ਉਨਾਵ ਬਲਾਤਕਾਰ ਮਾਮਲੇ 'ਚ ਸੁਪਰੀਮ ਕੋਰਟ 12 ਅਪ੍ਰੈਲ ਨੂੰ ਕਰੇਗਾ ਸੁਣਵਾਈ
Published : Apr 11, 2018, 4:28 pm IST
Updated : Apr 11, 2018, 4:28 pm IST
SHARE ARTICLE
supreem court
supreem court

ਬੁੱਧਵਾਰ ਯਾਨੀ ਅੱਜ ਇਲਾਹਾਬਾਦ ਹਾਈ ਕੋਰਟ ਨੇ ਆਦੇਸ਼ ਦਿਤਾ ਕਿ ਉਨਾਵ ਸਮੂਹਕ ਬਲਾਤਕਾਰ ਪੀੜਤਾ ਦੇ ਪਿਤਾ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ...

ਇਲਾਹਾਬਾਦ : ਬੁੱਧਵਾਰ ਯਾਨੀ ਅੱਜ ਇਲਾਹਾਬਾਦ ਹਾਈ ਕੋਰਟ ਨੇ ਆਦੇਸ਼ ਦਿਤਾ ਕਿ ਉਨਾਵ ਸਮੂਹਕ ਬਲਾਤਕਾਰ ਪੀੜਤਾ ਦੇ ਪਿਤਾ ਦਾ ਅੰਤਿਮ ਸੰਸਕਾਰ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ 18 ਸਾਲਾ ਲੜਕੀ ਨੇ ਭਾਜਪਾ ਦੇ ਇਕ ਵਿਧਾਇਕ, ਉਸ ਦੇ ਭਰਾ ਅਤੇ ਉਸ ਦੇ ਸਹਿਯੋਗੀਆਂ 'ਤੇ ਉਸ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਤੋਂ ਬਾਅਦ ਲੜਕੀ ਦੇ ਪਿਤਾ ਦੀ ਮੰਗਲਵਾਰ ਨੂੰ ਹਿਰਾਸਤ 'ਚ ਮੌਤ ਹੋ ਗਈ ਸੀ।

unnao caseunnao case

ਚੀਫ਼ ਜਸਟਿਸ ਡੀ.ਬੀ. ਭੋਸਲੇ ਅਤੇ ਜਸਟਿਸ ਸੁਨੀਤ ਕੁਮਾਰ ਦੀ ਬੈਂਚ ਨੇ ਸੀਨੀਅਰ ਵਕੀਲ ਗੋਪਾਲ ਸਵਰੂਪ ਚਤੁਰਵੇਦੀ ਵਲੋਂ ਇਸ ਘਟਨਾ ਬਾਰੇ ਇਕ ਪੱਤਰ ਦਾ ਨੋਟਿਸ ਲੈਂਦੇ ਹੋਏ ਇਹ ਆਦੇਸ਼ ਦਿਤਾ। ਪੱਤਰ 'ਚ ਘਟਨਾ ਦੀ ਜਾਣਕਾਰੀ ਦਿਤੀ ਗਈ ਹੈ। ਅਦਾਲਤ ਨੇ ਕਿਹਾ ਕਿ ਜੇਕਰ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਤਾਂ ਅਜਿਹਾ ਨਾ ਕੀਤਾ ਜਾਵੇ।ਚਤੁਰਵੇਦੀ ਨੇ ਇਸ ਭਿਆਨਕ ਅਪਰਾਧ ਅਤੇ ਪੀੜਤਾ ਦੇ ਪਿਤਾ ਦੀ ਮੌਤ ਦੀ ਨਿਰਪੱਖ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਬੈਂਚ ਨੇ ਇਸ ਮਾਮਲੇ 'ਤੇ ਰਾਜ ਸਰਕਾਰ ਤੋਂ ਅਪਣਾ ਰੁਖ ਸਪੱਸ਼ਟ ਕਰਨ ਲਈ ਵੀ ਕਿਹਾ।

unnao caseunnao case

ਅਦਾਲਤ ਇਸ ਮਾਮਲੇ 'ਚ ਵੀਰਵਾਰ 12 ਅਪ੍ਰੈਲ ਨੂੰ ਸੁਣਵਾਈ ਕਰੇਗਾ। ਬੈਂਚ ਨੇ ਐਡਵੋਕੇਟ ਨੂੰ ਸੁਣਵਾਈ ਦੌਰਾਨ ਅਦਾਲਤ 'ਚ ਮੌਜੂਦ ਰਹਿਣ ਦਾ ਨਿਰਦੇਸ਼ ਦਿਤਾ ਹੈ ਤਾਂ ਕਿ ਅਦਾਲਤ ਨੇ ਮੌਜੂਦ ਰਹਿਣ ਦਾ ਨਿਰਦੇਸ਼ ਦਿਤਾ ਹੈ ਤਾਂ ਜੋ ਅਦਾਲਤ ਨੂੰ ਮਾਮਲੇ ਬਾਰੇ ਅਤੇ ਇਸ 'ਤੇ ਕੀਤੀ ਜਾ ਰਹੀ ਕਾਰਵਾਈ ਬਾਰੇ ਉਸ ਨੂੰ ਜਾਣੂ ਕਰਵਾ ਸਕੇ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕੀ ਔਰਤ ਦੇ ਪਿਤਾ ਦਾ ਅੰਤਿਮ ਸੰਸਕਾਰ ਕਰ ਦਿਤਾ ਗਿਆ ਹੈ ਜਾਂ ਨਹੀਂ। ਪੁਲਿਸ ਨੇ ਲੜਕੀ ਦੇ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਿਤਾ ਦੀ ਹਿਰਾਸਤ 'ਚ ਮੌਤ ਦੇ ਸਬੰਧ 'ਚ ਮੰਗਲਵਾਰ ਨੂੰ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੈਂਗਰ ਦੇ ਭਰਾ ਅਤੁੱਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement