਿਚ ਭੁਗਤੇ ਸੀ 55 ਵਿਧਾਇਕ

ਜੀਂਦ : ਬੀਤੇ ਦਿਨ ਹਰਿਆਣਾ ਵਿਧਾਨ ਸਭਾ ਵਿਚ ਸੱਤਾਧਾਰੀ ਧਿਰ ਬੇਭਰੋਸਗੀ ਮਤੇ ਨੂੰ ਡੇਗ ਕੇ ਸਰਕਾਰ ਬਚਾਉਣ ਵਿਚ ਕਾਮਯਾਬ ਰਹੀ ਹੈ। ਸਰਕਾਰ ਦੇ ਹੱਕ ਵਿਚ ਨਿਤਰਨ ਵਾਲੇ 55 ਵਿਧਾਇਕ ਹੁਣ ਅੰਦੋਲਨਕਾਰੀ ਕਿਸਾਨਾਂ ਦੀ ਹਿੱਟ ਲਿਸਟ 'ਤੇ ਆ ਗਏ ਹਨ। ਕਿਸਾਨਾਂ ਨੇ ਇਨ੍ਹਾਂ ਵਿਧਾਇਕਾਂ ਨੂੰ ਸਬਕ ਸਿਖਾਉਣ ਲਈ ਵਿਸ਼ੇਸ਼ ਤਿਆਰੀਆਂ ਆਰੰਭ ਦਿੱਤੀਆਂ ਹਨ। ਕਿਸਾਨਾਂ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਇਨ੍ਹਾਂ ਵਿਧਾਇਕਾਂ ਦੇ ਪਿੰਡਾਂ ਵਿਚ ਆਉਣ ਦੀ ਸੂਰਤ ਵਿਚ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਮੁਤਾਬਕ ਇਨ੍ਹਾਂ ਦਾ ਪਿੰਡਾਂ ਵਿਚ ਹੁਣ ਡੰਡਿਆਂ ਨਾਲ ਸਵਾਗਤ ਕੀਤਾ ਜਾਵੇਗਾ।

Haryana Farmer Protest Haryana Farmer Protest

ਹਰਿਆਣਾ ਅੰਦਰ ਅੱਜ ਇਨ੍ਹਾਂ ਵਿਧਾਇਕਾਂ ਖਿਲਾਫ ਕਿਸਾਨਾਂ ਵਿਚ ਗੁੱਸਾ ਵੇਖਣ ਨੂੰ ਮਿਲਿਆ। ਇਨ੍ਹਾਂ ਵਿਧਾਇਕਾਂ ਖਿਲਾਫ ਅੱਜ ਜੀਂਦ ਦੇ ਕਿਸਾਨ ਸੜਕਾਂ ‘ਤੇ ਉੱਤਰ ਆਏ। ਇਨ੍ਹਾਂ ਵਿਧਾਇਕਾਂ ਦਾ ਵਿਰੋਧ ਕਰਿਦਆਂ ਕਿਸਾਨਾਂ ਨੇ ਜੀਂਦ-ਹਿਸਾਰ ਸੜਕ ਜਾਮ ਕਰ ਦਿੱਤੀ। ਕਿਸਾਨਾਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਨਾਲ ਹੀ ਕਿਸਾਨਾਂ ਨੇ ਇਸ ਦੌਰਾਨ ਦੁਸ਼ਿਅੰਤ ਚੌਟਾਲਾ ਮੁਰਦਾਬਾਦ ਦੇ ਨਾਅਰੇਬਾਜ਼ੀ ਵੀ ਕੀਤੀ।

Farmers ProtestFarmers Protest

ਕਾਬਲੇਗੌਰ ਹੈ ਕਿ ਹਰਿਆਣਾ ਵਿਚ ਮੁੱਖ ਵਿਰੋਧੀ ਧਿਰ ਕਾਂਗਰਸ ਵੱਲੋਂ ਵਿਧਾਨ ਸਭਾ ਵਿਚ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਗਿਆ ਸੀ। ਮਤੇ ਦੇ ਹੱਕ ਵਿਚ 32 ਅਤੇ ਵਿਰੋਧ ਵਿਚ 55 ਵੋਟਾਂ ਪਈਆਂ ਸਨ। ਖੇਤੀ ਕਾਨੂੰਨਾਂ ਖਿਲਾਫ ਸੰਘਰਸ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕਾਂ 'ਤੇ ਬੇਭਰੋਸਗੀ ਮਤੇ ਦੇ ਹੱਕ ਵਿਚ ਵੋਟ ਪਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ।

haryana govtharyana govt

ਪਰ ਐਨ ਮੌਕੇ 'ਤੇ 55 ਵਿਧਾਇਕਾਂ ਨੇ ਮਤੇ ਦੇ ਵਿਰੋਧ ਵਿਚ ਨਿਤਰ ਕੇ ਬੇਭਰੋਸਗੀ ਮਤੇ ਨੂੰ ਡੇਗ ਦਿੱਤਾ। ਇਸ ਤੋਂ ਬਾਅਦ ਸੂਬੇ ਦੇ ਕਿਸਾਨਾਂ 'ਚ ਸੱਤਾਧਾਰੀ ਸਰਕਾਰ ਖਿਲਾਫ ਗੁੱਸਾ ਹੋਰ ਵੱਧ ਗਿਆ ਹੈ। ਕਿਸਾਨਾਂ ਦੀ ਲਾਮਬੰਦੀ ਨੂੰ ਵੇਖਦਿਆਂ ਆਉਂਦੇ ਦਿਨਾਂ ਦੌਰਾਨ ਇਨ੍ਹਾਂ ਵਿਧਾਇਕਾਂ ਦਾ ਪਿੰਡਾਂ ਵਿਚ ਆਉਣ 'ਤੇ ਭਾਰੀ ਵਿਰੋਧ ਹੋਣ ਦੇ ਆਸਾਰ ਹਨ।

Location: India, Haryana, Karnal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement