Pulwama Encounter: ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ; 1 ਅਤਿਵਾਦੀ ਢੇਰ
Published : Apr 11, 2024, 9:22 am IST
Updated : Apr 11, 2024, 9:22 am IST
SHARE ARTICLE
Encounter underway in south Kashmir's Pulwama
Encounter underway in south Kashmir's Pulwama

ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ

Pulwama Encounter: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਇਕ ਅਤਿਵਾਦੀ ਮਾਰਿਆ ਗਿਆ ਹੈ। ਖ਼ਬਰਾਂ ਮੁਤਾਬਕ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਮਾਰ ਦਿਤਾ ਹੈ ਪਰ ਅਜੇ ਤਕ ਉਸ ਦੀ ਲਾਸ਼ ਬਰਾਮਦ ਨਹੀਂ ਹੋਈ ਹੈ।

ਸੁਰੱਖਿਆ ਬਲਾਂ ਨੂੰ ਇਲਾਕੇ ਵਿਚ ਦੋ-ਤਿੰਨ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ ਅਤੇ ਮੁਕਾਬਲੇ 'ਚ ਇਕ ਅਤਿਵਾਦੀ ਮਾਰਿਆ ਗਿਆ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜਦੋਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤਾਂ ਅਤਿਵਾਦੀਆਂ ਨੇ ਤਲਾਸ਼ੀ ਦਲ 'ਤੇ ਗੋਲੀਬਾਰੀ ਕਰ ਦਿਤੀ। ਉਨ੍ਹਾਂ ਕਿਹਾ ਕਿ ਇਕ ਹੋਰ ਅਤਿਵਾਦੀ ਦੇ ਲੁਕੇ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਅਤਿਵਾਦੀਆਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਹਮਲੇ 'ਚ ਇਕ ਗੈਰ-ਸਥਾਨਕ ਡਰਾਈਵਰ ਨੂੰ ਨਿਸ਼ਾਨਾ ਬਣਾਇਆ ਸੀ।

(For more Punjabi news apart from Encounter underway in south Kashmir's Pulwama stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement