ਕੋਵਿਡ 19 : ਦੇਸ਼ ’ਚ ਮਿਲੇ 1,52,879 ਨਵੇਂ ਮਾਮਲੇ, 839 ਲੋਕਾਂ ਦੀ ਹੋਈ ਮੌਤ
Published : Apr 11, 2021, 10:51 am IST
Updated : Apr 11, 2021, 11:00 am IST
SHARE ARTICLE
corona case
corona case

1,20,81,443 ਸਿਹਤਯਾਬ ਹੋ ਚੁੱਕੇ ਹਨ

ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਵਾਇਰਸ ਕਾਰਨ ਫੈਲੀ ਮਹਾਮਾਰੀ ਦੀ ਦੂਸਰੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਲੜੀ ’ਚ ਹਰ ਰੋਜ਼ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਹੋਣ ਵਾਲੇ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ’ਚ ਆਉਣ ਵਾਲੇ ਨਵੇਂ ਮਾਮਲਿਆਂ ਦੀ ਗਿਣਤੀ ਅੱਜ ਵੀ ਸਵਾ ਲੱਖ ਤੋਂ ਜ਼ਿਆਦਾ ਹੈ।

 

 

ਇਸ ਅਨੁਸਾਰ ਪਿਛਲੇ 24 ਘੰਟਿਆਂ ’ਚ ਭਾਰਤ ’ਚ ਕੋਵਿਡ-19 ਦੇ  1,52,879  ਨਵੇਂ ਮਾਮਲੇ ਆਏ ਤੇ 839 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੇਸ਼ ’ਚ ਹੁਣ ਤਕ ਕੁਲ ਕੋਰੋਨਾ ਮਰੀਜ਼ਾਂ ਦਾ ਅੰਕੜਾ 1,33,58,805 ਹੋ ਗਿਆ ਤੇ ਮਰਨ ਵਾਲਿਆਂ ਦੀ ਗਿਣਤੀ 1,69,275 ਹੋ ਗਈ ਹੈ।

corona casecorona case

 ਲਾਗ ਦੇ ਇਨ੍ਹਾਂ ਅੰਕੜਿਆਂ ਨਾਲ ਪੀੜਤ ਦੇਸ਼ਾਂ ’ਚੋਂ ਭਾਰਤ ਤੀਸਰੇ ਨੰਬਰ ’ਤੇ ਹੈ। ਪਹਿਲਾਂ ਨੰਬਰ ਅਮਰੀਕਾ ਦਾ ਹੈ ਤੇ ਦੂਸਰਾ ਬ੍ਰਾਜ਼ੀਲ ਦਾ। ਮੰਤਰਾਲੇ ਅਨੁਸਾਰ ਅਜੇ ਦੇਸ਼ ’ਚ ਸਰਗਰਮ ਮਾਮਲਿਆਂ ਦੀ ਕੁਲ ਗਿਣਤੀ 11,08,087  ਹੈ ਤੇ ਸਿਹਤਯਾਬ ਹੋਏ ਮਾਮਲਿਆਂ ਦੀ ਗਿਣਤੀ 1,20,81,443 ਹੈ।

Corona VirusCorona Virus

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement