ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਹੋਈ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ 
Published : Oct 11, 2022, 11:48 am IST
Updated : Oct 11, 2022, 11:48 am IST
SHARE ARTICLE
An important hearing was held in the Supreme Court on the petition of Balwant Singh Rajoana
An important hearing was held in the Supreme Court on the petition of Balwant Singh Rajoana

ਕੇਂਦਰ ਸਰਕਾਰ ਨੇ ਦਾਖ਼ਲ ਕੀਤਾ ਹਲਫ਼ਨਾਮਾ , ਕਿਹਾ- ਸੁਰੱਖਿਆ ਕਾਰਨਾਂ ਕਰ ਕੇ ਨਹੀਂ ਲਿਆ ਗਿਆ ਫ਼ੈਸਲਾ

1 ਨਵੰਬਰ ਨੂੰ ਹੋਵੇਗੀ ਫ਼ੈਸਲੇ 'ਤੇ ਆਖਰੀ ਸੁਣਵਾਈ 
 ਨਵੀਂ ਦਿੱਲੀ :
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ।

ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਕਲਾਇੰਟ 26  ਸਾਲ ਤੋਂ ਜੇਲ੍ਹ ਵਿਚ ਬੰਦ ਹਨ। ਉਧਰ ਕੇਂਦਰ ਸਰਕਾਰ ਵਲੋਂ ਵੀ ਇਸ ਮਾਮਲੇ ਵਿਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰ ਕੇ ਅਜੇ ਤੱਕ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਬਾਰੇ ਫ਼ੈਸਲਾ ਨਹੀਂ ਲਿਆ ਜਾ ਸਕਿਆ।

ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਅਤੇ ਆਖਰੀ ਸੁਣਵਾਈ ਲਈ 1 ਨਵੰਬਰ ਦੀ ਮਿਤੀ ਤੈਅ ਕੀਤੀ ਹੈ ਅਤੇ ਕਿਹਾ ਕਿ ਇਸ ਸਮੇਂ ਦੌਰਾਨ ਕੇਂਦਰ ਸਰਕਾਰ ਇਸ ਬਾਬਤ ਫ਼ੈਸਲਾ ਲੈਣ ਲਈ ਸੁਤੰਤਰ ਹੈ।   

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement