ਪੀਐਮ ਮੋਦੀ ਨਾਲ ਬੈਠਕ ਵਿਚ ਲੌਕਡਾਊਨ ਵਧਾਉਣ ਲਈ ਸਹਿਮਤ ਹਨ ਜ਼ਿਆਦਾਤਰ ਮੁੱਖ ਮੰਤਰੀ!
Published : Apr 11, 2020, 2:49 pm IST
Updated : Apr 14, 2020, 7:46 am IST
SHARE ARTICLE
Photo
Photo

ਦੇਸ਼ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵਿਚ ਹਰ ਰੋਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵਿਚ ਹਰ ਰੋਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਦੇਸ਼ ਵਿਚ 7000 ਤੋਂ ਜ਼ਿਆਦਾ ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਉੱਥੇ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਠਕ ਕੀਤੀ। ਬੈਠਕ ਵਿਚ ਜ਼ਿਆਦਾਤਰ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਲੌਕਡਾਊਨ ਵਧਾਉਣ ਲਈ ਸਹਿਮਤੀ ਦੇ ਦਿੱਤੀ ਹੈ।

PhotoPhoto

ਪੀਐਮ ਮੋਦੀ ਨਾਲ ਗੱਲਬਾਤ ਦੌਰਾਨ ਸ਼ੁਰੂਆਤੀ 11 ਮੁੱਖ ਮੰਤਰੀਆਂ ਵਿਚੋਂ 10 ਨੇ ਲੌਕਡਾਊਨ ਵਧਾਉਣ ਦੀ ਮੰਗ ਰੱਖੀ ਹੈ। ਇਸ ਬੈਠਕ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ, ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਲੌਕਡਾਊਨ ਵਧਾਉਣ ਲਈ ਸੁਝਾਅ ਦਿੱਤੇ ਹਨ।

PhotoPhoto

ਕੇਜਰੀਵਾਲ ਨੇ ਰਾਸ਼ਟਰੀ ਪੱਧਰ ‘ਤੇ ਲੌਕਡਾਊਨ ਜਾਰੀ ਰੱਖਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ਨੇ ਆਰਥਕ ਮਦਦ ਮੰਗੀ ਹੈ। ਕੋਰੋਨਾ ਸੰਕਟ ਨੂੰ ਦੇਖਦੇ ਹੋਏ 24 ਮਾਰਚ ਨੂੰ ਦੇਸ਼ ਵਿਚ 21 ਦਿਨਾਂ ਲਈ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ। 25 ਮਾਰਚ ਤੋਂ ਸ਼ੁਰੂ ਕੀਤੇ ਗਏ ਲੌਕਡਾਊਨ ਦਾ ਆਖਰੀ ਦਿਨ 14 ਅਪ੍ਰੈਲ ਹੈ।

PhotoPhoto

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਠਕ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਦੇਸ਼ ਵਿਚ ਲੌਕਡਾਊਨ ਨੂੰ ਅੱਗੇ ਵਧਾਇਆ ਜਾਵੇ ਜਾਂ ਨਹੀਂ, ਇਸ ‘ਤੇ ਫੈਸਲਾ ਹੋ ਸਕਦਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement