Surat Fire News : ਸੂਰਤ ਦੀ ਇੱਕ ਆਲੀਸ਼ਾਨ ਬਿਲਡਿੰਗ ਵੀ ਲੱਗੀ ਭਿਆਨਕ ਅੱਗ, 18 ਲੋਕਾਂ ਨੂੰ ਸੁਰੱਖਿਅਤ ਬਚਾਇਆ
Published : Apr 11, 2025, 4:14 pm IST
Updated : Apr 11, 2025, 4:14 pm IST
SHARE ARTICLE
Surat Fire News in Punjabi
Surat Fire News in Punjabi

Surat Fire News : ਫ਼ਾਇਰ ਬ੍ਰਿਗੇਡ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਰਿਹਾਇਸ਼ੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਵੇਸੂ ਇਲਾਕੇ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਹੈਪੀ ਐਕਸਲੈਂਸੀਆ ਵਿੱਚ ਵਾਪਰਿਆ, ਜਿੱਥੇ ਅੱਗ ਲੱਗਣ ਤੋਂ ਬਾਅਦ 18 ਲੋਕ ਛੱਤ 'ਤੇ ਫਸ ਗਏ ਸਨ। ਫ਼ਾਇਰ ਵਿਭਾਗ ਦੀ ਟੀਮ ਨੇ ਸਮੇਂ ਸਿਰ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਅੱਗ ਸਵੇਰੇ 8 ਵਜੇ ਦੇ ਕਰੀਬ ਇਮਾਰਤ ਦੀ ਸੱਤਵੀਂ ਮੰਜ਼ਿਲ 'ਤੇ ਲੱਗੀ ਅਤੇ ਕੁਝ ਹੀ ਸਮੇਂ ਵਿੱਚ ਇਸ ਨੇ ਉੱਪਰਲੀਆਂ ਦੋ ਮੰਜ਼ਿਲਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਸੂਰਤ ਦੇ ਮੇਅਰ ਦਕਸ਼ੇਸ਼ ਮਾਵਾਨੀ ਨੇ ਕਿਹਾ ਕਿ ਫ਼ਾਇਰ ਬ੍ਰਿਗੇਡ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ।

ਉਨ੍ਹਾਂ ਕਿਹਾ, "ਫ਼ਾਇਰ ਬ੍ਰਿਗੇਡ ਨੇ ਪੌੜੀਆਂ ਦੀ ਵਰਤੋਂ ਕਰਕੇ ਲੋਕਾਂ ਨੂੰ ਹੇਠਾਂ ਉਤਰਨ ਵਿੱਚ ਮਦਦ ਕੀਤੀ। ਛੱਤ 'ਤੇ ਫਸੇ 18 ਲੋਕਾਂ ਨੂੰ ਵੀ ਸੁਰੱਖਿਅਤ ਬਚਾ ਲਿਆ ਗਿਆ। ਇਸ ਹਾਦਸੇ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ।"

ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਉਸੇ ਇਲਾਕੇ ਵਿੱਚ ਰਹਿੰਦੇ ਹਨ। ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਸਮੇਂ ਉਹ ਨਾਲ ਲੱਗਦੇ ਬਾਗ਼ ਵਿੱਚ ਸਵੇਰ ਦੀ ਸੈਰ ਕਰ ਰਹੇ ਸਨ ਜਦੋਂ ਉਨ੍ਹਾਂ ਨੇ  ਅੱਗ ਦੀਆਂ ਲਪਟਾਂ ਵੇਖੀਆਂ ਅਤੇ ਤੁਰੰਤ ਮੌਕੇ 'ਤੇ ਪਹੁੰਚ ਗਿਆ।

Location: India, Gujarat, Surat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement