ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁੜ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

By : KOMALJEET

Published : Jun 11, 2023, 2:10 pm IST
Updated : Jun 11, 2023, 2:10 pm IST
SHARE ARTICLE
Lawrence Bishnoi (file photo)
Lawrence Bishnoi (file photo)

ਕ੍ਰਾਈਮ ਬ੍ਰਾਂਚ ਵਲੋਂ ਕੀਤੀ ਜਾਵੇਗੀ ਪੁੱਛਗਿੱਛ 

ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਜੇ ਸਾਕੇਤ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ। ਦਸਣਯੋਗ ਹੈ ਕਿ ਐਫ਼.ਆਈ.ਆਰ. 141/2023 ਵਿਚ ਪਹਿਲਾਂ 10 ਦਿਨ ਦਾ ਰਿਮਾਂਡ ਲਿਆ ਗਿਆ ਸੀ ਤੇ ਅੱਜ ਰਿਮਾਂਡ ਖ਼ਤਮ ਹੋਣ 'ਤੇ ਉਸ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਹੁਣ ਕ੍ਰਾਈਮ ਬ੍ਰਾਂਚ ਨੇ ਲਾਰੈਂਸ ਬਿਸ਼ਨੋਈ ਦਾ 4 ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ: ਦਰਬਾਰ ਸਾਹਿਬ ਤੋਂ ਬਾਹਰ ਕਿਉਂ ਆਉਣਾ ਚਾਹੁੰਦੇ ਸਨ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ?

ਇਸ ਬਾਰੇ ਜਾਣਕਾਰੀ ਦਿੰਦਿਆਂ ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦਸਿਆ ਕਿ ਹੋਰ ਰਿਮਾਂਡ ਹਾਸਲ ਕਰਨ ਦੌਰਾਨ ਕ੍ਰਾਈਮ ਬ੍ਰਾਂਚ ਨੇ ਕੋਰਟ ਵਿਚ ਦਸਿਆ ਕਿ ਉਨ੍ਹਾਂ ਨੂੰ ਬੀਤੇ 10 ਦਿਨ ਵਿਚ ਕਾਫ਼ੀ ਕੁਝ ਪਤਾ ਲੱਗਾ ਹੈ ਅਤੇ ਹੁਣ ਉਨ੍ਹਾਂ ਵਲੋਂ ਲਾਰੈਂਸ ਤੋਂ ਅਕਸ਼ਤ ਨਾਂਅ ਦੇ ਮੁਲਜ਼ਮ ਸਾਹਮਣੇ ਪੁੱਛਗਿੱਛ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੇ ਗਾਂਧੀਨਗਰ ਵਿਖੇ ਲਿਜਾ ਕੇ ਕੁਝ ਮੁਲਜ਼ਮਾਂ ਸਾਹਮਣੇ ਸਵਾਲ ਜਵਾਬ ਕਰਨੇ ਹਨ।

ਇਸ ਦੇ ਨਾਲ ਹੀ ਮੰਡੋਲੀ ਜੇਲ ਦੀ 15 ਨੰਬਰ ਬੈਰਕ ਵਲੋਂ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਐਨ.ਆਈ.ਏ. ਕੋਰਟ ਪਟਿਆਲਾ 'ਚ ਅਰਜ਼ੀ ਲਗਾ ਕੇ ਅਪੀਲ ਕੀਤੀ ਗਈ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਇਥੇ ਨਹੀਂ ਰੱਖ ਸਕਦੇ ਅਤੇ ਉਸ ਨੂੰ ਵਾਪਸ ਬਠਿੰਡਾ ਜੇਲ ਭੇਜਿਆ ਜਾਵੇ। ਜਿਸ 'ਤੇ ਕੋਰਟ ਨੇ ਆਦੇਸ਼ ਦਿਤਾ ਹੈ ਕਿ ਇਹ ਚਾਰ ਦਿਨ ਦਾ ਰਿਮਾਂਡ ਖ਼ਤਮ ਹੁੰਦਿਆਂ ਹੀ ਦਿੱਲੀ ਪੁਲਿਸ ਪੂਰੀ ਸੁਰੱਖਿਆ ਨਾਲ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ ਲੈ ਕੇ ਜਾਵੇਗੀ ਅਤੇ ਉਹ ਉਦੋਂ ਤਕ ਉਥੇ ਰਹੇਗਾ ਜਦੋਂ ਤਕ ਉਸ ਉਪਰ ਪੰਜਾਬ ਵਿਚ ਚਲ ਰਹੇ ਕੇਸ ਖ਼ਤਮ ਨਹੀਂ ਹੋ ਜਾਂਦੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement