ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਕੈਮੀਕਲ ਫੈਕਟਰੀ ਵਿਚ ਹੋਇਆ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ
Published : Apr 11, 2022, 11:07 am IST
Updated : Apr 11, 2022, 11:07 am IST
SHARE ARTICLE
Blast
Blast

ਪਲਾਂਟ ਵਿੱਚ ਧਮਾਕਾ ਹੋਣ ਕਾਰਨ ਫੈਕਟਰੀ ਵਿੱਚ ਅੱਗ ਲੱਗ ਗਈ

 

 ਅਹਿਮਾਦਾਬਾਦ: ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ  ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿਚ  ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ।

BlastBlast

ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਅਹਿਮਦਾਬਾਦ ਤੋਂ ਕਰੀਬ 235 ਕਿਲੋਮੀਟਰ ਦੂਰ ਦਹੇਜ ਇੰਡਸਟਰੀਅਲ ਏਰੀਆ ਸਥਿਤ ਯੂਨਿਟ 'ਚ ਐਤਵਾਰ ਸਵੇਰੇ 3 ਵਜੇ ਵਾਪਰੀ । ਭਰੂਚ ਦੀ ਪੁਲਿਸ ਸੁਪਰਡੈਂਟ ਲੀਨਾ ਪਾਟਿਲ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਛੇ ਲੋਕ ਪਲਾਂਟ ਦੇ ਨੇੜੇ ਕੰਮ ਕਰ ਰਹੇ ਸਨ ਜੋ ਘੋਲਨ ਡਿਸਟਿਲੇਸ਼ਨ ਪ੍ਰਕਿਰਿਆ ਦੌਰਾਨ ਅਚਾਨਕ ਫਟ ਗਿਆ।

blastblast

ਪਲਾਂਟ ਵਿੱਚ ਧਮਾਕਾ ਹੋਣ ਕਾਰਨ ਫੈਕਟਰੀ ਵਿੱਚ ਅੱਗ ਲੱਗ ਗਈ। ਪਲਾਂਟ ਦੇ ਨੇੜੇ ਕੰਮ ਕਰ ਰਹੇ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ। ਬਾਅਦ ਵਿੱਚ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਹਾਦਸੇ ਵਿਚ ਕੋਈ ਹੋਰ ਵਿਅਕਤੀ ਜ਼ਖਮੀ ਨਹੀਂ ਹੋਇਆ ਹੈ।

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement