ਸੀਐੱਮ ਕੇਜਰੀਵਾਲ ਨੇ 'ਲੌਕਡਾਊਨ' ਨੂੰ 30 ਅਪ੍ਰੈਲ ਤੱਕ ਵਧਾਉਂਣ ਦੀ ਪੀਐੱਮ ਮੋਦੀ ਨੂੰ ਕੀਤੀ ਅਪੀਲ
Published : Apr 11, 2020, 2:54 pm IST
Updated : Apr 11, 2020, 2:56 pm IST
SHARE ARTICLE
lockdown
lockdown

ਕਰੋਨਾ ਦੇ ਕਾਰਨ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ ਪਰ ਹੁਣ ਇਸ ਲੌਕਡਾਊਨ ਦੇ ਦਿਨ ਪੂਰੇ ਹੋਣ ਵਾਲੇ ਹਨ ਪਰ ਹਲਾਤ ਪਹਿਲਾਂ ਨਾਲੋਂ ਵੀ ਗੰਭੀਰ ਹੋ ਚੁੱਕੇ ਹਨ।

ਨਵੀਂ ਦਿੱਲੀ : ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ ਪਰ ਹੁਣ ਇਸ ਲੌਕਡਾਊਨ ਦੇ ਦਿਨ ਪੂਰੇ ਹੋਣ ਵਾਲੇ ਹਨ ਅਤੇ ਹਾਲਾਤ ਪਹਿਲਾਂ ਨਾਲੋਂ ਵੀ ਗੰਭੀਰ ਹੋ ਚੁੱਕੇ ਹਨ। ਜਿਸ ਨੂੰ ਦੇਖਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਂਫਰੰਸਿੰਗ ਦੇ ਜ਼ਰੀਏ  ਇਸ ਲੌਕਡਾਊਨ ਨੂੰ 30 ਅਪ੍ਰੈਲ ਤੱਕ ਲਾਗੂ ਰੱਖਣ ਦੀ ਅਪੀਲ ਕੀਤੀ ਹੈ।

Arvind Kejriwal 5 point plan against coronaArvind Kejriwal 

ਉਨ੍ਹਾਂ ਕਿਹਾ ਹੈ ਕਿ ਜੇਕਰ ਰਾਜਾਂ ਦੀਆਂ ਸਰਕਾਰਾਂ ਹੀ ਇਸ ਨੂੰ ਲਾਗੂ ਕਰਨ ਦਾ ਫੈਸਲਾ ਲੈਣ ਤਾਂ ਇਹ ਜਿਆਦਾ ਕਾਰਗਰ ਸਿੱਧ ਨਹੀਂ ਹੋਵੇਗਾ। ਇਸ ਲਈ ਰਾਸ਼ਟਰੀ ਸਤਰ ਤੇ ਇਹ ਫੈਸਲਾ ਲੈਣ ਦੀ ਲੋੜ ਹੈ। ਇਸ ਦੇ ਨਾਲ ਹੀ ਕੇਜਰੀਵਲ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਸਰਕਾਰ ਵੱਲੋਂਂ ਲੋਕਾਂ ਨੂੰ ਢਿੱਲ ਦਿੱਤੀ ਵੀ ਗਈ ਤਾਂ ਇਹ ਗੱਲ ਨੂੰ ਧਿਆਨ ਵਿਚ ਰੱਖਿਆ ਜਾਵੇ ਕਿ ਟ੍ਰਾਂਸਪੋਰਟ ਤੇ ਪੂਰੀ ਤਰ੍ਹਾਂ ਪਾਬੰਦੀ ਰਹਿਣੀ ਚਾਹੀਦੀ ਹੈ।

Arvind Kejriwal Arvind Kejriwal

ਦੱਸ ਦੱਈਏ ਕਿ ਇਸ ਤੋਂ ਪਹਿਲਾਂ ਵੀ ਕਈ ਰਾਜਾਂ ਦੀਆਂ ਸਰਕਾਰਾਂ ਨੇ ਕੇਂਦਰ ਨੂੰ ਇਸ ਲੌਕਡਾਊਨ ਨੂੰ ਵਧਾਉਂਣ ਦੀ ਅਪੀਲੀ ਕੀਤੀ ਹੈ। ਉੱਥੇ ਹੀ ਓਡੀਸਾ ਵਿਚ ਤਾਂ ਪਹਿਲਾਂ ਹੀ ਇਸ ਲੌਕਡਾਊਨ ਨੂੰ ਵਧਾਉਂਣ ਦਾ ਫੈਸਲਾ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਵਿਰੋਧੀ ਪਾਰਟੀਆਂ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੇ ਹਲਾਤਾਂ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਲੌਕਡਾਊਨ ਵਧਾਉਂਣ ਲਈ ਕਹਿ ਚੁੱਕੀਆਂ ਹਨ।

P.M Narinder modiP.M Narinder modi

ਦੱਸ ਦੱਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਸ ਲੌਕਡਾਊਨ ਦੇ ਮਾਮਲੇ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਵੀ ਕੀਤੀ ਹੈ।

narinder modinarinder modi

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement