ਚਿਤਕਾਰਾ ਯੂਨੀਵਰਸਿਟੀ ਦੀ ਕੰਟੀਨ ਹੋਈ ਜਲ-ਥਲ! ਭਰੇ ਪਾਣੀ ਵਿਚ ਖਾਣਾ ਲੈਣ ਲਈ ਮਜਬੂਰ ਵਿਦਿਆਰਥੀ?

By : KOMALJEET

Published : Jul 11, 2023, 8:51 am IST
Updated : Jul 11, 2023, 10:44 am IST
SHARE ARTICLE
A still from viral video
A still from viral video

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਉ 

ਚਿਤਕਾਰਾ ਯੂਨੀਵਰਸਿਟੀ ਤੋਂ ਇਕ ਵੀਡੀਉ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਵਿਦਿਆਰਥੀ ਮੀਂਹ ਦੇ ਪਾਣੀ ਨਾਲ ਭਰੀ ਮੈੱਸ ਵਿਚ ਖਾਣਾ ਖਾਂਦੇ ਨਜ਼ਰ ਆ ਰਹੇ ਹਨ। ਕਈ ਯੂਜਰਜ਼ ਵਲੋਂ ਇਹ ਵੀਡੀਉ ਸੋਸ਼ਲ ਮੀਡੀਆ ਸਾਈਟ ਟਵਿੱਟਰ ਆਦਿ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਉ ਵਿਚ ਦੇਖਿਆ ਜਾ ਸਕਦਾ ਹੈ ਕਿ ਲੜਕੇ ਇੰਸਟੀਚਿਊਟ ਵਿਚ ਪਾਣੀ ਨਾਲ ਭਰੀ ਕੰਟੀਨ ਵਿਚ ਹੀ ਖਾਣਾ ਖਾ ਰਹੇ ਹਨ।

ਵੀਡੀਉ ਦੇਖਣ ਲਈ ਇਥੇ ਕਲਿਕ ਕਰੋ 

 

ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਮੈਸ 'ਚ ਅਚਾਨਕ ਹੜ੍ਹ ਆਉਣ 'ਤੇ ਹੈਰਾਨੀ ਜ਼ਾਹਰ ਕਰਦੇ ਹੋਏ ਵੀਡੀਉ ਨੂੰ ਰੀਟਵੀਟ ਕੀਤਾ ਅਤੇ ਟਿੱਪਣੀ ਕੀਤੀ।
ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਤੋਂ ਬਾਅਦ, ਹਰਿਆਣਾ ਦੇ ਅੰਬਾਲਾ, ਪਟਿਆਲਾ ਅਤੇ ਜਲੰਧਰ ਦੇ ਸਿਵਲ ਪ੍ਰਸ਼ਾਸਨ ਨੇ ਭਾਰਤੀ ਫ਼ੌਜ ਦੀ ਮਦਦ ਲਈ ਪਹੁੰਚ ਕੀਤੀ।

9 ਜੁਲਾਈ ਨੂੰ ਯੂਨੀਵਰਸਿਟੀ ਦੀ ਸਥਿਤੀ ਹਰ ਕਿਸੇ ਲਈ ਚਿੰਤਾਜਨਕ ਸੀ, ਜਿਸ ਕਾਰਨ ਫ਼ੌਜ ਨੇ ਚਿਤਕਾਰਾ ਯੂਨੀਵਰਸਿਟੀ ਤੋਂ ਵਿਦਿਆਰਥੀਆਂ ਨੂੰ ਕੱਢਣ ਲਈ ਬਚਾਅ ਮੁਹਿੰਮ ਚਲਾਈ।  ਰਿਪੋਰਟਾਂ ਅਨੁਸਾਰ, ਫ਼ੌਜ ਦੇ ਬੁਲਾਰੇ ਨੇ ਕਿਹਾ ਕਿ "ਕੁੱਲ 910 ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਅਤੇ ਬਾਕੀਆਂ ਨੂੰ ਜਲਦੀ ਹੀ ਕੱਢ ਲਿਆ ਜਾਵੇਗਾ।" ਯੂਨੀਵਰਸਿਟੀ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਅਦਾਰਾ 6 ਜੁਲਾਈ 2023 ਤਕ ਬੰਦ ਰਹੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement