Madhya Pradesh: ਧਾਰ ਜ਼ਿਲ੍ਹੇ ’ਚ ਪਾਈਪ ਬਣਾਉਣ ਵਾਲੀ ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ 

By : PARKASH

Published : Apr 11, 2025, 12:22 pm IST
Updated : Apr 11, 2025, 12:22 pm IST
SHARE ARTICLE
Massive fire breaks out in pipe manufacturing factory in Dhar district of Madhya Pradesh
Massive fire breaks out in pipe manufacturing factory in Dhar district of Madhya Pradesh

Massive fire breaks out in Madhya Pradesh: ਜਾਨੀ ਨੁਕਸਾਨ ਤੋਂ ਬਚਾਅ, ਅੱਗ ਬੁਝਾਉ ਟੀਮ ਪਹੁੰਚੀ ਮੌਕੇ ’ਤੇ 

 

Massive fire breaks out in Madhya Pradesh: ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ’ਚ ਸ਼ੁਕਰਵਾਰ ਤੜਕੇ ਇਕ ਪੀਵੀਸੀ ਪਾਈਪ ਬਣਾਉਣ ਵਾਲੀ ਫ਼ੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੀਥਮਪੁਰ ਇੰਡਸਟਰੀਅਲ ਏਰੀਆ ਦੇ ਸੈਕਟਰ 3 ’ਚ ਸਥਿਤ ਯੂਨਿਟ ਵਿੱਚ ਲੱਗੀ ਅੱਗ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਹਾਦਸੇ ਵਾਲੀ ਥਾਂ ਤੋਂ ਉੱਠ ਰਿਹਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ, ਅਧਿਕਾਰੀਆਂ ਨੇ ਉਦਯੋਗਿਕ ਖੇਤਰ ਵਿੱਚ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਪੀਥਮਪੁਰ ਨਗਰਪਾਲਿਕਾ ਦੇ ਮੁੱਖ ਨਗਰਪਾਲਿਕਾ ਅਧਿਕਾਰੀ ਰਿਸ਼ੀਕਾਂਤ ਸ਼ੁਕਲਾ ਨੇ ਦੱਸਿਆ ਕਿ ਇੱਕ ਪੀਵੀਸੀ ਪਾਈਪ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ।

ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਗ ਬੁਝਾਊ ਅਮਲੇ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਪ੍ਰਦਾਨ ਕਰਨ ਲਈ 15 ਟੈਂਕਰ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਗਲੇ ਦੋ ਤੋਂ ਤਿੰਨ ਘੰਟਿਆਂ ਵਿੱਚ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ।

(For more news apart from Madhya Pradesh Latest News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement