Road Accident : ਈਦ ਵਾਲੇ ਦਿਨ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, ਮਾਤਮ 'ਚ ਬਦਲੀਆਂ ਖੁਸ਼ੀਆਂ
Published : Apr 11, 2024, 1:56 pm IST
Updated : Apr 11, 2024, 1:56 pm IST
SHARE ARTICLE
 Road Accident
Road Accident

ਈਦ ਮਨਾਉਣ ਜਾ ਰਹੇ ਪੰਜ ਲੋਕਾਂ ਨੂੰ ਤੇਜ਼ ਰਫਤਾਰ ਡੰਪਰ ਨੇ ਮਾਰੀ ਟੱਕਰ

Road Accident News : ਯੂਪੀ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਈਦ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ ਹਨ। ਦੋ ਬਾਈਕ 'ਤੇ ਸਵਾਰ ਹੋ ਕੇ ਈਦ ਮਨਾਉਣ ਜਾ ਰਹੇ ਪੰਜ ਲੋਕਾਂ ਨੂੰ ਤੇਜ਼ ਰਫਤਾਰ ਡੰਪਰ ਨੇ ਟੱਕਰ ਮਾਰ ਦਿੱਤੀ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਸਵਾਰ ਪੰਜੇ ਲੋਕਾਂ ਦੀ ਮੌਤ ਹੋ ਗਈ। 5 ਲੋਕਾਂ ਦੀ ਦਰਦਨਾਕ ਮੌਤ ਨਾਲ ਕੋਹਰਾਮ ਮਚ ਗਿਆ ਹੈ। ਇਸ ਦੌਰਾਨ ਹਾਦਸੇ ਤੋਂ ਬਾਅਦ ਡੰਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

 

ਹਾਦਸੇ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਪੀਲੀਭੀਤ-ਹਰਿਦੁਆਰ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ। ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਪੁਲਸ ਮੌਕੇ 'ਤੇ ਪਹੁੰਚ ਗਈ। ਕਿਸੇ ਤਰ੍ਹਾਂ ਲੋਕਾਂ ਨੂੰ ਸਮਝਾ ਕੇ ਜਾਮ ਖੁੱਲ੍ਹਵਾਇਆ ਗਿਆ। ਫਿਲਹਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

 

ਜਾਣਕਾਰੀ ਮੁਤਾਬਕ ਇਹ ਹਾਦਸਾ ਜਹਾਨਾਬਾਦ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਨਿਸਰਾ ਨੇੜੇ ਵੀਰਵਾਰ ਨੂੰ ਵਾਪਰਿਆ। ਜਿੱਥੇ ਅਮਰੀਆ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਡੰਪਰ ਨੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਪੰਜ ਲੋਕਾਂ ਦੀ ਜਾਨ ਚਲੀ ਗਈ। ਮ੍ਰਿਤਕਾਂ 'ਚ 21 ਸਾਲਾ ਆਕਿਬ, 25 ਸਾਲਾ ਸ਼ਾਹਿਬ, 26 ਸਾਲਾ ਅਰਬਾਜ਼ ਅਤੇ ਪਤੀ-ਪਤਨੀ (ਓਵੈਸ ਤੇ ਸਾਕਰਾ) ਸ਼ਾਮਲ ਹਨ।

 

ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕਾਂ ਨੂੰ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਹਾਈਵੇਅ ’ਤੇ ਜਾਮ ਲਾ ਕੇ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਦੀ ਮੰਗ ਸੀ ਕਿ ਹਾਦਸੇ ਦਾ ਕਾਰਨ ਬਣਨ ਵਾਲੇ ਵਾਹਨ ਨੂੰ ਤੁਰੰਤ ਫੜਿਆ ਜਾਵੇ। ਜਿਸ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।

 

ਦੱਸਿਆ ਜਾ ਰਿਹਾ ਹੈ ਕਿ ਬਾਈਕ 'ਤੇ ਸਵਾਰ ਤਿੰਨੋਂ ਨੌਜਵਾਨ ਈਦ ਦੀ ਨਮਾਜ਼ ਅਦਾ ਕਰਨ ਜਾ ਰਹੇ ਸਨ, ਜਦਕਿ ਮੋਟਰਸਾਈਕਲ 'ਤੇ ਸਵਾਰ ਜੋੜਾ ਈਦ ਮਨਾਉਣ ਜਾ ਰਿਹਾ ਸੀ। ਇਸ ਦੌਰਾਨ ਡੰਪਰ ਨੇ ਉਸ ਨੂੰ ਕੁਚਲ ਦਿੱਤਾ। ਐਸਪੀ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਡਰਾਈਵਰ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement