Manish Sisodia: 6 ਘੰਟੇ ਲਈ ਘਰ ਪਹੁੰਚੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿਤੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ
Published : Nov 11, 2023, 10:51 am IST
Updated : Nov 11, 2023, 10:51 am IST
SHARE ARTICLE
Manish Sisodia meets ailing wife at Delhi home after court permission
Manish Sisodia meets ailing wife at Delhi home after court permission

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਪਣੀ ਬੀਮਾਰ ਪਤਨੀ ਸੀਮਾ ਨੂੰ ਮਿਲਣ ਘਰ ਪਹੁੰਚ ਗਏ ਹਨ।

Manish Sisodia: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਪਣੀ ਬੀਮਾਰ ਪਤਨੀ ਸੀਮਾ ਨੂੰ ਮਿਲਣ ਘਰ ਪਹੁੰਚ ਗਏ ਹਨ। ਇਕ ਦਿਨ ਪਹਿਲਾਂ ਰਾਊਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਨੂੰ ਅਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿਤੀ ਸੀ। 'ਆਪ' ਆਗੂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸੀਮਾ ਸਿਸੋਦੀਆ ਨਾਲ ਰਹਿ ਸਕਣਗੇ। ਹਾਲਾਂਕਿ ਅਦਾਲਤ ਨੇ ਮਨੀਸ਼ ਨੂੰ ਨਿਰਦੇਸ਼ ਦਿਤਾ ਹੈ ਕਿ ਇਸ ਦੌਰਾਨ ਉਹ ਮੀਡੀਆ ਜਾਂ ਕਿਸੇ ਹੋਰ ਰਾਜਨੇਤਾ ਨੂੰ ਨਹੀਂ ਮਿਲਣਗੇ ਅਤੇ ਨਾ ਹੀ ਕੋਈ ਬਿਆਨ ਜਾਰੀ ਕਰਨਗੇ।

ਮਨੀਸ਼ ਸਿਸੋਦੀਆ ਨੇ 9 ਨਵੰਬਰ ਨੂੰ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਅਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਪੰਜ ਦਿਨ ਦਾ ਸਮਾਂ ਮੰਗਿਆ ਸੀ। ਇਸ ਤੋਂ ਪਹਿਲਾਂ ਜੂਨ 2023 ਵਿਚ ਸਿਸੋਦੀਆ 103 ਦਿਨਾਂ ਬਾਅਦ ਅਪਣੀ ਪਤਨੀ ਸੀਮਾ ਸਿਸੋਦੀਆ ਨੂੰ ਮਿਲੇ ਸਨ।
ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਇਸ ਸਾਲ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ। ਕੁੱਝ ਦਿਨ ਜਾਂਚ ਏਜੰਸੀਆਂ ਦੀ ਹਿਰਾਸਤ ਵਿਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਜੇਲ ਭੇਜ ਦਿਤਾ ਗਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement