ਰਾਜੌਰੀ ਵਿਚ ਸਰਹੱਦ ’ਤੇ ਗੋਲਾਬਾਰੀ, ਜਵਾਨ ਸ਼ਹੀਦ
Published : Jul 11, 2020, 9:30 am IST
Updated : Jul 11, 2020, 9:30 am IST
SHARE ARTICLE
File Photo
File Photo

ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਲਾਗੇ ਸ਼ੁਕਰਵਾਰ ਨੂੰ ਗੋਲੀਬੰਦੀ ਦੀ ਉਲੰਘਣਾ ਕੀਤੀ

ਜੰਮੂ, 10 ਜੁਲਾਈ : ਪਾਕਿਸਤਾਨੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਲਾਗੇ ਸ਼ੁਕਰਵਾਰ ਨੂੰ ਗੋਲੀਬੰਦੀ ਦੀ ਉਲੰਘਣਾ ਕੀਤੀ ਜਿਸ ਵਿਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ।  ਅਧਿਕਾਰੀਆਂ ਨੇ ਦਸਿਆ ਕਿ ਪਾਕਿਸਤਾਨੀ ਫ਼ੌਜੀਆਂ ਨੇ ਨੌਸ਼ੇਰਾ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਅਗਲੀਆਂ ਚੌਕੀਆਂ ’ਤੇ ਗੋਲੀਬਾਰੀ ਕੀਤੀ ਅਤੇ ਗੋਲੇ ਸੁੱਟੇ। ਉਨ੍ਹਾਂ ਦਸਿਆ ਕਿ ਹਮਲੇ ਵਿਚ ਹਵਲਦਾਰ ਸਾਬੁਰ ਗੁਰੰਗ (38) ਜ਼ਖ਼ਮੀ ਹੋ ਗਿਆ ਜਿਸ ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿਤਾ। ਅਧਿਕਾਰੀਆਂ ਨੇ ਦਸਿਆ ਕਿ ਸਰਹੱਦ ’ਤੇ ਤੈਨਾਤ ਭਾਰਤੀ ਫ਼ੌਜੀਆਂ ਨੇ ਵੀ ਇਸ ਦਾ ਮੂੰਹਤੋੜ ਜਵਾਬ ਦਿਤਾ।

File Photo File Photo

ਰਖਿਆ ਬੁਲਾਰੇ ਨੇ ਦਸਿਆ, ‘ਹਵਲਵਾਰ ਗੁਰੰਗ ਬਹਾਦਰ ਅਤੇ ਈਮਾਨਦਾਰ ਫ਼ੌਜੀ ਸੀ। ਦੇਸ਼ ਹਮੇਸ਼ਾ ਉਸ ਦਾ ਅਹਿਸਾਨਮੰਦ ਰਹੇਗਾ।’ ਪਾਕਿਸਤਾਨ ਨੇ ਲਗਾਤਾਰ ਤੀਜੇ ਦਨਿ ਗੋਲੀਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨੀ ਫ਼ੌਜੀ ਪੁੰਛ ਜ਼ਿਲ੍ਹੇ ਵਿਚ ਪਿਛਲੇ ਦੋ ਦਿਨਾਂ ਤੋਂ ਕਈ ਸੈਕਟਰਾਂ ਵਿਚ ਅਗਲੇ ਇਲਾਕਿਆਂ ਅਤੇ ਪਿੰਡਾਂ ਵਿਚ ਭਾਰੀ ਗੋਲੀਬਾਰੀ ਕਰ ਰਹੇ ਹਨ। (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement